ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਕੇ ਵਿਕਰਮ ਮਜੀਠੀਆ ਤੇ ਤੰਜ ਕਸਦਿਆਂ ਪੁੱਛਿਆ ਕਿ ਹਿਮਾਚਲ ਪ੍ਰਦੇਸ ਪੁਲਿਸ ਨੇ ਪ੍ਰਕਾਸ਼ ਸਿੰਘ ਲੰਗਾਹ ਨੂੰ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਹੈ । ਮਜੀਠੀਆ ਸਾਹਿਬ ਪ੍ਰੈੱਸ ਕਾਂਗਰਸ ਕਿਉਂ ਨਹੀਂ ਕੀਤੀ ਅਤੇ ਇਹ ਵੀ ਕਿਹਾ ਕਿ ਹੁਣ ਮਾਮਾ ਕਿਉਂ ਨਹੀਂ ਬਣ ਰਹੇ ।

ਸੀਐਮ ਵੱਲੋਂ ਕੀਤੇ ਇਸ ਟਵੀਟ ਤੋਂ ਬਾਅਦ ਬਿਕਰਮ ਮਜੀਠਿਆ ਨੇ ਵੀ ਤਿੱਖਾ ਪਲਟਵਾਰ ਕੀਤਾ। ਉਨ੍ਹਾਂ ਨੇ ਸੀਐਮ ਮਾਨ ਦਾ ਇੱਕ ਪੁਰਾਣਾ ਇੰਟਰਵਿਊ ਸ਼ੇਅਰ ਕਰਦਿਆਂ ਉਨ੍ਹਾਂ ਤੇ ਆਪਣੀ ਧੀ ਨੂੰ ਨਾ ਪਛਾਣਨ ਦਾ ਆਰੋਪ ਲਗਾਇਆ।

ਗੱਲ ਕੀ ਹੈ ਸਮਝੋ ਜਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਦੀ ਗ੍ਰਿਫਤਾਰੀ ਨੂੰ ਲੈ ਕੇ ਚੁਟਕੀ ਲਈ ਹੈ। ਸੀਐਮ ਮਾਨ ਨੇ ਅਕਾਲੀ ਦਲ ਦੇ ਨਾਲ-ਨਾਲ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਵੀ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ।

ਸੂਬੇ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਬੇਟੇ ਪ੍ਰਕਾਸ਼ ਸਿੰਘ ਲੰਗਾਹ ਨੂੰ 4 ਦੋਸਤਾਂ ਸਮੇਤ ਹਿਮਾਚਲ ‘ਚ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਇੱਕ ਕੁੜੀ ਵੀ ਸ਼ਾਮਲ ਹੈ। ਮੁਲਜ਼ਮਾਂ ਕੋਲੋਂ 42.89 ਗ੍ਰਾਮ ਹੈਰੋਇਨ (ਚਿੱਟਾ) ਅਤੇ ਇੱਕ ਤਕੜੀ ਵੀ ਬਰਾਮਦ ਕੀਤੀ ਗਈ ਹੈ। ਗ੍ਰਿਫਤਾਰੀ ਵੇਲ੍ਹੇ ਸਾਰੇ ਲੋਕ ਨਸ਼ੇ ਵਿੱਚ ਸਨ।

ਇਹ ਵੀ ਪੜ੍ਹੋ :-  ”ਆਪ” ਲਈ ਬਿਪਤਾ ਜਸਟਿਸ ਜ਼ੋਰਾ ਸਿੰਘ

ਬਿਕਰਮ ਸਿੰਘ ਮਜੀਠਿਆ ਵੱਲੋਂ ਪੰਜਾਬ ਦੇ ਹਰ ਮੁੱਦੇ ਤੇ ਪ੍ਰੈਸ ਕਾਨਫਰੰਸ ਕਰਨ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਪੋਸਟ ਪਾ ਕੇ ਉਨ੍ਹਾਂ ਤੇ ਤੰਜ ਕੱਸਦਿਆਂ ਪੁੱਛਿਆ ਕਿ ਲੰਗਾਹ ਦੇ ਬੇਟੇ ਦੀ ਗ੍ਰਿਫਤਾਰੀ ਨੂੰ ਲੈ ਕੇ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਿਉਂ ਨਹੀਂ ਕੀਤੀ। ਉਸਦੇ ਵੀ ਮਾਮਾ ਬਣੋ….?

ਸੀਐਮ ਵੱਲੋਂ ਕੀਤੇ ਇਸ ਟਵੀਟ ਤੋਂ ਬਾਅਦ ਬਿਕਰਮ ਮਜੀਠਿਆ ਨੇ ਵੀ ਤਿੱਖਾ ਪਲਟਵਾਰ ਕੀਤਾ। ਉਨ੍ਹਾਂ ਨੇ ਸੀਐਮ ਮਾਨ ਦਾ ਇੱਕ ਪੁਰਾਣਾ ਇੰਟਰਵਿਊ ਸ਼ੇਅਰ ਕਰਦਿਆਂ ਉਨ੍ਹਾਂ ਤੇ ਆਪਣੀ ਧੀ ਨੂੰ ਨਾ ਪਛਾਣਨ ਦਾ ਆਰੋਪ ਲਗਾਇਆ।