ਸੰਗਰੂਰ 1 ਮਈ

ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਕੈਪਟਨ ਰਾਮ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਭਾਜਪਾ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਕੋਆਰਡੀਨੇਟਰ ਜਤਿੰਦਰ ਕਾਲੜਾ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ, ਮੰਡਲ ਪ੍ਰਧਾਨ ਰੋਮੀ ਗੋਇਲ, ਸਤਵੰਤ ਸਿੰਘ ਪੁਨੀਆ, ਚਰਨਜੀਤ ਲੱਕੀ, ਪਵਨ ਕੁਮਾਰ, ਸਰਜੀਵਨ ਜਿੰਦਲ ਅਤੇ ਹੋਰ ਪਾਰਟੀ ਵਰਕਰਾਂ ਤੇ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ।


ਕੈਪਟਨ ਰਾਮ ਇੱਕ ਵਚਨਬੱਧ ਪਾਰਟੀ ਵਰਕਰ ਸੀ। 1996 ਵਿੱਚ ਭਾਰਤੀ ਫੌਜ ਤੋਂ ਸੇਵਾਮੁਕਤ ਹੋਣ ਤੋਂ ਬਾਅਦ, ਉਹ ਭਾਜਪਾ ਵਿੱਚ ਸ਼ਾਮਲ ਹੋਏ ਅਤੇ ਆਪਣੇ ਆਖਰੀ ਸਾਹ ਤੱਕ ਪਾਰਟੀ ਦੀ ਸੇਵਾ ਕੀਤੀ।
ਕੈਪਟਨ ਰਾਮ ਸਿੰਘ ਨੇ ਵੱਖ-ਵੱਖ ਅਹੁਦਿਆਂ ‘ਤੇ ਪਾਰਟੀ ਦੀ ਸੇਵਾ ਕੀਤੀ ਜਿਸ ਵਿਚ ਸੂਬਾ ਮੀਤ ਪ੍ਰਧਾਨ ਦਲਿਤ ਮੋਰਚਾ, ਸੂਬਾ ਮੀਤ ਪ੍ਰਧਾਨ Ex-servicemen cells punjab ਸੈੱਲ, ਸੂਬਾ ਕਾਰਜਕਾਰਨੀ ਮੈਂਬਰ ਸ਼ਾਮਲ ਹਨ।