ਭਾਰਤੀ ਜਨਤਾ ਪਾਰਟੀ ਦੀ ਦਿੱਲੀ ਇਕਾਈ ਨੇ ਆਮ ਆਦਮੀ ਪਾਰਟੀ ਦੀ ਸੀਨੀਅਰ ਮੰਤਰੀ ਆਤਿਸ਼ੀ (Atishi Marlena ) ਨੂੰ ਮਾਣਹਾਨੀ ਨੋਟਿਸ ਭੇਜਿਆ ਅਤੇ ਆਪਣੇ ਇਕ ਬੇਹੱਦ ਕਰੀਬੀ ਵਿਅਕਤੀ ਦੇ ਮਾਧਿਅਮ ਨਾਲ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦੇ ਦਾਅਵੇ ਤੇ ਜਨਤਕ ਰੂਪ ਨਾਲ ਮੁਆਫ਼ੀ ਮੰਗਣ ਲਈ ਕਿਹਾ ਹੈ।

ਦਿੱਲੀ ਸਰਕਾਰ ਵਿੱਚ ਮੰਤਰੀ ਆਤਿਸ਼ੀ ਨੇ ਇਕ ਦਿਨ ਪਹਿਲੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੇ ਸਮੇਤ ਆਪ ਦੇ ਸੀਨੀਅਰ ਨੇਤਾਵਾਂ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਆਤਿਸ਼ੀ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਜਾਂ ਤਾਂ ਭਾਜਪਾ ਵਿੱਚ ਸ਼ਾਮਲ ਹੋਣ ਜਾਂ ਫਿਰ ਇਕ ਮਹੀਨੇ ਅੰਦਰ ਈ.ਡੀ. ਵਲੋਂ ਗ੍ਰਿਫ਼ਤਾਰ ਕੀਤੇ ਜਾਣ ਲਈ ਤਿਆਰ ਰਹਿਣ ਲਈ ਕਿਹਾ ਗਿਆ ਸੀ।

Atishi ਨੂੰ ਮਾਣਹਾਨੀ ਨੋਟਿਸ

ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਤਿਸ਼ੀ ਨੂੰ ਮਾਣਹਾਨੀ ਨੋਟਿਸ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਤੋਂ ਆਪਣੇ ਦਾਅਵੇ ਲਈ ਜਨਤਕ ਰੂਪ ਨਾਲ ਮੁਆਫ਼ੀ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਆਤਿਸ਼ੀ ਸਬੂਤ ਦੇਣ ਵਿੱਚ ਅਸਫ਼ਲ ਰਹੀ ਕਿ ਉਨ੍ਹਾਂ ਨਾਲ ਕਿਸ ਨੇ, ਕਦੋਂ ਅਤੇ ਕਿਵੇਂ ਸੰਪਰਕ ਕੀਤਾ ਸੀ। ਦਿੱਲੀ ਵਿੱਚ ਆਪ ਸੰਕਟ ਦਾ ਸਾਹਮਣਾ ਕਰ ਰਹੀ ਹੈ, ਜਿਸ ਕਾਰਨ ਉਹ ਨਾਰਾਜ਼ਗੀ ਵਿੱਚ ਇਸ ਤਰ੍ਹਾਂ ਦੇ ਝੂਠੇ ਅਤੇ ਗਲਤ ਦੋਸ਼ ਲਗਾ ਰਹੀ ਹੈ ਪਰ ਅਸੀਂ ਉਨ੍ਹਾਂ ਨੂੰ ਬਚ ਕੇ ਨਹੀਂ ਜਾਣ ਦੇਵਾਂਗੇ। ਸਚਦੇਵਾ ਨੇ ਆਤਿਸ਼ੀ ਤੋਂ ਆਪਣੇ ਦਾਅਵੇ ਨੂੰ ਸਾਬਤ ਕਰਨ ਲਈ ਆਪਣਾ ਫ਼ੋਨ ਜਾਂਚ ਏਜੰਸੀ ਨੂੰ ਸੌਂਪਣ ਨੂੰ ਕਿਹਾ।

Atishi ਦਾ ਬਿਆਨ  ਝੂਠਾ, ਅਪਮਾਨਜਨਕ ਅਤੇ ਮਨਘੜ੍ਹਤ ?

ਭਾਜਪਾ ਦੀ ਦਿੱਲੀ ਇਕਾਈ ਦੇ ਵਕੀਲ ਨੇ ਕਿਹਾ ਕਿ ਪਾਰਟੀ ਨੇ ਆਤਿਸ਼ੀ ਨੂੰ ਆਪਣਾ ਬਿਆਨ ਵਾਪਸ ਲੈਣ ਲਈ ਮਾਣਹਾਨੀ ਨੋਟਿਸ ਭੇਜਿਆ ਹੈ। ਵਕੀਲ ਨੇ ਬਿਆਨ ਨੂੰ ਝੂਠਾ, ਅਪਮਾਨਜਨਕ ਅਤੇ ਮਨਘੜ੍ਹਤ ਕਰਾਰ ਦਿੱਤਾ ਅਤੇ ਦਾਅਵਾ ਕੀਤਾ ਕਿ ਇਹ ਬਿਆਨ ਗਲਤ ਇਰਾਦੇ ਨਾਲ ਦਿੱਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਜੇਕਰ ਆਤਿਸ਼ੀ ਆਪਣੇ ਦਾਅਵੇ ਨੂੰ ਸਾਬਿਤ ਕਰਨ ਵਿੱਚ ਅਸਫ਼ਲ ਰਹਿੰਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : – ਸਰਕਾਰ ਦੀ 12,000 ਕਰੋੜ ਕਰਜ਼ਾ ਲੈਣ ਦੀ ਯੋਜਨਾ