ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਜੋ ਕਿ ਦਿੜਬਾ ਹਲਕੇ ਦੀ ਪ੍ਰਤੀਨਿਧਤਾ ਕਰਦੇ ਹਨ l ਜਿਥੇ ਜ਼ਹਿਰੀਲੀ ਸ਼ਰਾਬ ਨਾਲ 21 ਮੌਤਾਂ ਹੋਈਆਂ ਹਨ, ਦੇ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਜਾਵੇ ਅਤੇ ਇਸ ਨਜਾਇਜ਼ ਸ਼ਰਾਬ ਵਿਕਰੀ ਨੂੰ ਰੋਕਣ ਵਿਚ ਅਸਫਲ ਰਹੇ ਆਬਕਾਰੀ ਤੇ ਪੁਲਿਸ ਅਫਸਰਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ।
ਅਕਾਲੀ ਦਲ ਦੇ ਪ੍ਰਧਾਨ ਨੇ ਪਿੰਡ ਗੁੱਜਰਾਂ ਜਿਥੇ 9 ਵਿਅਕਤੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਦੇ ਮੂੰਹ ਜਾ ਪਏ ਹਨ, ਅਤੇ ਦਿੜਬਾ ਦੇ ਪਿੰਡ ਢੰਡੋਰੀ ਤੋਂ ਇਲਾਵਾ ਸੁਨਾਮ ਵਿਚ ਰਵੀਦਾਸਪੁਰ ਟਿੱਬੀ ਪਿੰਡ ਵਿਚ ਪ੍ਰਭਾਵਤ ਲੋਕਾਂ ਨਾਲ ਮੁਲਾਕਾਤ ਕੀਤੀ, ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਦਿੜਬਾ ਹਲਕੇ ਦੀ ਪ੍ਰਤੀਨਿਧਤਾ ਕਰਨ ਵਾਲੇ ਆਬਕਾਰੀ ਮੰਤਰੀ ਹਰਪਾਲ ਚੀਮਾ ਦੇ ਖਿਲਾਫ ਕੋਈ ਕੇਸ ਦਰਜ ਨਹੀਂ ਕੀਤਾ ਗਿਆ, ਜਦੋਂ ਕਿ ਸਭ ਤੋਂ ਵੱਧ ਮੌਤਾਂ ਉਹਨਾਂ ਦੇ ਹਲਕੇ ਵਿਚ ਹੋਈਆਂ ਹਨ।
ਪਰਿਵਾਰਾਂ ਨੂੰ 20-20 ਲੱਖ ਰੁਪਏ ਦਾ ਮੁਆਵਜ਼ਾ
ਬਾਦਲ ਨੇ ਇਹ ਵੀ ਮੰਗ ਕੀਤੀ ਕਿ ਪ੍ਰਭਾਵਤ ਪਰਿਵਾਰਾਂ ਨੂੰ 20-20 ਲੱਖ ਰੁਪਏ ਦਾ ਮੁਆਵਜ਼ਾ ਅਤੇ ਇਕ-ਇਕ ਸਰਕਾਰੀ ਨੌਕਰੀ ਦਿੱਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਆਪ ਨੇ ਇਹ ਪਹਿਲ ਕਦਮੀ ਨਾ ਕੀਤੀ ਤਾਂ ਫਿਰ ਅਕਾਲੀ ਦਲ ਡਿਪਟੀ ਕਮਿਸ਼ਨਰਾਂ ਦੇ ਦਫਤਰ ਮੂਹਰੇ ਧਰਨੇ ਦੇ ਕੇ ਪੀੜਤ ਪਰਿਵਾਰਾਂ ਲਈ ਇਨਸਾਫ ਦੀ ਮੰਗ ਕਰੇਗਾ।
ਬਾਦਲ ਨੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਹੋਰ ਰਾਹਤ ਦੇਣ ਦੀ ਥਾਂ ’ਤੇ ਆਪ ਸਰਕਾਰ ਵੱਲੋਂ ਡਰਾਉਣ ਧਮਕਾਉਣ ਦੇ ਯਤਨ ਕਰਨ ਦੀ ਨਿਖੇਧੀ ਕਰਦਿਆ ਕਿਹਾ ਕਿ ਅਸੀਂ ਰਿਪੋਰਟਾਂ ਹਾਸਲ ਕਰ ਲਈਆਂ ਹਨ l ਜਿਹਨਾਂ ਮੁਤਾਬਕ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਪੁਲਿਸ ਵਿਭਾਗ ਨੂੰ ਹਦਾਇਤਾਂ ਕੀਤੀਆਂ ਹਨ ਕਿ ਉਹਨਾਂ ਸਾਰੇ ਲੋਕਾਂ ਦੀ ਸੂਚੀ ਤਿਆਰ ਕੀਤੀ ਜਾਵੇ ਜਿਹਨਾਂ ਨੇ ਨਜਾਇਜ਼ ਸ਼ਰਾਬ ਕਾਰੋਬਾਰ ਵਿਚ ਭੂਮਿਕਾ ਅਦਾ ਕੀਤੀ ਹੈ। ਉਹਨਾਂ ਕਿਹਾ ਕਿ ਇਸ ਤੋਂ ਪਤਾ ਚਲਦਾ ਹੈ ਕਿ ਮੁੱਖ ਮੰਤਰੀ ਨੂੰ ਪੀੜਤ ਪਰਿਵਾਰਾਂ ਨਾਲ ਕੋਈ ਹਮਦਰਦੀ ਨਹੀਂ ਹੈ।
ਇਹ ਵੀ ਪੜ੍ਹੋ :- ਮੌਤਾਂ ਸਰਕਾਰ ਦੀ ਲਾਪਰਵਾਹੀ ਦਾ ਨਤੀਜਾ: ਮਾਨ
ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਤਅ ਕਿਹਾ ਕਿ ਸਿਰਫ ਇਕ ਨਿਰਪੱਖ ਜਾਂਚ ਹੀ ਨਜਾਇਜ਼ ਸ਼ਰਾਬ ਕਾਰੋਬਾਰ ਅਤੇ ਇਸ ਵਿਚ ਸਿਆਸੀ ਆਕਾਵਾਂ ਦੀ ਸ਼ਮੂਲੀਅਤ ਬੇਨਕਾਬ ਕਰ ਸਕਦੇ ਹਨ। ਉਹਨਾਂ ਕਿਹਾ ਕਿ ਇਸ ਕੇਸ ਵਿਚ ਕਿਸੇ ਵੀ ਪੁਲਿਸ ਤੇ ਸਿਵਲ ਅਧਿਕਾਰੀ ਤੋ਼ ਆਪ ਆਗੂ ਨੂੰ ਦੋਸ਼ੀ ਠਹਿਰਾਉਣ ਦੀ ਆਸ ਨਹੀਂ ਕੀਤੀ ਜਾ ਸਕਦੀ।
ਇਸ ਮੌਕੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਉਹਨਾਂ ਨੂੰ ਵਾਜਬ ਮੁਆਵਜ਼ਾ ਮਿਲਣਾ ਅਤੇ ਹਰ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਮਿਲਣਾ ਯਕੀਨੀ ਬਣਾਏਗਾ।
ਕੋਣ ਕੋਣ ਸਨ ਹਾਜ਼ਰ
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ, ਇਕਬਾਲ ਸਿੰਘ ਝੂੰਦਾਂ, ਬਲਦੇਵ ਮਾਨ, ਗੋਬਿੰਦ ਸਿੰਘ ਲੌਂਗੋਵਾਲ, ਵਿਨਰਜੀਤ ਸਿੰਘ ਗੋਲਡੀ, ਗਲਜ਼ਾਰੀ ਮੂਣਕ, ਮਾਸਟਰ ਤੇਜਿੰਦਰ ਸਿੰਘ ਸੰਘੇੜੀ, ਰਾਜਿੰਦਰ ਕੁਮਾਰ ਦੀਪਾ ਅਤੇ ਗਗਨਜੀਤ ਸਿੰਘ ਬਰਨਾਲਾ ਵੀ ਹਾਜ਼ਰ ਸਨ।
1 Comment
ਬਿੱਟੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ - Punjab Nama News
10 ਮਹੀਨੇ ago[…] […]
Comments are closed.