AAP will fight the election alone on 13 seats in Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣ 2024 ਨੂੰ ਲੈ ਕੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਇਕੱਲੇ ਹੀ ਲੋਕ ਸਭਾ ਚੋਣਾਂ ਲੜੇਗੀ।ਸੀਐਮ ਭਗਵੰਤ ਮਾਨ ਦੇ ਐਲਾਨ ਨਾਲ ਗੱਠਜੋੜ ਦੀਆਂ ਸਾਰੀਆਂ ਕਿਆਸਰਾਈਆਂ ਖਤਮ ਹੋ ਗਈਆਂ ਹਨ। ਮਾਨ ਨੇ ਕਿਹਾ ਕਿ ਪੂਰੇ ਦੇਸ਼ ਵਿਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ ਵਿਚ ਪੰਜਾਬ ਵਿਚ ਆਮ ਆਦਮੀ ਪਾਰਟੀ 13 ਦੀਆਂ 13 ਸੀਟਾਂ ਜਿੱਤੇਗੀ।

ਇਸ ਤੋਂ ਤੈਅ ਹੈ ਕਿ ਲੋਕ ਸਭਾ ਚੋਣ 2024 ਨੂੰ ਲੈ ਕੇ ਪੰਜਾਬ ਵਿੱਚ ਇੰਡੀਆ ਗਠਜੋੜ ਨਹੀਂ ਹੋਏਗਾ। ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਇੱਕਲਿਆਂ ਹੀ ਸਾਰੀਆਂ 13 ਦੀਆਂ 13 ਸੀਟਾਂ ‘ਤੇ ਚੋਣ ਲੜਨ ਦੀ ਰਣਨੀਤੀ ਬਣਾ ਲਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪ ਦੇ ਵਰਕਰਾਂ ਤੇ ਲੀਡਰਾਂ ਨੂੰ 13 ਸੀਟਾਂ ‘ਤੇ ਤਿਆਰੀ ਕਰਨ ਦੇ ਹੁਕਮ ਦੇ ਦਿੱਤੇ ਹਨ।

ਸੂਤਰਾਂ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਠਾਕ ਦੇ ਨਾਲ ਬੰਦ ਕਮਰਾ ਮੀਟਿੰਗ ਕੀਤੀ ਸੀ। ਇਸ ਵਿੱਚ ਤੈਅ ਹੋਇਆ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ 13 ਸੀਟਾਂ ‘ਤੇ ਚੋਣ ਲੜੇਗੀ।