ਰਸੂਖ ਤੇ ਰਿਸ਼ਵਤ ਰਾਹੀਂ ਨੌਕਰੀਆਂ ਲੈਣ ਵਾਲਿਆਂ ਦੇ ਉੱਡੇ ਹੋਸ਼

ਚੰਡੀਗੜ੍ਹ: ਆਪਣੇ ਅਸਰ-ਰਾਸੂਖ ਤੇ ਰਿਸ਼ਵਤ ਰਾਹੀਂ ਜਾਅਲੀ ਡਿਗਰੀਆਂ ਨਾਲ ਹੀ ਨੌਕਰੀਆਂ ਲੈਣ ਵਾਲਿਆਂ ਦੇ ਸਾਹ ਸੂਤੇ ਗਏ ਹਨ। ਮੁੱਖ ਮੰਤਰੀ ਨੇ ਅਜਿਹੀਆਂ ਰਿਪੋਰਟਾਂ ਮਿਲਣ ਮਗਰੋਂ ਐਲਾਨ ਕੀਤਾ ਹੈ ਕਿ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲਿਆਂ ’ਚ ਸੂਬੇ ਦੇ ਪ੍ਰਭਾਵਸ਼ਾਲੀ ਲੋਕ ਤੇ ਸਿਆਸਤਦਾਨਾਂ ਦੇ ਰਿਸ਼ਤੇਦਾਰ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਜਲਦੀ ਕਾਰਵਾਈ ਕੀਤੀ ਜਾਵੇਗੀ।

ਦਰਅਸਲ ਪੰਜਾਬ ਸਰਕਾਰ ਕੋਲ ਅਜਿਹੀਆਂ ਕਈ ਰਿਪੋਰਟਾਂ ਪਹੁੰਚੀਆਂ ਹਨ ਜਿਨ੍ਹਾਂ ਵਿੱਚ ਦਾਅਵਾ ਕੀਤਾ ਹੈ ਕਿ ਆਪਣੇ ਅਸਰ-ਰਾਸੂਖ ਤੇ ਰਿਸ਼ਵਤ ਰਾਹੀਂ ਜਾਅਲੀ ਡਿਗਰੀਆਂ ਨਾਲ ਕਈ ਲੋਕ ਨੌਕਰੀਆਂ ਲੈਣ ਵਿੱਚ ਕਾਮਯਾਬ ਰਹੇ ਹਨ ਜਦੋਂਕਿ ਕਾਬਲ ਲੋਕਾਂ ਦੇ ਹੱਥ ਨਿਰਾਸ਼ਾ ਪਈ ਹੈ। ਇਸ ਲਈ ਸਰਕਾਰ ਨੇ ਅਜਿਹੀਆਂ ਸਾਰੀਆਂ ਭਰਤੀਆਂ ਦੀ ਜਾਂਚ ਕਰਾਉਣ ਦਾ ਫੈਸਲਾ ਕੀਤਾ ਹੈ।

https://punjabnama.com/wp-content/uploads/2022/06/images-6.jpg

ਰਸੂਖ ਤੇ ਰਿਸ਼ਵਤ ਰਾਹੀਂ ਨੌਕਰੀਆਂ ਲੈਣ ਵਾਲਿਆਂ ਦੇ ਉੱਡੇ ਹੋਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਟਵੀਟ ਕਰਦਿਆਂ ਕਿਹਾ ਕਿ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲਿਆਂ ’ਚ ਸੂਬੇ ਦੇ ਪ੍ਰਭਾਵਸ਼ਾਲੀ ਲੋਕ ਤੇ ਸਿਆਸਤਦਾਨਾਂ ਦੇ ਰਿਸ਼ਤੇਦਾਰ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਜਲਦੀ ਕਾਰਵਾਈ ਕੀਤੀ ਜਾਵੇਗੀ। ਮਾਨ ਨੇ ਟਵੀਟ ਵਿੱਚ ਕਿਹਾ, ‘ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਰਸੂਖ਼ਦਾਰ ਤੇ ਸਿਆਸੀ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਕਰ ਰਹੇ ਹਨ। ਜਲਦ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ।’

ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਸ ਸਬੰਧੀ ਜਾਂਚ ਦੀ ਤਿਆਰੀ ਖਿੱਚ ਲਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕੋਲ ਪੌਣੇ ਤਿੰਨ ਮਹੀਨੇ ਦੇ ਕਾਰਜਕਾਲ ਦੌਰਾਨ ਕਈ ਅਜਿਹੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਸੂਬੇ ਦੇ ਵਿੱਤ ਤੇ ਸਹਿਕਾਰੀ ਵਿਭਾਗਾਂ ਵਿੱਚ ਜਾਅਲੀ ਡਿਗਰੀਆਂ ਦੇ ਆਧਾਰ ’ਤੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ।