ਸੰਗਰੂਰ 4 ਜੁਲਾਈ :(ਭੁਪਿੰਦਰ ਵਾਲੀਆ )-ਸ਼ਹਿਰ ਵਿੱਚ ਆਵਾਜਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਟਰੈਫਿਕ ਪੁਲੀਸ ਵੱਲੋਂ ਸਮੇਂ ਸਮੇਂ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ । ਫਿਰ ਵੀ ਜੇਕਰ ਕੋਈ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਤਾਂ ਉਸ ਦਾ ਚਲਾਨ ਕੀਤਾ ਜਾਂਦਾ ਹੈ । ਪੰਜਾਬਨਾਮਾ ਨੂੰ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਟਰੈਫਿਕ ਸੰਜੇ ਕੁਮਾਰ ਨੇ ਦੱਸਿਆ ਕਿ ਟ੍ਰੈਫਿਕ ਇੰਚਾਰਜ ਇੰਸਪੈਕਟਰ ਰਾਜਵੰਤ ਸਿੰਘ ਦੀ ਅਗਵਾਈ ਵਿੱਚ ਪੁਲਿਸ ਸੜਕੀ ਨਿਯਮਾਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ ਅਤੇ ਜੇ ਕੋਈ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਦੀਆਂ ਹਦਾਇਤਾਂ ਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ । ਟਰੈਫਿਕ ਪੁਲਿਸ ਵੱਲੋਂ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ, ਸਕੂਲੀ ਬੱਸਾਂ ਦੇ ਡਰਾਈਵਰਾਂ, ਟਰੱਕ ਯੂਨੀਅਨਾਂ ਅਤੇ ਟੈਕਸੀ ਸਟੈਂਡ ਦੇ ਡਰਾਈਵਰਾਂ ਨੂੰ ਟ੍ਰੈਫ਼ਿਕ ਨਿਯਮਾਂ ਦਾ ਪਾਠ ਸਿਖਾਇਆ ਜਾਂਦਾ ਹੈ ਤਾਂ ਅਣਗਿਹਲੀ ਨਾਲ ਹੋਣ ਵਾਲੇ ਹਾਦਸਿਆ ਤੋਂ ਬਚਾਅ ਹੋ ਸਕੇ। ਇਸ ਤੋਂ ਇਲਾਵਾ ਜਿਨ੍ਹਾਂ ਵਿਅਕਤੀਆਂ ਨੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕੀਤੀ ਹੈ ਉਨ੍ਹਾਂ ਦੇ ਚਲਾਨ ਕੱਟ ਕੇ ਜੁਰਮਾਨੇ ਕੀਤੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਵਾਹਨ ਚਾਲਕ ਦਾ ਫਰਜ ਹੈ ਅਤੇ ਅਜਿਹਾ ਕਰਕੇ ਅਸੀਂ ਖੁਦ ਅਤੇ ਦੂਸਰਿਆਂ ਨੂੰ ਸੜਕੀ ਹਾਦਸਿਆਂ ਤੋਂ ਬਚਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸੜਕੀ ਨਿਯਮਾਂ ਦੀ ਪਾਲਣਾ ਕਰੀਏ ਤਾਂ ਕਿਤੇ ਵੀ ਜਾਮ ਨਹੀਂ ਲੱਗਦਾ ਅਤੇ ਨਾ ਹੀ ਕਿਸੇ ਦਾ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਵਾਜਾਈ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਲਈ ਟ੍ਰੈਫ਼ਿਕ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ ਕੰਵਲ ਜੇ ਅਸੀਂ ਕਹੀਏ ਅਤੇ ਜ਼ਿੰਮੇਵਾਰ ਸ਼ਹਿਰੀ ਵਾਂਗ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ।
ਉਹਨਾਂ ਨਾਲ ਏ.ਐਸ.ਆਈ. ਰਾਮ ਪ੍ਰਤਾਪ, ਏ.ਐਸ.ਆਈ. ਜਰਮੇਲ , ਪ੍ਰਗਟ ਸਾਮਲ ਸਨ ।