ਪੰਜਾਬ- ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਕਈ ਹੋਰ ਕਿਸਾਨ ਆਗੂਆਂ ਨੂੰ ਤਾਮਿਲਨਾਡੂ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਗੁਰਮੀਤ ਸਿੰਘ ਮਾਂਗਟ, ਮਨਜੀਤ ਸਿੰਘ ਰਾਏ ਅਤੇ ਹਰਵਿੰਦਰ ਸਿੰਘ ਮਸਾਨੀਆ ਸ਼ਨੀਵਾਰ ਨੂੰ ਹੀ ਤਾਮਿਲਨਾਡੂ ਪੁੱਜੇ ਸਨ।
ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਨਵਦੀਪ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਅੰਦੋਲਨ ਹੋਰ ਤੇਜ਼ ਕਰਨ ਜਾ ਰਹੇ ਹਨ। ਕਿਸਾਨ ਜੱਥੇਬੰਦਿਆਂ ਵੱਲੋਂ 9 ਅਪ੍ਰੈਲ ਨੂੰ ਅਣਮਿੱਥੇ ਸਮੇਂ ਲਈ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਕਈ ਹੋਰ ਕਿਸਾਨ ਆਗੂਆਂ ਨੂੰ ਤਾਮਿਲਨਾਡੂ ਗਏ ਹੋਏ ਸਨ l
ਇਹ ਵੀ ਪੜ੍ਹੋ :- ਸਰਕਾਰ “ਪੰਜਾਬ ਕਣਕ ਬੋਰਡ” ਦਾ ਗਠਨ ਕਰੇ
ਇੱਥੇ ਐਤਵਾਰ ਨੂੰ ਪੁਲਿਸ ਨੇ ਕੋਇੰਬਟੂਰ ਜ਼ਿਲ੍ਹੇ ਵਿੱਚ ਚਾਰੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਜਾ ਰਿਹਾ ਸੀ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਰੋਕ ਲਿਆ।
ਦੱਸ ਦੇਈਏ ਕਿ ਪੰਜਾਬ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਨਵਦੀਪ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਅੰਦੋਲਨ ਹੋਰ ਤੇਜ਼ ਕਰਨ ਜਾ ਰਹੇ ਹਨ।
7 ਅਪ੍ਰੈਲ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ਤੇ ਹਰਿਆਣਾ ਅਤੇ ਪੰਜਾਬ ਸਮੇਤ ਦੇਸ਼ ਭਰ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲੇ ਫੂਕੇ। ਹਰਿਆਣਾ ਦੇ ਅੰਬਾਲਾ ‘ਚ ਕਿਸਾਨਾਂ ਨੇ ਅਨਾਜ ਮੰਡੀ ਤੋਂ ਆੜ੍ਹਤੀ ਯਾਤਰਾ ਕੱਢੀ ਅਤੇ ਕਚਹਿਰੀ ਚੌਕ ਪਹੁੰਚੇ। ਇੱਥੇ ਪ੍ਰਧਾਨ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਪੁਤਲੇ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਆਗੂਆਂ ਵੱਲੋਂ 9 ਅਪ੍ਰੈਲ ਨੂੰ ਸ਼ੰਭੂ ਸਰਹੱਦ ਨੇੜੇ ਰੇਲਵੇ ਟਰੈਕ ਨੂੰ ਅਣਮਿੱਥੇ ਸਮੇਂ ਲਈ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਆਮ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਜੇਕਰ ਕਿਸਾਨਾਂ ਵੱਲੋਂ ਰੇਲਵਾ ਟਰੈਕ ਜਾਮ ਕਰ ਦਿੱਤੇ ਗਏ ਤਾਂ ਪੰਜਾਬ, ਦਿੱਲੀ ਅਤੇ ਜੰਮੂ ਜਾਣੇ ਵਾਲੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋ ਸਕਦੀ ਹੈ।