ਡਿਬਰੂਗੜ੍ਹ ਜੇਲ੍ਹ ਵਿੱਚ ਐਨਐਸਏ ਤਹਿਤ ਬੰਦ ਪ੍ਰਚਾਰਕ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਆਗਾਮੀ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ।

ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਵੱਲੋਂ ਅੱਜ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਤਾਂ ਲੋਕ ਸਭਾ ਦੀ ਚੋਣ ਲੜਨ ਤੋਂ ਇਨਕਾਰ ਕਰ ਰਹੇ ਸਨ ਪਰ ਜਦ ਪੰਜਾਬ ਦੀ ਸੰਗਤ ਨੇ ਉਹਨਾਂ ਤੇ ਜ਼ੋਰ ਪਾਇਆ ਕਿ ਉਹ ਚੋਣ ਮੈਦਾਨ ਵਿਚ ਨਿੱਤਰਨ ਤਾਂ ਉਹਨਾਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ।

ਇਹ ਵੀ ਪੜ੍ਹੋ :- ਸਿਸੋਦੀਆਂ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ

ਮਾਤਾ ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਭਾਈ ਅੰਮ੍ਰਿਤਪਾਲ ਨੇ ਤਾਂ ਕਹ‌ਿ ਦਿੱਤਾ ਸੀ ਕਿ ਮੈਂ ਸਾਰੀ ਉਮਰ ਜੇਲ੍ਹ ਵਿਚ ਰਹਿਣਾ ਪਸੰਦ ਕਰਾਂਗਾ ਪਰ ਚੋਣ ਨਹੀਂ ਲੜਾਂਗਾ। ਮਾਤਾ ਦਾ ਕਹਿਣ ਹੈ ਕਿ ਜਦ ਸੰਗਤ ਨੇ ਉਹਨਾਂ ਦੇ ਸਾਥੀਆਂ ਦੀ ਰਿਹਾਈ ਸਬੰਧੀ ਗੱਲ ਕੀਤੀ ਤਾਂ ਉਹਨਾਂ ਨੇ ਸਾਥੀਆਂ ਦੀ ਰਿਹਾਈ ਅਤੇ ਉਹਨਾਂ ਸਦਕਾ ਲੋਕ ਸਭਾ ਚੋਣ ਲੜਨ ਦੀ ਹਾਮੀ ਭਰ ਦਿੱਤੀ ।

ਪਰਿਵਾਰ ਦਾ ਕਹਿਣਾ ਹੈ ਕਿ ਹੁਣ ਅੰਮ੍ਰਿਤਪਾਲ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉੱਤਰਨ ਜਾ ਰਿਹਾ ਹੈ। ਪੰਜਾਬ ਦੀ ਸੰਗਤ ਭਾਈ ਸਾਹਿਬ ਦੀ ਚੋਣ ਵਿਚ ਵੱਧ ਚੜ੍ਹ ਦੇ ਹਿੱਸਾ ਲਵੇ ਅਤੇ ਉਹਨਾਂ ਦਾ ਸਾਥ ਦੇਵੇ।

ਐਨਐਸਏ ਤਹਿਤ ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਨੌਂ ਸਾਥੀਆਂ ਵਿੱਚ ਦਲਜੀਤ ਸਿੰਘ ਕਲਸੀ, ਪਪਲਪ੍ਰੀਤ ਸਿੰਘ, ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ, ਬੁੱਕਣਵਾਲਾ, ਹਰਜੀਤ ਸਿੰਘ, ਭਗਵੰਤ ਸਿੰਘ, ਬਸੰਤ ਸਿੰਘ ਅਤੇ ਗੁਰਿੰਦਰਪਾਲ ਸਿੰਘ ਔਜਲਾ ਸਮੇਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨl