ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਦੇ ਸਾਰੇ ਸੀਨੀਅਰ ਅਧਿਕਾਰੀ ਆਮ ਲੋਕਾਂ ਦੀਆਂ ਜਨਤਕ ਸ਼ਿਕਾਇਤਾਂ ਦਾ ਨਿਪਟਾਰਾਂ ਕਰਨ ਲਈ ਆਪਣੇ ਦਫਤਰਾਂ ਵਿਚ ਹਾਜ਼ਰ ਰਹਿਣ ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਸੂਬੇ ਵਿੱਚ ਲੋਕ-ਪੱਖੀ ਪੁਲਿਸਿੰਗ ਬਣਾਇਆ ਜਾਵੇ ਇਸ ਲਈ ਅੱਜ ਤੋਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਐਸਪੀ) ਦੇ ਰੈਂਕ ਤੋਂ ਲੈ ਕੇ ਸਟੇਸ਼ਨ ਹਾਉਸ ਅਫਸਰਾਂ (ਐਸ.ਐਚ.ਓਜ਼) ਤੱਕ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਡੀਜੀਪੀ ਨੇ ਆਪਣੇ ਅਧਿਕਾਰਤ ਐਕਸ ਹੈਂਡਲ (ਜਿਸ ਦਾ ਨਾਂ ਪਹਿਲਾਂ ਟਵਿੱਟਰ ਸੀ) ‘ਤੇ ਜਾਣਕਾਰੀ ਦਿੱਤੀ l
ਜਨਤਕ ਸੇਵਾ ਲਈ ਉਪਲੱਬਧ ਪੰਜਾਬ ਪੁਲਿਸ
ਉਨ੍ਹਾਂ ਸਾਰੀਆਂ ਰੇਂਜਾਂ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀਜ਼, ਸਬ ਡਵੀਜ਼ਨਲ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਸੇਵਾ ਲਈ ਉਪਲਬਧ ਹੋਣਾ ਪੁਲਿਸ ਦਾ ਸਭ ਤੋਂ ਵੱਡਾ ਫਰਜ਼ ਹੈ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਵਿਖੇ, ਸਪੈਸ਼ਲ ਡੀਜੀਪੀ/ਐਡੀਸ਼ਨਲ ਡੀਜੀਪੀ ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਨਾਗਰਿਕਾਂ ਨੂੰ ਮਿਲਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਉਪਲਬਧ ਰਹਿਣ ਵੀ ਦਿਨ ਨਿਰਧਾਰਤ ਕੀਤੇ ਗਏ ਹਨ।
ਜਨਤਕ ਸ਼ਿਕਾਇਤਾਂ ਦਾ ਨਿਪਟਾਰਾ 11 ਤੋਂ ਦੁਪਹਿਰ 1 ਵਜੇ ਤੱਕ
ਜਾਣਕਾਰੀ ਮੁਤਾਬਿਕ ਸਪੈਸ਼ਲ ਡੀਜੀਪੀ ਭਲਾਈ ਈਸ਼ਵਰ ਸਿੰਘ ਸੋਮਵਾਰ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ। ਇਸੇ ਤਰ੍ਹਾਂ, ਏਡੀਜੀਪੀ ਸੁਰੱਖਿਆ ਐਸ.ਐਸ. ਸ੍ਰੀਵਾਸਤਵ ਮੰਗਲਵਾਰ ਨੂੰ, ਏਡੀਜੀਪੀ ਟ੍ਰੈਫਿਕ ਏ.ਐਸ. ਰਾਏ ਬੁੱਧਵਾਰ ਨੂੰ, ਏਡੀਜੀਪੀ ਪ੍ਰੋਵੀਜ਼ਨਿੰਗ ਜੀ ਨਾਗੇਸ਼ਵਰ ਰਾਓ ਵੀਰਵਾਰ ਨੂੰ ਅਤੇ ਸਪੈਸ਼ਲ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਸ਼ੁੱਕਰਵਾਰ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ।
ਇਹ ਵੀ ਪੜ੍ਹੋ : ਇਜ਼ਰਾਈਲ ਦੇ PM ਨੇ ਮੋਦੀ ਨੂੰ ਦਿੱਤੀ ਵਧਾਈ
‘ਨਾਗਰਿਕਾਂ ਤੱਕ ਪਹੁੰਚ’ ਨੂੰ ਲੋਕ ਕੇਂਦਰਿਤ ਪੁਲਿਸਿੰਗ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਦਿਆਂ ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਫੋਨ ‘ਤੇ ਉਪਲਬਧ ਰਹਿਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸ਼ਾਂਤੀਪੂਰਵਕ ਨਾਲ ਸੁਣਨ ਲਈ ਉਨ੍ਹਾਂ ਨਾਲ ਫੋਨ ‘ਤੇ ਗੱਲ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਵੀ ਕਿਹਾ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨਸ਼ੀਲ ਰਹੇਗੀ।
3 Comments
ਪੰਜਾਬ ਦੇ ਛੇ ਜਵਾਨ ਦੇਸ਼ ਦੇ ਸੱਚੇ ਸਿਪਾਹੀ ਬਣੇ - ਪੰਜਾਬ ਨਾਮਾ ਨਿਊਜ਼
7 ਮਹੀਨੇ ago[…] […]
ਰਵਨੀਤ ਸਿੰਘ ਬਿੱਟੂ ਬਣਨਗੇ ਕੇਂਦਰੀ ਮੰਤਰੀ - ਪੰਜਾਬ ਨਾਮਾ ਨਿਊਜ਼
7 ਮਹੀਨੇ ago[…] […]
ਮੀਤ ਹੇਅਰ ਦੇਣਗੇ ਅਸਤੀਫਾ, ਮੁੜ ਹੋਵੇਗੀ ਚੋਣ - ਪੰਜਾਬ ਨਾਮਾ ਨਿਊਜ਼
6 ਮਹੀਨੇ ago[…] […]
Comments are closed.