Arvinder Singh Lovely joined BJP ਅਰਵਿੰਦਰ ਸਿੰਘ ਲਵਲੀ ਭਾਜਪਾ ‘ਚ ਸ਼ਾਮਲ

ਕਾਂਗਰਸੀ ਆਗੂ ਅਰਵਿੰਦਰ ਸਿੰਘ ਲਵਲੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਇਸ ਹਫਤੇ ਸੋਮਵਾਰ ਨੂੰ ਦਿੱਲੀ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਕਿਸੇ ਹੋਰ ਪਾਰਟੀ ‘ਚ ਸ਼ਾਮਲ ਹੋਣ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿਰਫ ਕਾਂਗਰਸ ਦਿੱਲੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਉਹ ਪਾਰਟੀ ਛੱਡ ਕੇ ਕਿਤੇ ਨਹੀਂ ਜਾ ਰਹੇ ਹਨ।

ਹਾਲਾਂਕਿ ਛੇ ਦਿਨਾਂ ਦੇ ਅੰਦਰ ਹੀ ਆਪਣੇ ਬਿਆਨ ਦੇ ਉਲਟ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਅਰਵਿੰਦਰ ਸਿੰਘ ਲਵਲੀ ਵੱਲੋਂ ਸੂਬਾ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਬਾਅਦ ਦੋ ਹੋਰ ਕਾਂਗਰਸੀ ਆਗੂਆਂ ਨੇ ਅਸਤੀਫਾ ਦੇ ਦਿੱਤਾ ਸੀ।

ਇਹ ਵੀ ਪੜ੍ਹੋ – ਛੇ ਮਹੀਨਿਆਂ ਵਿਚ ਭਰਤੀ ਹੋਵੇ ਮੁਕੰਮਲ

ਸਾਬਕਾ ਵਿਧਾਇਕ ਨੀਰਜ ਬਸੋਆ ਅਤੇ ਨਸੀਬ ਸਿੰਘ ਨੇ ਦਿੱਲੀ ‘ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ‘ਤੇ ਇਤਰਾਜ਼ ਜਤਾਉਂਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਇਨ੍ਹਾਂ ਦੋਹਾਂ ਨੇਤਾਵਾਂ ਦੇ ਨਾਲ ਹੀ ਰਾਜਕੁਮਾਰ ਚੌਹਾਨ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਹੋਮ
ਪੜ੍ਹੋ
ਦੇਖੋ
ਸੁਣੋ