PUNJAB GOVT INVITES APPLICATIONS FOR RECRUITMENT OF MEMBERS OF PUNJAB STATE WOMEN COMMISSION

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ
ਅਰਜੀਆਂ ਭਰਨ ਦੀ  ਆਖਰੀ ਮਿਤੀ 5 ਫਰਵਰੀ
ਚੰਡੀਗੜ੍ਹ, 30 ਜਨਵਰੀ
ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਅਕਤੂਬਰ ਤੱਕ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਅਜਿਹੇ ਵਿਅਕਤੀ, ਤਰਜੀਹੀ ਤੌਰ ਤੇ ਮਹਿਲਾਵਾਂ ਜੋ ਵਧੀਆ ਯੋਗਤਾ, ਇਮਾਨਦਾਰੀ ਰੱਖਦੀਆਂ ਹੋਣ, ਜਿਨ੍ਹਾਂ ਨੇ ਮਹਿਲਾਵਾਂ ਦੀ ਭਲਾਈ ਲਈ ਕੰਮ ਕੀਤਾ ਹੈ, ਕਾਨੂੰਨ ਜਾਂ ਵਿਧਾਨ ਦੀ ਉਚਿਤ ਜਾਣਕਾਰੀ ਅਤੇ ਤਜਰਬਾ ਹੈ, ਮਹਿਲਾਵਾਂ ਦੀ ਪ੍ਰਗਤੀ ਨਾਲ ਸਬੰਧਤ ਮਾਮਲਿਆਂ ਦਾ ਪ੍ਰਬੰਧਨ ਜਾਂ ਮਹਿਲਾਵਾਂ ਦੀ ਸੁਰੱਖਿਆ ਲਈ ਕਿਸੇ ਟਰੇਡ ਯੂਨੀਅਨ ਜਾਂ ਸਵੈ-ਸੇਵੀ ਸੰਗਠਨ ਦੀ ਅਗਵਾਈ, ਮਹਿਲਾਵਾਂ ਦੇ ਸਾਂਝੇ ਹਿੱਤਾਂ ਨੂੰ ਉਠਾਇਆ ਅਤੇ ਪ੍ਰੋਤਸਾਹਿਤ ਕੀਤਾ ਹੈ, ਅਰਜੀ ਦੇਣ ਲਈ  ਯੋਗ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਮਹਿਲਾ ਕਮਿਸ਼ਨ ਵਿੱਚ ਇੱਕ ਸੀਨੀਅਰ ਉਪ ਚੇਅਰਪਰਸਨ, ਇੱਕ ਉਪ ਚੇਅਰਪਰਸਨ ਅਤੇ ਦਸ ਮੈਂਬਰਾਂ (ਜਨਰਲ 8 ਅਤੇ ਐਸ.ਸੀ 2) ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਔਰਤਾਂ ਸਬੰਧੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।
ਮੰਤਰੀ ਨੇ ਅੱਗੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਬਿਨੈਪੱਤਰ ਸਮੇਤ ਬਾਇਓ ਡਾਟਾ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਐਸ.ਸੀ.ਓ ਨੰ:102-103, ਸੈਕਟਰ 34-ਏ ਚੰਡੀਗੜ੍ਹ ਵਿਖੇ ਮਿਤੀ 05 ਫਰਵਰੀ 2024 ਤੱਕ ਜਮ੍ਹਾ ਕਰਵਾ ਸਕਦੇ ਹਨ। ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਬਿਨੈ ਪੱਤਰਾਂ ਨੂੰ ਵਿਚਾਰਿਆ ਨਹੀਂ ਜਾਵੇਗਾ।