ਸੰਗਰੂਰ (ਹਰਜਿੰਦਰ ਭੋਲਾ ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜੇਤੂ ਰੋਡ ਸ਼ੋਅ ਦੌਰਾਨ ਤਬੀਅਤ ਖ਼ਰਾਬ ਹੋ ਗਈ। ਇਸ ਦੌਰਾਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਡਾਕਟਰ ਨੇ ਉਨ੍ਹਾਂ ਦਾ ਚੈੱਕਅਪ ਕੀਤਾ। ਡਾਕਟਰ ਨੇ ਗਲੇ ’ਚ ਖ਼ਰਾਬੀ ਕਾਰਨ ਉਨ੍ਹਾਂ ਨੂੰ ਬੋਲਣ ਤੋਂ ਮਨ੍ਹਾ ਕੀਤਾ ਹੈ। ਉਨ੍ਹਾਂ ਦਵਾਈ ਦੇ ਕੇ ਸਿਮਰਨਜੀਤ ਮਾਨ ਨੂੰ ਘਰ ਭੇਜ ਦਿੱਤਾ। ਸਿਮਰਨਜੀਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਨੀ ਸੀ, ਉਹ ਵੀ ਫਿਲਹਾਲ ਰੱਦ ਕਰ ਦਿੱਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜੇਤੂ ਰੋਡ ਸ਼ੋਅ ਦੌਰਾਨ ਤਬੀਅਤ ਵਿਗੜੀ