ਡੈਮੋਕਰੈਟਿਕ ਟੀਚਰਜ਼ ਫਰੰਟ,ਓ ਡੀ ਐੱਲ ਅਧਿਆਪਕ ਯੂਨੀਅਨ ਅਤੇ ਈ ਟੀ ਟੀ ਟੈੱਟ ਪਾਸ ਅਧਿਆਪਕ ਐਸੋਸੀਏਸ਼ਨ ਦੀ ਹੋਈ ਮੀਟਿੰਗ

ਸੰਗਰੂਰ, 21ਅਕਤੂਬਰ ( ਜੇ ਪੀ)

-ਅੱਜ ਸਥਾਨਕ ਵੇਰਕਾ ਪਲਾਂਟ ਪਾਰਕ ਵਿਚ ਡੈਮੋਕਰੈਟਿਕ ਟੀਚਰਜ਼ ਫਰੰਟ ,ਈਟੀਟੀ ਟੈੱਟ ਪਾਸ ਅਧਿਆਪਕ ਐਸੋਸੀਏਸ਼ਨ ਅਤੇ ਓ ਡੀ ਐੱਲ ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ ਜਿਸ ਵਿੱਚ 23 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਅੱਗੇ ਕੀਤੇ ਜਾਣ ਵਾਲੇ ਰੋਸ ਮੁਜ਼ਾਹਰੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵਿੱਚ ਪਿਛਲੇ ਲਗਭੱਗ 10 ਸਾਲਾਂ ਤੋਂ ਕੰਮ ਕਰ ਰਹੇ ਓ.ਡੀ.ਐੱਲ ਅਧਿਆਪਕਾਂ ਦੇ ਰੈਗੂਲਰ ਆਰਡਰ ਜਾਰੀ ਕਰਨ ਅਤੇ 180 ਈ.ਟੀ.ਟੀ ਅਧਿਆਪਕਾਂ ਉੱਤੇ ਜਬਰੀ ਥੋਪੇ ਕੇੰਦਰ ਪੈਟਰਨ ਦੇ ਤਨਖਾਹ ਸਕੇਲ ਵਾਪਸ ਲੈ ਕੇ ਮੁਢਲੀ ਭਰਤੀ ਦੇ ਸਾਰੇ ਲਾਭ ਬਹਾਲ ਕਰਨ ਦੀ ਮੰਗ ਪ੍ਰਤੀ ਜਥੇਬੰਦੀਆਂ ਨਾਲ ਹੋਈ ਮੀਟਿੰਗ ਵਿੱਚ ਸਿੱਖਿਆ ਮੰਤਰੀ ਵੱਲੋਂ ਕੋਈ ਤਵੱਜੋ ਨਾ ਦੇਣ ਅਤੇ ਠੋਸ ਹੱਲ ਪੇਸ਼ ਕਰਨ ਦੀ ਥਾਂ ਅਧਿਆਪਕ ਜਥੇਬੰਦੀਆਂ ਨੂੰ ਧਰਨੇ ਨਾ ਦੇਣ ਦੀ ਧਮਕੀ ਦਿੱਤੀ ਗਈ ਸੀ।

ਸਿੱਖਿਆ ਮੰਤਰੀ ਦੇ ਇਸ ਡਿਕਟੇਟਰੀ ਰਵੱਈਏ ਖਿਲਾਫ਼ 23 ਅਕਤੂਬਰ ਨੂੰ ਪੰਜਾਬ ਦੇ 9 ਕੈਬਨਿਟ ਮੰਤਰੀਆਂ ਦੇ ਘਰ ਮੂਹਰੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣ ਦੇ ਸੱਦੇ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਤਹਿਤ 23 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਸਾਹਮਣੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਦੀ ਅਰਥੀ ਫੂਕੀ ਜਾਵੇਗੀ ਜਿਸ ਵਿੱਚ ਜਿਲ੍ਹੇ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਮੂਲੀਅਤ ਕਰਨਗੇ।

ਇਸ ਮੌਕੇ ਡੈਮੋਕਰੈਟਿਕ ਟੀਚਰ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਜਨਰਲ ਸਕੱਤਰ ਅਮਨ ਵਸ਼ਿਸ਼ਟ ,ਪ੍ਰੈੱਸ ਸਕੱਤਰ ਕਰਮਜੀਤ ਨਦਾਮਪੁਰ ,ਕਮਲ ਘੋੜੇਨਾਬ ,ਮੈਡਮ ਪਰਮਿੰਦਰ ਕੌਰ,ਮੈਡਮ ਮੀਨਾਕਸ਼ੀ ਆਦਿ ਅਧਿਆਪਕ ਆਗੂ ਹਾਜ਼ਰ ਸਨ।