Calendar released by DC Sangrur
Calendar released by DC Sangrur
ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵੱਲੋਂ ਤਿਆਰ ਕੈਲੰਡਰ ਨੂੰ ਡੀ.ਸੀ ਸ੍ਰੀ ਜਤਿੰਦਰ ਜੋਰਵਾਲ ਵੱਲੋਂ ਕੀਤਾ ਜਾਰੀ
ਸੰਗਰੂਰ, 1 ਜਨਵਰੀ –
ਅਕਾਲ ਕਾਲਜ ਕੌਂਸਲ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵੱਲੋਂ ਸਾਲ 2024 ਦਾ ਤਿਆਰ ਕੀਤਾ ਖੂਬਸੂਰਤ ਕੈਲੰਡਰ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ ਜਾਰੀ ਕੀਤਾ ਗਿਆ।
ਇਸ ਮੌਕੇ ਅਡੀਸਨਲ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਸਿੰਘ ਵਾਲੀਆ, ਅਕਾਲ ਕਾਲਜ ਕੌਂਸਲ ਦੇ ਸੀਨੀਅਰ ਮੈਂਬਰ ਬਲਦੇਵ ਸਿੰਘ ਭੰਮਾਵੱਦੀ, ਗੁਰਜੰਟ ਸਿੰਘ ਦੁੱਗਾ, ਬਾਬਾ ਸੁਖਦੇਵ ਸਿੰਘ, ਸਤਨਾਮ ਸਿੰਘ ਦਮਦਮੀ, ਜਗਰੂਪ ਸਿੰਘ ਲੱਡਾ, ਹਰਪਾਲ ਸਿੰਘ ਖਹਿਰਾ, ਗਮਦੂਰ ਸਿੰਘ ਖਹਿਰਾ, ਸਿਆਸਤ ਸਿੰਘ ਗਿੱਲ, ਕੇਵਲ ਸਿੰਘ ਵੀਨਸ, ਨਰਿੰਦਰ ਸਿੰਘ ਬਾਜਵਾ, ਚੰਨਪ੍ਰੀਤ ਸਿੰਘ ਵੀਨਸ ਆਦਿ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜੋਰਵਾਲ ਨੇ ਕਿਹਾ ਕਿ ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਵੱਲੋਂ ਸਥਾਪਿਤ ਕੀਤੀ ਗਈ ਅਕਾਲ ਕਾਲਜ ਕੌਂਸਲ ਇਲਾਕਾ ਸੰਗਰੂਰ ਦੀ ਸਭ ਤੋਂ ਵੱਡੀ ਵਿਦਿਅਕ ਸੰਸਥਾ ਦੇ ਨਾਲ ਨਾਲ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਹੈ ਅਤੇ ਸੰਤ ਜੀ ਮਹਾਰਾਜ ਵੱਲੋਂ ਵਿਦਿਆ ਦੇ ਖੇਤਰ ਵਿੱਚ ਪਾਏ ਗਏ ਯੋਗਦਾਨ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਉਨਾਂ ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਸਮੇਤ ਸਮੁੱਚੇ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਪੁੱਜੇ ਆਗੂਆਂ ਨੂੰ ਜਿਥੇ ਨਵੇਂ ਸਾਲ ਦੀ ਵਧਾਈ ਦਿੱਤੀ, ਉਥੇ ਉਨ੍ਹਾਂ ਅਕਾਲ ਕਾਲਜ ਕੌਂਸਲ ਦੇ ਪ੍ਰਬੰਧਕਾਂ ਨੂੰ ਹਰ ਪੱਖ ਤੋਂ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।