ਸੰਗਰੂਰ, 16 ਜੂਨ: (ਭੁਪਿੰਦਰ ਵਾਲੀਆ, ਹਰਜਿੰਦਰ ਭੋਲਾ) ਵਧੀਕ ਜ਼ਿਲਾ ਮੈਜਿਸਟਰੇਟ ਸੰਗਰੂਰ ਸ. ਅਨਮੋਲ ਸਿੰਘ ਧਾਲੀਵਾਲ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸੰਗਰੂਰ ਦੀ ਹਦੂਦ ਅੰਦਰ 21 ਜੂਨ ਦੀ ਸ਼ਾਮ 6 ਵਜੇ ਤੋਂ 23 ਜੂਨ ਚੋਣਾਂ ਵਾਲੇ ਦਿਨ ਦੀ ਸ਼ਾਮ ਵੋਟਿੰਗ ਪ੍ਰਕਿਰਿਆ ਖ਼ਤਮ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 26 ਜੂਨ ਨੂੰ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ, ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ, ’ਤੇ ਵੀ ਪੂਰਨ ਤੌਰ ’ਤੇ ਲਾਗੂ ਹੋਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਚੋਣ ਅਫ਼ਸਰ ਵੱਲੋਂ ਜਾਰੀ ਪੱਤਰ ਅਨੁਸਾਰ 23 ਜੂਨ ਨੂੰ ਲੋਕ ਸਭਾ ਉਪ ਚੋਣ ਕਰਵਾਈ ਜਾ ਰਹੀ ਹੈ ਅਤੇ ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ।
Related Posts
ਸਰਕਾਰ ਨੇ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਹੜ੍ਹਾਂ…
ਬਰਜਿੰਦਰ ਸਿੰਘ ਹਮਦਰਦ ਦੀ ਗ੍ਰਿਫ਼ਤਾਰੀ ‘ਤੇ ਰੋਕ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਰਾਜ ਸਭਾ ਮੈਂਬਰ ਅਤੇ ਅਜੀਤ ਗਰੁੱਪ ਆਫ਼ ਪਬਲੀਕੇਸ਼ਨਜ਼ ਦੇ ਮੈਨੇਜਿੰਗ ਐਡੀਟਰ…
ਅਮਰੀਕਾ ਕਰ ਰਿਹਾ ਖ਼ਤਰੇ ਦਾ ਸਾਹਮਣਾ-FBI
ਵਾਸ਼ਿੰਗਟਨ, ਡੀ.ਸੀ.:- ਫੈਡਰਲ ਬਿਉਰੋ ਆਫ ਇਨਵੈਸਟੀਗੇਸ਼ਨ (FBI) ਦੇ ਡਾਇਰੈਕਟਰ ਕ੍ਰਿਸਟੋਫਰ ਵੇਅ ਨੇ ਹਾਲ ਹੀ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ…