ਸੰਗਰੂਰ, 16 ਜੂਨ: (ਭੁਪਿੰਦਰ ਵਾਲੀਆ, ਹਰਜਿੰਦਰ ਭੋਲਾ) ਵਧੀਕ ਜ਼ਿਲਾ ਮੈਜਿਸਟਰੇਟ ਸੰਗਰੂਰ ਸ. ਅਨਮੋਲ ਸਿੰਘ ਧਾਲੀਵਾਲ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸੰਗਰੂਰ ਦੀ ਹਦੂਦ ਅੰਦਰ 21 ਜੂਨ ਦੀ ਸ਼ਾਮ 6 ਵਜੇ ਤੋਂ 23 ਜੂਨ ਚੋਣਾਂ ਵਾਲੇ ਦਿਨ ਦੀ ਸ਼ਾਮ ਵੋਟਿੰਗ ਪ੍ਰਕਿਰਿਆ ਖ਼ਤਮ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 26 ਜੂਨ ਨੂੰ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ, ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ, ’ਤੇ ਵੀ ਪੂਰਨ ਤੌਰ ’ਤੇ ਲਾਗੂ ਹੋਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਚੋਣ ਅਫ਼ਸਰ ਵੱਲੋਂ ਜਾਰੀ ਪੱਤਰ ਅਨੁਸਾਰ 23 ਜੂਨ ਨੂੰ ਲੋਕ ਸਭਾ ਉਪ ਚੋਣ ਕਰਵਾਈ ਜਾ ਰਹੀ ਹੈ ਅਤੇ ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ।
Related Posts
Political heroes who Bail seized ਜਮਾਨਤਾਂ ਜਬਤ ਕਰਵਾਉਣ ਵਾਲੇ ਸਿਆਸੀ ਸੂਰਮੇ
ਲੋਕ ਸਭਾ ਚੋਣਾਂ ਵਿਚ ਜ਼ਮਾਨਤ ਜ਼ਬਤ ਕਰਵਾਉਣ ਵਾਲੇ ਉਮੀਦਵਾਰਾਂ ਦੀ ਸੂਚੀ, ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕਰ ਦਿੱਤੀ ਗਈ ਹੈ…
ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ…
ਨਸ਼ਾ ਤਸਕਰਾਂ ਦੀ ਜਾਇਦਾਦ ’ਤੇ ਵੱਡੀ ਕਾਰਵਾਈ
ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੂਬਾ ਸਰਕਾਰ ਵੱ”ਲੋਂ ਚਲਾਈ ਜਾ…