ਮੂਲ ਚੰਦ ਸ਼ਰਮਾ ਸਾਹਿਤਕਾਰਾਂ ਦੇ ਰੂ-ਬ-ਰੂ ਹੋਣਗੇ 28 ਅਗਸਤ ਨੂੰ
ਕਮਲੇਸ਼ ਗੋਇਲ ਖਨੌਰੀ
ਸੰਗਰੂਰ, 22 ਅਗਸਤ – ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ 28 ਅਗਸਤ ਦਿਨ ਐਤਵਾਰ ਨੂੰ ਸਹੀ 10:00 ਵਜੇ ਸੁਤੰਤਰ ਭਵਨ ਸੰਗਰੂਰ ਵਿਖੇ ਆਪਣਾ ਮਹੀਨਾਵਾਰ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬੀ ਸਾਹਿਤ ਸਭਾ (ਰਜਿ:) ਧੂਰੀ ਦੇ ਪ੍ਰਧਾਨ ਅਤੇ ਉੱਘੇ ਗੀਤਕਾਰ ਮੂਲ ਚੰਦ ਸ਼ਰਮਾ ਸਾਹਿਤਕਾਰਾਂ ਦੇ ਰੂ-ਬ-ਰੂ ਹੋਣਗੇ। ਉਨ੍ਹਾਂ ਦਾ ਪ੍ਰਕਾਸ਼ਿਤ ਕਾਵਿ – ਸੰਗ੍ਰਹਿ ‘ਪੱਥਰ ’ਤੇ ਲਕੀਰ’ ਸਾਹਿਤਕ ਹਲਕਿਆਂ ਵਿੱਚ ਬੇਹੱਦ ਸਲਾਹਿਆ ਗਿਆ ਹੈ ਅਤੇ ਉਨ੍ਹਾਂ ਦੇ ਚੋਟੀ ਦੇ ਗਾਇਕਾਂ ਦੀ ਆਵਾਜ਼ ਵਿੱਚ ਰਿਕਾਰਡ ਹੋਏ ਗੀਤ ਲੋਕ – ਮਨਾਂ ਦੀ ਧੜਕਨ ਬਣ ਚੁੱਕੇ ਹਨ। ਸਭਾ ਦੇ ਪ੍ਰੈੱਸ ਸਕੱਤਰ ਅਮਨ ਜੱਖਲਾਂ ਨੇ ਦੱਸਿਆ ਕਿ ਇਸ ਮੌਕੇ ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਵੀ ਹੋਵੇਗਾ।
ਟਿੱਪਣੀ ਕਰਨ ਲਈ ਤੁਹਾਨੂੰ ਦਾਖਲ ਹੋਣਾ ਪਵੇਗਾ।