29 ਜੂਨ ਨੂੰ ਕਰਨਗੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਵਿਧਾਨ ਸਭਾ ਦਾ ਘਿਰਾਓ – ਦੀਪਕ ਕੰਬੋਜ

0
32

ਸੰਗਰੂਰ 26 ਜੂਨ (ਭੁਪਿੰਦਰ ਵਾਲੀਆ ) ਰੁਜ਼ਗਾਰ ਦੀ ਮੰਗ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਸੂਬਾ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਫ਼ੈਸਲਾ ਲਿਆ ਗਿਆ ਕਿ 28 ਜੂਨ ਨੂੰ ਹੋਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਵਿੱਚ ਜੇਕਰ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਜਾਂਦਾ ਤਾਂ 29 ਜੂਨ ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ । ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ 16 ਮਈ ਨੂੰ 6635 ਈਟੀਟੀ ਅਧਿਆਪਕਾਂ ਦੀ ਭਰਤੀ ਤੇ ਰੋਕ ਹਟਣ ਤੋਂ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਆਪਕਾਂ ਦੀ ਭਰਤੀ ਨੂੰ ਪੂਰੀ ਕਰਨ ਦੇ ਲਈ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ , 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ 16 ਦਸੰਬਰ ਨੂੰ ਜਾਰੀ ਹੋ ਚੁੱਕਿਆ ਸੀ ਪਰ ਲਗਾਤਾਰ ਛੇ ਮਹੀਨਿਆਂ ਤੋਂ ਬਾਅਦ ਵੀ ਉਸ ਦਾ ਆਨਲਾਈਨ ਪੋਰਟਲ ਨਹੀਂ ਖੋਲ੍ਹਿਆ ਗਿਆ , 2364 ਈਟੀਟੀ ਅਧਿਆਪਕਾਂ ਦੀ ਭਰਤੀ ਹਾਲੇ ਤੱਕ ਮੁੜ ਬਹਾਲ ਨਹੀਂ ਹੋਈ ਤੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਉਮਰ ਹੱਦ ਵਿਚ ਛੋਟ ਦਿੱਤੀ ਜਾਵੇ । ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਜਲਦੀ ਹੱਲ ਕਰੇ ਨਹੀਂ ਤਾਂ 29 ਜੂਨ ਨੂੰ ਤਿੱਖੇ ਰੂਪ ਵਿੱਚ ਸੰਘਰਸ਼ ਕੀਤੇ ਜਾਣਗੇ । ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ ।

Google search engine

LEAVE A REPLY

Please enter your comment!
Please enter your name here