ANGANWADI CENTRE’S WILL OPEN AT 10 AM ON JANUARY 1ST IN STATE: DR. BALJIT KAUR

ਸੂਬੇ ‘ਚ 1 ਜਨਵਰੀ ਨੂੰ ਆਂਗਣਵਾੜੀ ਸੈਂਟਰ ਸਵੇਰੇ 10 ਵਜੇ ਖੁੱਲ੍ਹਣਗੇ : ਡਾ. ਬਲਜੀਤ ਕੌਰ
ਚੰਡੀਗੜ੍ਹ, 31 ਦਸੰਬਰ
 ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ  ਨੇ ਦੱਸਿਆ ਕਿ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 1 ਜਨਵਰੀ 2024 ਨੂੰ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 1 ਵਜੇ ਬੰਦ ਹੋਣਗੇ। ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।