ਮੁੰਬਈ ਤੋਂ ਆਈ 50 ਲੱਖ ਦੀ ਮਦਦ। ਬਾਵਾ ਗੁਰਿੰਦਰ ਸਿੰਘ ਦਾ ਐਲਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਗੁਰੂ ਨਾਨਕ ਖ਼ਾਲਸਾ ਕਾਲਜ ਮੁੰਬਈ ਦੇ ਚੇਅਰਮੈਨ ਅਤੇ ਮਹਾਰਾਸ਼ਟਰ ਤੋਂ ਸੀਨੀਅਰ ਅਕਾਲੀ ਆਗੂ ਸ ਗੁਰਿੰਦਰ ਸਿੰਘ ਬਾਵਾ ਨੇ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਐਲਾਨ ਕੀਤਾ ਕਿ ਉਹ ਸ਼੍ਰੋਮਣੀ ਕਮੇਟੀ ਨੂੰ 50 ਲੱਖ ਰੁਪਏ ਹੜ੍ਹ ਪੀੜਤਾਂ ਦੀ ਮਦਦ ਲਈ ਭੇਟ ਕਰਨਗੇ।
ਜਾਰੀ ਬਿਆਨ ਵਿਚ ਬਾਵਾ ਗੁਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਹੱਦ ਸ਼ਲਾਘਾਯੋਗ ਕਦਮ ਚੁੱਕੇ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਟੀਮਾਂ ਤੈਨਾਤ ਕਰ ਦਿਤੀਆਂ ਹਨ। ਸ ਧਾਮੀ ਨੇ ਗੁਰੂ ਨਾਨਕ ਸਾਹਿਬ ਦੇ ਦਸੇ ਮਾਰਗ ਤੇ ਚਲਦਿਆਂ ਹੋਇਆ ਸਰਬਤ ਦੇ ਭਲੇ ਦੀ ਵਿਚਾਰਧਾਰਾ ਨੂੰ ਸਾਰਥਿਕ ਕੀਤਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਭਲਾਈ ਕਾਰਜਾਂ ਲਈ ਉਹ 10 ਲਖ ਰੁਪਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਅਤੇ 40 ਲਖ ਰੁਪਏ ਦਾ ਸਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜ ਰਹੇ ਹਨ ਤਾਂ ਕਿ ਸਮਾਜ ਸੇਵਾ ਦੇ ਕਾਰਜਾਂ ਵਿਚ ਖੜੋਤ ਨਾ ਆਵੇ।
ਸ ਬਾਵਾ ਨੇ ਦੱਸਿਆ ਕਿ ਮੇਰੀ ਖ਼ਵਾਹਿਸ਼ ਹੈ ਕਿ ਘਰ ਘਰ ਰਾਸ਼ਨ ਤੇ ਹੋਰ ਜਰੂਰਤ ਦਾ ਸਮਾਨ ਪਹੁੰਚਾਇਆ ਜਾਵੇ। ਇਸ ਲਈ ਉਹਨਾਂ ਟੀਮਾਂ ਦਾ ਗਠਨ ਕੀਤਾ ਹੈ। ਇਹ ਟੀਮਾਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸ਼੍ਰੋਮਣੀ ਕਮੇਟੀ ਦੀ ਮਦਦ ਨਾਲ ਲੋੜਵੰਦਾਂ ਦੀ ਸਹਾਇਤਾ ਕਰਨਗੀਆਂ। ਉਹਨਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੰਡਣ ਵਾਲਿਆ ਨੂੰ ਹੁਣ ਪਤਾ ਲਗਾ ਗਿਆ ਹੋਵੇਗਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਦਰਤੀ ਆਫ਼ਤਾਂ ਸਮੇ ਸਭ ਤੋਂ ਪਹਿਲਾਂ ਅਗੇ ਆਉਂਦੀ ਹੈ। ਉਹਨਾਂ ਯਾਦ ਕਰਵਾਇਆ ਕਿ ਗੁਜਰਾਤ, ਕਸ਼ਮੀਰ ਸਮੇਤ ਪੁਰੀ ਦੁਨੀਆ ਵਿਚ ਕੁਦਰਤੀ ਆਫ਼ਤਾਂ ਤੋਂ ਪੀੜਤਾ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਹੀ ਸੇਵਾ ਕਰਦੀ ਰਹੀ।
ਨੋਟ: ਜੇਕਰ ਤੁਹਾਡੇ ਕੋਲ ਕੋਈ ਵੱਡੀ ਖ਼ਬਰ ਹੈ, ਤਾਂ ਤੁਸੀਂ ਉਸ ਨੂੰ ਸਮੇਤ ਸਬੂਤ ਸਾਡੇ ਨਾਲ ਸਾਂਝੀ ਕਰ ਸਕਦੇ ਹੋ। ਸਾਡੇ ਪੁਰਾਣੇ ਕੰਮਾਂ ਦੇ ਇਤਿਹਾਸ ਨੂੰ ਦੇਖਦੇ ਹੋਏ ਤੁਸੀਂ ਸਹਿਜੇ ਹੀ ਅੰਦਾਜ਼ਾ ਲਾ ਸਕਦੇ ਹੋ ਕਿ ਖ਼ਬਰ ਸਹੀ ਹੋਣ ਦੀ ਸੂਰਤ ਵਿੱਚ ਜ਼ਰੂਰ ਲੱਗੇਗੀ, ਚਾਹੇ ਕਿਸੇ ਦੇ ਵੀ ਖ਼ਿਲਾਫ਼ ਹੋਵੇ। ਡਰਨਾ ਨਹੀਂ ਹੈ,ਅਸੀਂ ਪੰਜਾਬ ਨੂੰ ਬਣਾਉਣਾ ਹੈ। ਪੰਜਾਬ ਨਾਮਾ ਦੇ ਨਾਲ ਖਲੋਣਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ Google Store ‘ਤੇ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Punjab Nama ਦੇ YouTube ਚੈਨਲ ਨੂੰ Subscribe ਕਰ ਲਵੋ। Punjab Nama ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ ਫੋਲੋ ਕਰ ਸਕਦੇ ਹੋ।
ਨੋਟ:: ਪੰਜਾਬ ਨਾਮਾ ਵਟਸਐਪ ਪਾਠਕ ਸਮੂਹ ਦਾ ਹਿੱਸਾ ਬਣਨ ਲਈ ਇਸ ਲਿੰਕ ਨੂੰ ਦੱਬੋ ਤੇ ਇਸ ਸਮੂਹ ਦਾ ਹਿੱਸਾ ਬਣੋ। ਵੱਡੀਆਂ ਖ਼ਬਰਾਂ ਦੇ ਲਿੰਕ ਅਤੇ ਹਫ਼ਤਾਵਾਰੀ ਅੰਕ ਦੇ ਲਿੰਕ ਇਸੇ ਸਮੂਹ ਵਿੱਚ ਸਾਂਝਾ ਕੀਤਾ ਜਾਇਆ ਕਰੇਗਾ। ਤੁਸੀਂ ਆਪ ਵੀ ਇਸ ਦਾ ਹਿੱਸਾ ਬਣੋ ਅਤੇ ਆਪਣੇ ਸੁਹਿਰਦ ਜਾਣਕਾਰਾਂ ਨੂੰ ਵੀ ਇਸ ਦਾ ਹਿੱਸਾ ਬਣਨ ਦਾ ਸੁਝਾਅ ਦਿਓ। ਧੰਨਵਾਦ ਗੁਰਮਿੰਦਰ ਸਮਦ
Follow this link to join my WhatsApp group: https://chat.whatsapp.com/BSnEygMSz1l9czBfrEchJv