ਅੰਮਿ੍ਤਸਰ 8 ਨਵੰਬਰ – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 38ਵੇਂ ਪ੍ਰਧਾਨ ਵਜੋਂ ਜਨਰਲ ਹਾਊਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਪ੍ਰਧਾਨ ਬਣਨ ਵਿਚ ਸਫਲ ਰਹੇ। ਇਸ ਦੌਰਾਨ ਵਿਰੋਧੀ ਧਿਰ ਵੱਲੋਂ ਉਨ੍ਹਾਂ ਦੇ ਸਾਹਮਣੇ ਵਿਰੋਧੀ ਧਿਰ ਨੇ ਬਲਵੀਰ ਸਿੰਘ ਘੁੰਨਸ ਦੇ ਨਾਂ ਦੀ ਪੇਸ਼ਕਸ਼ ਕੀਤੀ ਗਈ। Advocate Harjinder Singh Dhami Shomani Committee President for the third time

ਹਾਊਸ ਵਿਚ ਹੋਈ ਵੋਟਿੰਗ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 117 ਵੋਟਾਂ ਪਈਆਂ ਅਤੇ ਸੰਤ ਬਲਵੀਰ ਸਿੰਘ ਘੁੰਨਸ ਨੂੰ 17 ਵੋਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।

ਇਸ ਦੌਰਾਨ ਨਵੀਂ ਚੁਣੀ ਗਈ 11 ਮੈਂਬਰੀ ਐਗਜੈਕਟਿਵ ਸ. ਮੋਹਨ ਸਿੰਘ ਬੰਗੀ, ਸ. ਰਘਬੀਰ ਸਿੰਘ ਸਹਾਰਪੁਰਨ, ਸ. ਜਸਮੇਰ ਸਿੰਘ ਲਾਛੜੂ, ਬੀਬੀ ਹਰਦੀਪ ਕੌਰ ਖੌਖ, ਸ. ਇੰਦਰਮੋਹਨ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਜਸਵੰਤ ਸਿੰਘ ਪੁੜੈਣ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਮਲਕੀਤ ਕੌਰ, ਸਮੇਤ ਸੀਨੀਅਰ ਮੀਤ ਪ੍ਰਧਾਨ ਵਜੋਂ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਵਜੋਂ ਭਾਈ ਗੁਰਬਖਸ਼ ਸਿੰਘ ਖਾਲਸਾ ਅਤੇ ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ ਦੇ ਨਾਂ ਦੀ ਚੋਣ ਹੋਈ ਹੈ।