ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ  ਕਿਹਾ ਕਿ ਹਰਿਆਣਾ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਸਮਝੌਤਾਂ ਲੋਕ ਸਭਾ ਚੋਣਾਂ ਤੱਕ ਹੀ ਸੀ  ਹੁਣ ਜਦ ਲੋਕ ਸਭਾ ਦੀਆਂ ਚੋਣਾਂ ਖਤਮ ਹੋ ਗਈਆਂ ਹਨ ਅਤੇ ਆਪ ਨਾਲ ਸਮਝੋਤਾ ਵੀ ਸਮਾਪਤ ਹੋ ਗਿਆ ਹੈ।

ਕਾਂਗਰਸ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਸ ਕਾਰਨ ਕਾਂਗਰਸ ਹਰਿਆਣਾ ਵਿਚ ਇਕੱਲਿਆਂ ਹੀ ਚੋਣਾਂ ਲੜੇਗੀ। ਅਸੀਂ ਹਰਿਆਣਾ ਨੂੰ ਬਚਾਉਣਾ ਹੈ ਅਤੇ ਹਰਿਆਣਾ ਵਿਚ ਬਦਲਾਅ ਲਿਆਉਣਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਦੇ ਅੰਤ ਤੱਕ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।

ਹਰਿਆਣਾ ਦੀਆਂ 90 ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਅਕਤੂਬਰ 2024 ਨੂੰ ਜਾਂ ਇਸ ਤੋਂ ਪਹਿਲਾਂ ਕਰਵਾਈਆਂ ਜਾ ਸਕਦੀਆਂ ਹਨ। ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ 3 ਨਵੰਬਰ 2024 ਨੂੰ ਖਤਮ ਹੋਣ ਜਾ ਰਿਹਾ ਹੈ।

ਇਹ ਵੀ ਪੜ੍ਹੋ : ਮੀਤ ਹੇਅਰ ਦੇਣਗੇ ਅਸਤੀਫਾ

ਅਕਤੂਬਰ 2019 ਵਿੱਚ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ। ਇਸ ਸਮੇਂ ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਨਾਇਬ ਸਿੰਘ ਸੈਣੀ ਸੂਬੇ ਦੇ ਮੁੱਖ ਮੰਤਰੀ ਹਨ।

ਇਸ ਤੋਂ ਪਹਿਲਾ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਦਿੱਲੀ ਵਿਚ ਵੀ ਕਾਂਗਰਸ ਨਾਲ ਸਮਝੋਤਾਂ ਸਿਰਫ ਲੋਕ ਸਭਾ ਚੋਣਾਂ ਤੱਕ ਹੋਣ ਦਾ ਐਲਾਨ ਕੀਤਾ ਸੀ ਅਤੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਦਿੱਲੀ ਵਿਚ ਇਕੱਲਿਆਂ ਹੀ ਵਿਧਾਨ ਸਭਾ ਚੋਣਾਂ ਲੜੇਗੀ ।