ਚੰਡੀਗੜ੍ਹ, 10 ਸਤੰਬਰ:
-ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 734.98 LAKH TO BE SPENT FOR THE BEAUTIFICATION AND DEVELOPMENT OF MALERKOTLA
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਸੁੰਦਰੀਕਰਨ ਅਤੇ ਵਿਕਾਸ ਲਈ ਸੂਬਾ ਸਰਕਾਰ ਵੱਲੋਂ 734.98 ਲੱਖ ਰੁਪਏ ਖਰਚੇ ਜਾਣਗੇ। ਵਿਭਾਗ ਨੇ ਇਨ੍ਹਾਂ ਕੰਮਾਂ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵੱਖ-ਵੱਖ ਕੰਮਾਂ ਲਈ ਸੇਵਾਵਾਂ ਲਈਆਂ ਜਾਣਗੀਆਂ ਤਾਂ ਜੋ ਮਾਲੇਰਕੋਟਲਾ ਦੇ ਵਿਕਾਸ, ਸਫਾਈ ਅਤੇ ਰੱਖ-ਰਖਾਅ ਦੇ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਆਮ ਮੁਰੰਮਤ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਅਤੇ ਗਲੀਆਂ ਵਿੱਚ ਟਾਈਲਾਂ ਲਗਾਉਣ, ਇੰਟਰਲਾਕਿੰਗ ਅਤੇ ਮਿੱਟੀ ਭਰਨ ਦਾ ਕੰਮ ਕੀਤਾ ਜਾਵੇਗਾ।
ਇਸੇ ਤਰ੍ਹਾਂ ਸੱਤਾ ਚੌਕ ਤੋਂ ਕੇਲੋਂ ਗੇਟ ਮਲੇਰਕੋਟਲਾ ਤੱਕ ਦਾ ਸੁੰਦਰੀਕਰਨ, ਸੀਸੀ ਫਲੋਰਿੰਗ, ਸ਼ਹਿਰ ਵਿੱਚ ਵਾਟਰ ਸਪਲਾਈ ਲਾਈਨ ਦੀ ਮੁਰੰਮਤ ਅਤੇ ਰੱਖ-ਰਖਾਅ, ਟ੍ਰੀ ਗਾਰਡ ਲਗਾਉਣ ਦਾ ਕੰਮ ਵੀ ਨੇਪਰੇ ਚਾੜ੍ਹਿਆ ਜਾਵੇਗਾ।
ਡਾ. ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਸੁਚੱਜੇ ਢੰਗ ਨਾਲ ਪਾਲਣਾ ਕਰਨ।