ਦਿੱਲੀ ਦੇ CM Kejriwal ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਵੀਰਵਾਰ ਰਾਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਆਗੂ ਅਤੇ ਵਰਕਰ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਨੇ ਵੀ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕੀਤਾ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਪੰਜਾਬ ਦੇ ਲੀਡਰਾਂ ਵੱਲੋਂ ਦਿੱਲੀ ਵਿੱਚ ਜਾ ਕੇ ਇਸ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ। 

ਪੰਜਾਬ ਦੇ ਮੰਤਰੀ ਹਿਰਾਸਤ ਵਿੱਚ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਪ੍ਰਦਰਸ਼ਨ ਕਰਨ ਲਈ ਦਿੱਲੀ ਪੁੱਜੇ। ਇਸ ਦੌਰਾਨ ਪੁਲੀਸ ਨੇ ਦੋਵਾਂ ਮੰਤਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ CM Kejriwal ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ।

ਇਹ ਵੀ ਪੜ੍ਹੋ : – ਤਿੰਨ ਜ਼ਿੰਦਗੀਆਂ ਹੋਰ ਨਿਗਲ਼ੀ ਜ਼ਹਿਰੀਲੀ ਸ਼ਰਾਬ

ਆਮ ਆਦਮੀ ਪਾਰਟੀ ਦੇ ਆਗੂਆਂ ਗੋਪਾਲ ਰਾਏ, ਸੌਰਭ ਭਾਰਦਵਾਜ, ਸੰਦੀਪ ਪਾਠਕ ਅਤੇ ਆਤਿਸ਼ੀ ਨੇ ਪ੍ਰੈਸ ਕਾਨਫਰੰਸ ਵਿੱਚ ਇਸ ਦਾ ਐਲਾਨ ਕਰਦਿਆਂ ਕਿਹਾ ਕਿ ਸਾਡੀ ਲੜਾਈ ਸੜਕਾਂ ਤੋਂ ਲੈ ਕੇ ਅਦਾਲਤ ਤੱਕ ਜਾਰੀ ਰਹੇਗੀ। ਗੋਪਾਲ ਰਾਏ ਨੇ ਕਿਹਾ ਕਿ ਲੰਮੀ ਕੁਰਬਾਨੀ ਤੋਂ ਬਾਅਦ ਇਸ ਦੇਸ਼ ਨੂੰ ਸੰਵਿਧਾਨ ਮਿਲਿਆ ਅਤੇ ਇਸ ਨੇ ਜਨ ਪ੍ਰਤੀਨਿਧਾਂ ਨੂੰ ਚੁਣਨ ਦਾ ਅਧਿਕਾਰ ਦਿੱਤਾ, ਪਰ ਅੱਜ ਪੂਰਾ ਦੇਸ਼ ਹੈਰਾਨ ਹੈ ਕਿ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੋਣ ਦੇ ਬਾਵਜੂਦ ਪ੍ਰਧਾਨ ਮੰਤਰੀ ਮੋਦੀ ਨੇ ਭਾਰੀ ਬਹੁਮਤ ਨਾਲ ਚੁਣੇ ਗਏ ਮੁੱਖ ਮੰਤਰੀ ਨੂੰ ਗ੍ਰਿਫਤਾਰ ਕਰ ਲਿਆ।

ਸੁਨੀਲ ਜਾਖੜ ਨੇ ਸਾਧਿਆ CM Kejriwal ਨਿਸ਼ਾਨਾ

ਸੁਨੀਲ ਜਾਖੜ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਆਪਣੀ ਪਾਰਟੀ ਵਿੱਚ ਕੋਈ ਆਮ ਆਦਮੀ ਮਹਿਸੂਸ ਨਹੀਂ ਹੁੰਦਾ, ਇਸ ਲਈ ਪਾਰਟੀ ਵਿੱਚ ਜੀ ਹਜ਼ੂਰੀ ਕਰਨ ਵਾਲੇ ਲੋਕਾਂ ਨੂੰ ਹੀ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਚਰਚਾ ਸੀ ਕਿ ਉਨ੍ਹਾਂ ਦੀ ਪਤਨੀ ਨੂੰ ਸੀਐਮ ਬਣਾਇਆ ਜਾਣਾ ਚਾਹੀਦਾ ਹੈ, ਹੁਣ ਉਨ੍ਹਾਂ ਨੇ ਖੁਦ ਐਲਾਨ ਕੀਤਾ ਹੈ ਕਿ ਉਹ ਮੁੱਖ ਮੰਤਰੀ ਬਣੇ ਰਹਿਣਗੇ। ਜਾਖੜ ਨੇ ਕਿਹਾ ਕਿ ਆਪਣੇ ਆਪ ਨੂੰ ਇਮਾਨਦਾਰ ਕਹਿਣ ਵਾਲੇ ਕੱਟੜ ਬੇਈਮਾਨ ਹਨ। ਇਹ ਪਾਰਟੀ ਇੰਡੀਆ ਅਗੇਂਸਟ ਕਰੱਪਸ਼ਨ ਤੋਂ ਪੈਦਾ ਹੋਈ ਸੀ।