ਸੰਗਰੂਰ, 29 ਸਤੰਬਰ (ਬਾਵਾ)
-ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਸਿਵਲ ਸਰਜਨ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਅਧੀਨ ਵੱਖ ਵੱਖ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ ਗਿਆ। People were made aware about the prevention of heart diseases.
ਸਿਵਲ ਹਸਪਤਾਲ ਸੰਗਰੂਰ ਵਿਖੇ ਲੋਕਾਂ ਨੂੰ ਦਿਲ ਦੇ ਰੋਗਾਂ ਤੋਂ ਬਚਾਅ ਸਬੰਧੀ ਜਾਗਰੂਕ ਕਰਦਿਆਂ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਸੰਨ 2014 ਤੋਂ ਹਰ ਸਾਲ 29 ਸਤੰਬਰ ਨੂੰ ਵਿਸ਼ਵ ਦਿਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦਿਲ ਦੀਆਂ ਬੀਮਾਰੀਆਂ ਤੋਂ ਬਚਣ ਲਈ ਹਰ ਵਿਅਕਤੀ ਨੂੰ ਰਾਤ ਨੂੰ ਘੱਟੋ ਘੱਟ 8 ਘੰਟੇ ਦੀ ਨੀਂਦ ਲੈਣੀ ਚਾਹੀਦੀ ਹੈ ਅਤੇ ਸੈਰ ਤੇ ਯੋਗਾ ਨੂੰ ਜਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸ਼ਰਾਬ, ਤੰਬਾਕੂ, ਸਿਗਰੇਟ ਦਾ ਸੇਵਨ ਨਹੀਂ ਕਰਨਾ ਚਾਹੀਦਾ ਅਤੇ ਤਣਾਅ ਤੋਂ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਪੈਦਲ ਚੱਲੋ, ਸਾਈਕਲ ਚਲਾਓ ਤੇ ਕੋਸ਼ਿਸ਼ ਕਰੋ ਕਿ ਲਿਫਟ ਦੀ ਵਰਤੋਂ ਦੀ ਥਾਂ ਪੌੜੀਆਂ ਦਾ ਉਪਯੋਗ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਦਿਲ ਨੂੰ ਤੰਦਰੁਸਤ ਰੱਖਣ ਲਈ ਖਾਣ-ਪੀਣ ਵਿਚ ਪੋਸ਼ਟਿਕ ਆਹਾਰ ਲੈਣਾ ਚਾਹੀਦਾ ਹੈ ਅਤੇ ਤਲੀਆਂ ਚੀਜ਼ਾਂ , ਜੰਕ ਫੂਡ ਆਦਿ ਖਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤੇ ਮੌਸਮੀ ਫਲ ਅਤੇ ਸਬਜ਼ੀਆਂ ਦੀ ਵਰਤੋਂ ਵੱਧ ਤੋਂ ਵੱਧ ਕਰਨੀ ਚਾਹੀਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਸਾਹ ਲੈਣ ਵਿੱਚ ਦਿੱਕਤ ਮਹਿਸੂਸ ਹੋ ਰਹੀ ਹੋਵੇ ਤਾਂ ਉਸ ਨੂੰ ਤੁਰੰਤ ਨੇਡ਼ੇ ਦੇ ਸਿਹਤ ਕੇਂਦਰ ਵਿਖੇ ਜਾ ਕੇ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।