ਕੇਵਲ ਢਿੱਲੋਂ ਦੇ ਹੱਕ ਵਿੱਚ ਦਮਨ ਥਿੰਦ ਬਾਜਵਾ ਨੇ ਚੋਣ ਪ੍ਰਚਾਰ ਕੀਤਾ ਤੇਜ਼ ਸੁਨਾਮ ਊਧਮ ਸਿੰਘ ਵਾਲਾ (ਅੰਸ਼ੂ ਡੋਗਰਾ) ਕੱਲ ਸੁਨਾਮ ਭਾਰਤੀ ਜਨਤਾ ਪਾਰਟੀ ਦੇ ਆਗੂ ਮੈਡਮ ਦਾਮਨ ਬਾਜਵਾ ਦੀ ਰਿਹਾਇਸ਼ ਵਿਖੇ ਲੋਕ ਸਭਾ ਚੌਣਾਂ ਸੰਗਰੂਰ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਢਿੱਲੋਂ ਦੀ ਚੌਣ ਪ੍ਰਚਾਰ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਆਸ ਪਾਸ ਦੇ ਪਿੰਡਾਂ ਦੇ ਸਰਪੰਚ ਸਹਿਬਾਨਾਂ ਅਤੇ ਆਪਣੇ ਸਾਥੀਆਂ ਦਾ ਇੱਕਠ ਕਰਕੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਢਿੱਲੋਂ ਨਾਲ ਉਹਨਾਂ ਦੀ ਮਿਲਣੀ ਕਰਵਾਈ। ਇਸ ਮੌਕੇ ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਮੇਰੇ ਨਿੱਕੇ ਜਿਹੇ ਸੱਦੇ ਤੇ ਇਸ ਇੱਕਠ ਸ਼ਾਮਿਲ ਹੋਣ ਵਾਲਿਆਂ ਅਤੇ ਸਾਥ ਦੇਣ ਵਾਲਿਆਂ ਦਾ ਮੈਂ ਤਹਿ ਦਿਲੋਂ ਧੰਨਵਾਦ ਕਰਦੀ ਹਾਂ। ਇਸ ਇੱਕਠ ਵਿੱਚ ਵਿਸ਼ੇਸ਼ ਤੌਰ ਤੇ ਭਾਜਪਾ ਦੇ ਸੀਨੀਅਰ ਲੀਡਰ ਸ਼੍ਰੀ ਸੁਨੀਲ ਜਾਖੜ ਜੀ, ਸ. ਰਾਣਾ ਗੁਰਮੀਤ ਸੋਢੀ ਜੀ, ਸਾਬਕਾ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਜੀ , ਸ. ਪਰਮਿੰਦਰ ਢੀਂਡਸਾ ਜੀ, ਸੁਨਾਮ ਨਗਰ ਕੌਂਸਲ ਦੇ ਪ੍ਰਧਾਨ ਸ. ਨਿਸ਼ਾਨ ਸਿੰਘ ਟੋਨੀ ਜੀ , ਸੰਗਰੂਰ ਜਿਲੇ ਦੇ ਪ੍ਰਧਾਨ ਸ਼੍ਰੀ ਰਿਸ਼ੀਪਾਲ ਜੀ ਅਤੇ ਸੁਨਾਮ ਭਾਜਪਾ ਦੇ ਸੀਨੀਅਰ ਲੀਡਰ ਸ਼ਾਮਿਲ ਹੋਏ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੋਕੇ ਸਮੁੱਚੀ ਭਾਰਤੀ ਜਨਤਾ ਪਾਰਟੀ ਦੀ ਲੀਡਰਸ਼ਿਪ ਹੇਠ ਪਿੰਡ ਬਖਤੌਰ ਨਗਰ ਦੇ ਸਰਪੰਚ ਗੁਰਜੰਟ ਸਿੰਘ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੋਕੇ ਭਾਰਤੀ ਜਨਤਾ ਪਾਰਟੀ ਦੀ ਮੋਕੇ ਤੇ ਮੋਜੂਦ ਸਾਰੀ ਲੀਡਰਸ਼ਿਪ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਪਰਿਵਾਰ ਵਿੱਚ ਵਾਧਾ ਹੋਣ ਤੇ ਮੈਡਮ ਦਾਮਨ ਥਿੰਦ ਬਾਜਵਾ ਦਾ ਧੰਨਵਾਦ ਕੀਤਾ।
ਟਿੱਪਣੀ ਕਰਨ ਲਈ ਤੁਹਾਨੂੰ ਦਾਖਲ ਹੋਣਾ ਪਵੇਗਾ।