* 01 ਸਾਲ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਗਈ ਪੇਟ ਦੇ ਕੀੜੇ ਮਾਰਨ ਦੀ ਗੋਲੀ – ਹਰਦੀਪ ਜਿੰਦਲ
** ਸਿਹਤ ਬਲਾਕ ਮੂਨਕ ਮਨਾਇਆ ਗਿਆ ਰਾਸ਼ਟਰੀ ਡੀ-ਵਾਰਮਿੰਗ ਦਿਵਸ।
ਕਮਲੇਸ਼ ਗੋਇਲ ਖਨੌਰੀ
ਖਨੌਰੀ 10 ਅਗਸਤ – ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਸੰਗਰੂਰ ਡਾ ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਲਵਰਾਜ ਪਵਾਰ ਦੀ ਦੇਖ ਰੇਖ ਵਿੱਚ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ ਸਿਹਤ ਬਲਾਕ ਮੂਨਕ ਵਿੱਚ ਅੱਜ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ. ਈ. ਸੀ/ਬੀ. ਸੀ. ਸੀ ਨੋਡਲ ਅਫ਼ਸਰ ਹਰਦੀਪ ਜਿੰਦਲ ਨੇ ਦੱਸਿਆ ਕਿ ਰਾਸ਼ਟਰੀ ਡੀ ਵਾਰਮਿੰਗ ਦਿਵਸ ਮੋਕੇ ਬਲਾਕ ਦੇ 01 ਸਾਲ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਖੁਆਈ ਗਈ । ਉਹਨਾਂ ਕਿਹਾ ਕਿ 02 ਸਾਲ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੂਰੀ ਗੋਲੀ ਅਤੇ 01 ਸਾਲ ਤੋਂ 02 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਅੱਧੀ ਗੋਲੀ ਖੁਆਈ ਗਈ । ਉਹਨਾਂ ਦੱਸਿਆਂ ਕਿ ਸਿਹਤ ਬਲਾਕ ਦੇ ਸਾਰੇ ਸਰਕਾਰੀ , ਮਾਨਤਾ ਪ੍ਰਾਪਤ , ਪ੍ਰਾਈਵੇਟ ਸਕੂਲਾਂ, ਕਾਲਜਾਂ, ਆਈ ਲੈਟਸ ਸੈਂਟਰਾਂ ਵਿਚ ਪੜ੍ਹਦੇ , ਆਂਗਣਵਾੜੀ ਸੈਟਰਾਂ ਵਿੱਚ ਦਰਜ , ਸਲਮ ਏਰੀਆ , ਪਥੇਰਾਂ ਕਿਸੇ ਕਰਾਨ ਪੜਾਈ ਛੱਡ ਚੁੱਕੇ 01 ਸਾਲ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਇਹ ਗੋਲੀ ਖੁਆਈ ਗਈ।ਉਹਨਾਂ ਦੱਸਿਆਂ ਕਿ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਸਿੱਖਿਆ ਵਿਭਾਗ , ਇਸਤਰੀ ਤੇਂ ਬਾਲ ਵਿਕਾਸ ਵਿਭਾਗ ਆਦਿ ਦਾ ਸਹਿਯੋਗ ਲਿਆ ਗਿਆ। ਓਨ੍ਹਾਂ ਇਹ ਵੀ ਦੱਸਿਆ ਕਿ ਇਹ ਗੋਲੀ ਬੱਚਿਆਂ ਨੂੰ ਖਾਲੀ ਪੇਟ ਨਹੀਂ ਦਿੱਤੀ ਜਾਂਦੀ । ਸਿਹਤ ਵਿਭਾਗ ਦੇ ਇਸ ਉਪਰਾਲੇ ਨਾਲ ਲੱਖਾਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਰਾਹਤ ਮਿਲੇਗੀ , ਕਿਉਂਕਿ ਜਿਆਦਾਤਰ ਬੱਚਿਆਂ ਵਿਚ ਪੇਟ ਦੇ ਕੀੜਿਆਂ ਕਾਰਣ ਰੋਜਾਨਾਂ ਦੀ ਖੁਰਾਕ ਦੇ ਘੱਟਣ ਕਾਰਣ ਸਰੀਰਕ ਕਮਜੋਰੀ , ਖੂਨ ਦੀ ਕਮੀ ਦੇ ਨਾਲ – ਨਾਲ ਬੱਚਿਆਂ ਵਿਚ ਚਿੜ – ਚਿੜਾਪਣ ਦੇਖਣ ਵਿਚ ਆਉਂਦਾ ਹੈ ਪਰ ਹੁਣ ਇਸ ਦਵਾਈ ਦੀ ਖੁਰਾਕ ਨਾਲ ਬੱਚਿਆਂ ਨੂੰ ਬਿਮਾਰੀਆਂ ਦੇ ਨਾਲ ਖੂਨ ਦੀ ਕਮੀ ਤੋਂ ਵੀ ਛੁਟਕਾਰਾ ਮਿਲੇਗਾ। ਬਲਾਕ ਦੇ 01 ਸਾਲ ਤੋਂ 19 ਸਾਲ ਤੱਕ ਦੇ ਜਿਹੜੇ ਬੱਚੇ ਅੱਜ ਅਲਬੈਂਡਾਜੋਲ ਦੀ ਇਹ ਖੁਰਾਕ ਲੈਣ ਤੋਂ ਕਿਸੇ ਕਾਰਨ ਰਹਿ ਗਏ ਹਨ ਓਨ੍ਹਾਂ ਨੂੰ ਇਹ ਖੁਰਾਕ 17 ਅਗਸਤ ਨੂੰ ਮੌਪਅੱਪ ਵਾਲੇ ਦਿਨ ਖੁਆਈ ਜਾਵੇਗੀ। ਉਹਨਾਂ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਇਹ ਗੋਲੀ ਖੁਆਉਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ਼ ਵੀ ਕੀਤੀ।