Sukhbir Badal fell ill during the journey ਸੁਖਬੀਰ ਬਾਦਲ ਯਾਤਰਾ ਦੌਰਾਨ ਹੋਏ ਬਿਮਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਸਿਹਤ ਵਿਗੜ ਗਈ ਹੈ। ਪਿਛਲੇ ਕਈ ਦਿਨਾਂ ਤੋਂ ਵੱਧ ਰਹੀ ਗਰਮੀ ਦੇ ਵਿਚਕਾਰ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ਅਤੇ ਲੋਕਾਂ ਨੂੰ ਮਿਲਣ ‘ਚ ਰੁੱਝੇ ਹੋਏ ਸਨ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜਣ ਕਾਰਨ ਉਹ ਬਿਮਾਰ ਹੋ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਪੰਜਾਬ ਬਚਾਓ ਯਾਤਰਾ ਦੀ ਕਮਾਨ ਸੰਭਾਲਣਗੇ।ਪੰਜਾਬ ਬਚਾਓ ਯਾਤਰਾ ਅੱਜ ਲੁਧਿਆਣਾ ਦੇ ਪਾਇਲ ਤੋਂ ਰਵਾਨਾ ਹੋਣੀ ਸੀ। ਪਰ ਹੁਣ ਇਸ ਯਾਤਰਾ ਦੀ ਅਗਵਾਈ ਬਿਕਰਮ ਮਜੀਠੀਆ ਕਰਨ ਜਾ ਰਹੇ ਹਨ।

ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਗਰਮੀ ਲੱਗਣ ਕਾਰਨ ਬੌਮਟਿੰਗ ਲੱਗ ਗਈ। ਜਿਸ ਤੋਂ ਬਾਅਦ ਉਸ ਲਈ ਯਾਤਰਾ ‘ਚ ਹਿੱਸਾ ਲੈਣਾ ਮੁਸ਼ਕਿਲ ਹੋ ਗਿਆ ਹੈ।

ਇਹ ਵੀ ਪੜ੍ਹੋ :- ਕੇਜਰੀਵਾਲ ਦੀ ਗ੍ਰਿਫ਼ਤਾਰੀ ਜਾਇਜ-HC

ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਬਾਦਲ ਦੀ ਸਿਹਤ ਵਿਗੜਨ ਤੋਂ ਬਾਅਦ ਵਿਰੋਧੀ ਪਾਰਟੀਆਂ ਇੱਕ ਵਾਰ ਫਿਰ ਅਕਾਲੀ ਦਲ ਨੂੰ ਘੇਰਨ ਦੀ ਤਿਆਰੀ ਵਿੱਚ ਹਨ। ਹਾਲ ਹੀ ‘ਚ CM ਭਗਵੰਤ ਮਾਨ ਆਪਣੀਆਂ ਰੈਲੀਆਂ ਅਤੇ ਭਾਸ਼ਣਾਂ ‘ਚ ਸੁਖਬੀਰ ਬਾਦਲ ਨੂੰ ਤਾਅਨਾ ਮਾਰਿਆ ਸੀ। ਪਿਛਲੀ ਰੈਲੀ ਵਿੱਚ ਹੀ ਸੀਐਮ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਬਾਹਰ ਦਾ ਤਾਪਮਾਨ ਦੇਖ ਕੇ ਆਪਣੀ ਪੰਜਾਬ ਬਚਾਓ ਯਾਤਰਾ ਕੱਢਦੇ ਹਨ।

 

One thought on “Sukhbir Badal fell ill during the journey ਸੁਖਬੀਰ ਬਾਦਲ ਯਾਤਰਾ ਦੌਰਾਨ ਹੋਏ ਬਿਮਾਰ

Comments are closed.

ਹੋਮ
ਪੜ੍ਹੋ
ਦੇਖੋ
ਸੁਣੋ