(ਸੁਖਵਿੰਦਰ ਸਿੰਘ ਬਾਵਾ)
ਸੰਗਰੂਰ, 10 ਮਾਰਚ – ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਤੋਂ ਲੋਕਾਂ ਨੂੰ ਨਿਰਾਸ਼ਾ ਹੀ ਮਿਲੀ ਹੈ। ਬਜਟ ਵਿਚ ਭਾਵੇ ਪੰਜਾਬ ਦੇ ਲੋਕਾਂ ਤੇ ਕੋਈ ਟੈਕਸ ਨਹੀਂ ਲਗਾਇਆ ਗਿਆ ਪ੍ਰੰਤੂ ਸਰਕਾਰ ਵਲੋਂ ਪੰਜਾਬ ਦੀਆ ਔਰਤਾਂ ਨੂੰ ਦਿੱਤੀ ਜਾਣ ਵਾਲੀ ਗਰੰਟੀ ਬਾਰੇ ਕੁਝ ਵੀ ਨਹੀਂ ਰੱਖਿਆ ਗਿਆ। Punjab government’s budget disappointed people – Harpal Sonu
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਕਰਦਿਆ ਹਰਪਾਲ ਸਿੰਘ ਸੋਨੂੰ ਵਾਈਸ ਚੇਅਰਮੈਨ ਓਬੀਸੀ ਡੀਪਾਰਟਮੈਂਟ ਪੰਜਾਬ ਕਾਂਗਰਸ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਵਾਲੀ ਗਰੰਟੀ ਵੱਡਾ ਜੂਮਲਾ ਸਾਬਤ ਹੋ ਗਈ ਹੈ। ਸੋਨੂੰ ਨੇ ਕਿਹਾ ਕਿ ਬਜਟ ਵਿਚ ਪੰਜਾਬ ਵਿਚ ਬਣਨ ਵਾਲੇ 16 ਮੈਡੀਕਲ ਕਾਲਜਾਂ ਬਾਰੇ ਕੁਝ ਨਹੀਂ ਕੀਤਾ ਗਿਆ।
ਪੰਜਾਬ ਦੇ ਬੇਰੁਜਗਾਰ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਕੋਈ ਸਕੀਮ ਨਹੀਂ ਲਿਆਂਦੀ ਗਈ । ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਜਾਣ ਤੋਂ ਰੋਕਣ ਲਈ ਕੀਤੇ ਦਾਅਵੇ ਖੋਖਲੇ ਨਿਕਲੇ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵਲੋਂ ਬਜਟ ਦੌਰਾਨ ਸਰਕਾਰ ਦੇ ਸੋਹਲੇ ਗਾਉਣ ਤੋਂ ਇਲਾਵਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਂਣ ਲਈ ਕੋਈ ਜਾਣਕਾਰੀ ਨਹੀਂ ਦਿੱਤੀ।
ਵਰਨਣਯੋਗ ਹੈ ਕਿ ਅੱਜ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਦਾ ਪੂਰਾ ਬਜਟ ਵਿਧਾਨ ਸਭਾ ’ਚ ਪੇਸ਼ ਕੀਤਾ ਗਿਆ । ਵਿੱਤ ਮੰਤਰੀ ਨੇ ਸਾਲ 2023-24 ਲਈ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਰੱਖਿਆ ,ਜੋ ਕਿ ਪਿਛਲੇ ਸਾਲ ਨਾਲੋਂ 26 ਫੀਸਦੀ ਵੱਧ ਹੈ। ਦੱਸ ਦਈਏ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸੈਸ਼ਨ ਦੀ ਸ਼ੁਰੂਆਤ ਕਰਜ਼ੇ ਨੂੰ ਲੈ ਕੇ ਕੀਤੀ ਸੀ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਜਦੋ ਤੋਂ ਪੰਜਾਬ ਵਿੱਚ ਆਪ ਸਰਕਾਰ ਸੱਤਾ ਵਿੱਚ ਆਈ ਹੈ । ਉਸ ਨੂੰ ਵਿਰਾਸਤ ’ਚ ਕਰਜ਼ੇ ਹੀ ਮਿਲੇ ਹਨ । ਉਨ੍ਹਾਂ ਨੇ ਕਿਹਾ ਇਹ ਉਹ ਕਰਜ਼ੇ ਹਨ, ਜਿਨ੍ਹਾਂ ਨੂੰ ਪਿਛਲੀਆਂ ਸਰਕਾਰ ਨੇ ਚੁੱਕਿਆ ਸੀ ।
ਜੇਕਰ ਤੁਸੀਂ ਵੀ ਆਪਣੇ ਵਿਚਾਰ ਪੰਜਾਬਨਾਮਾ ਪਲੇਟਫਾਰਮ ਰਾਹੀ ਪਬਲਿਕ ਨਾਲ ਸਾਂਝੇ ਕਰਨਾ ਚਾਹੁੰਦੇ ਹੋ ਤਾਂ 9855154888 ਤੇ ਸੰਪਰਕ ਕਰੋਂ ਜਾਂ 9056664887 ਤੇ ਵਟਸਅੱਪ ਕਰੋਂ । ਵਟਸਅੱਪ ਨੰਬਰ ਨੂੰ ਆਪਣੇ ਗਰੁੱਪ ਵਿਚ ਸ਼ਾਮਲ ਕਰੋਂ।
ਕਾਂਗਰਸੀ ਆਗੂ ਹਰਪਾਲ ਸਿੰਘ ਸੋਨੂੰਕਿਹਾ ਕਿ ਇਸ ਖੋਖਲੇ ਬਟਨ ਨਾਲ ਆਪ ਸਰਕਾਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ।