ਪੰਜ ਸਾਲ ਤੱਕ ਦੇ ਪਰਵਾਸੀ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਧਕ ਬੂੰਦਾਂ।
ਕਮਲੇਸ਼ ਗੋਇਲ ਖਨੌਰੀ
ਖਨੌਰੀ 19 ਜੂਨ – ਸਿਵਲ ਸਰਜਨ ਸੰਗਰੂਰ ਡਾ.ਪਰਮਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਗੋਬਿੰਦ ਟੰਡਨ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਮੂਨਕ ਅਧੀਨ ਝੁੱਗੀਆਂ , ਚੌਂਪੜੀਆਂ ਅਤੇ ਸਲੱਮ ਖੇਤਰ ਵਿੱਚ ਪੰਜ ਸਾਲ ਤੱਕ ਦੇ ਪਰਵਾਸੀ ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ – ਘਰ ਜਾ ਕੇ ਪੋਲੀਓ ਰੋਧਕ ਬੂੰਦਾਂ 21 ਜੂਨ ਤੱਕ ਪਿਲਾਈਆਂ ਜਾ ਰਹੀਆਂ ਹਨ। ਉਨ੍ਹਾਂ ਪਰਵਾਸੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਜਰੂਰ ਪਿਲਾਉਣ।