ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਵਿੱਚ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡ੍ਰਿੰਗ ਕੇਸ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਦਿੱਲੀ ਦੀ ਰਾਊਜ਼ ਐਵਿਨਿਊ ਅਦਾਲਤ ਨੇ ਕੇਜਰੀਵਾਲ ਦਾ ਈਡੀ ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤਾ ਹੈ

ਅਰਵਿੰਦ ਕੇਜਰੀਵਾਲ ਨੂੰ ਅੱਜ ਦੁਪਹਿਰ ਰਾਊਜ਼ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ। ਕੇਜਰੀਵਾਲ ਪਿਛਲੇ 6 ਦਿਨਾਂ ਤੋਂ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਹਨ।

ਇਹ ਵੀ ਪੜ੍ਹੋ : – ED ਨੇ ਪੰਜਾਬ ਦੇ ਅਧਿਕਾਰੀਆਂ ਨੂੰ ਕੀਤਾ ਤਲਬ

ਈਡੀ ਨੇ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। 22 ਮਾਰਚ ਨੂੰ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਅੱਜ ਅਦਾਲਤ ‘ਚ ਪੇਸ਼ੀ ਦੌਰਾਨ ਅਰਵਿੰਦ ਕੇਜਰੀਵਾਲ ਕਥਿਤ ਘੁਟਾਲੇ ਨਾਲ ਜੁੜੇ ਵੱਡੇ ਖੁਲਾਸੇ ਕਰਨਗੇ।

ਈ ਡੀ ਆਮ ਆਦਮੀ ਪਾਰਟੀ ਨੂੰ ਕਰਨਾ ਚਾਹੁੰਦੀ ਹੈ ਖ਼ਤਮ

ਲੇਕਿਨ ਅਦਾਲਤ ਵਿਚ ਪੇਸ਼ ਹੋ ਕੇ ਕੇਜਰੀਵਾਲ ਨੇ ਆਪਣਾ ਰਾਜਨੀਤਿਕ ਏਜੰਡਾ ਜਾਰੀ ਰੱਖਿਆ ਅਤੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਈ ਡੀ ਨਾਲ ਮਿਲ ਕੇ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ।

ਅਰਵਿੰਦ ਕੇਜਰੀਵਾਲ ਨੇ ਅਦਾਲਤ ਵਿੱਚ ਕਿਹਾ ਕਿ ਮੈਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੇਰੇ ‘ਤੇ ਕੋਈ ਕੇਸ ਦਰਜ ਨਹੀਂ ਕੀਤਾ ਗਿਆ, ਮੇਰੇ ‘ਤੇ ਕੋਈ ਦੋਸ਼ ਨਹੀਂ ਲਗਾਇਆ ਗਿਆ। ਕੇਜਰੀਵਾਲ ਨੇ ਕਿਹਾ, ਮੈਂ ਈਡੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਉਨ੍ਹਾਂ ਨੇ ਹੁਣ ਤੱਕ ਦੀ ਜਾਂਚ ਵਿੱਚ ਸਹਿਯੋਗ ਕੀਤਾ ਹੈ।

ਈਡੀ ਅਧਿਕਾਰੀਆਂ ਦਾ ਕੀਤਾ ਧੰਨਵਾਦ

ਕੇਜਰੀਵਾਲ ਅਦਾਲਤ ਵਿੱਚ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਈਡੀ ਅਧਿਕਾਰੀਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਪੁੱਛਗਿੱਛ ਬਹੁਤ ਵਧੀਆ ਮਾਹੌਲ ਵਿੱਚ ਹੋਈ। ਇਹ ਮਾਮਲਾ 2 ਸਾਲਾਂ ਤੋਂ ਚੱਲ ਰਿਹਾ ਹੈ। ਮੈਨੂੰ ਗ੍ਰਿਫਤਾਰ ਕੀਤਾ ਗਿਆ ਹੈ ਭਾਵੇਂ ਮੈਂ ਕਿਸੇ ਅਦਾਲਤ ਵਿੱਚ ਦੋਸ਼ੀ ਨਹੀਂ ਪਾਇਆ ਗਿਆ।ਅਦਾਲਤ ਵਿਚ ਕਾਰਵਾਈ ਦੌਰਾਨ ਈਡੀ ਵੱਲੋਂ ਪੇਸ਼ ਹੋਏ ਏ ਐੱਸ ਜੀ ਐੱਸ ਵੀ ਰਾਜੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਰਿਸ਼ਵਤ ਅਤੇ ਗੋਆ ਚੋਣਾਂ ਵਿੱਚ ਇਸ ਦੀ ਵਰਤੋਂ ਕੀਤੀ। ਸਾਡੇ ਕੋਲ ਇਹ ਸਾਬਤ ਕਰਨ ਲਈ ਦਸਤਾਵੇਜ਼ ਹਨ ਕਿ ਇਹ ਪੈਸਾ ਹਵਾਲਾ ਰੂਟ ਰਾਹੀਂ ਗੋਆ ਚੋਣਾਂ ਵਿੱਚ ਵਰਤਿਆ ਗਿਆ ਸੀ। ਰਾਜੂ ਨੇ ਦੱਸਿਆ ਕਿ ਬਾਅਦ ਵਿੱਚ ਕੇਜਰੀਵਾਲ ਦਾ ਨਾਂ ਲੈਣ ਵਾਲਿਆਂ ਨੇ ਅਜਿਹਾ ਕਰਨ ਦੇ ਆਪਣੇ ਕਾਰਨਾਂ ਦਾ ਖੁਲਾਸਾ ਕੀਤਾ ਹੈ। ਇਹ ਕਾਗਜ਼ਾਂ ਵਿੱਚ ਹੈ। ਰਾਜੂ ਨੇ ਕਿਹਾ ਕਿ ਸਾਡੇ ਕੋਲ ਗਵਾਹ ਹਨ ਕਿ ਪੈਸੇ ਸਾਊਥ ਗਰੁੱਪ ਤੋਂ ਆਏ ਸਨ।

ਪੈਸੇ ਸਾਊਥ ਗਰੁੱਪ ਤੋਂ ਆਏ

ਉਹਨਾ ਕਿਹਾ ਕਿ ਕੇਜਰੀਵਾਲ ਈ ਡੀ ਨਾਲ ਸਹਿਯੋਗ ਨਹੀਂ ਕਰ ਰਹੇ ਅਤੇ ਆਪਣੇ ਮੋਬਾਇਲ ਦਾ ਪਾਸਵਰਡ ਨਹੀਂ ਸਾਂਝਾ ਕਰ ਰਹੇ ਇਸ ਲਈ ਈ ਡੀ ਕੇਜਰੀਵਾਲ ਤੋਂ ਕੁਝ ਜਾਣਕਾਰੀ ਹਾਸਲ ਕਰਨਾ ਚਾਹੁੰਦੀ ਹੈ ਇਸ ਲਈ ਇਕ ਹਫ਼ਤੇ ਦਾ ਰਿਮਾਂਡ ਹੋ ਦਿੱਤਾ ਜਾਵੇ। ਅਦਾਲਤ ਨੇ ਈ ਡੀ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਕੇਜਰੀਵਾਲ ਨੂੰ ਪਹਿਲੀ ਅਪ੍ਰੈਲ ਤੱਕ ਈ ਡੀ ਦੀ ਹਿਰਾਸਤ ਵਿਚ ਭੇਜ ਦਿੱਤਾ।