Big Breaking- ਪੰਜਾਬ ਫਿਰ ਵਾਪਰੀ ਵੱਡੀ ਵਾਰਦਾਤ; ਹੁਣ ਪੁਲਿਸ ਤੇ ਤਾਬੜਤੋੜ ਫਾਈਰਿੰਗ

53

ਫਗਵਾੜਾ (ਹਰਜਿੰਦਰ ਭੋਲਾ )— ਪੰਜਾਬ ਵਿਚ ਦਿਨੋਂ-ਦਿਨ ਕ੍ਰਾਈਮ ਪੈਰ ਪਸਾਰ ਰਿਹਾ ਹੈ। ਤਾਜ਼ਾ ਮਾਮਲਾ ਫਗਵਾੜਾ ਤੋ ਸਾਹਮਣੇ ਆਇਆ ਹੈ, ਜਿੱਥੇ ਨਾਕਾ ਤੋੜ ਕੇ ਭੱਜੇ ਇਕ ਨੌਜਵਾਨ ਵੱਲੋਂ ਪੁਲਸ ਮੁੁਲਾਜ਼ਮਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ’ਚ ਪੁਲਸ ਨਾਕਾ ਤੋੜ ਕੇ ਭੱਜੇ ਇਕ ਨੌਜਵਾਨ ਨੇ ਫਗਵਾੜਾ ’ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ।

ਜਾਣਕਾਰੀ ਮੁਤਾਬਕ ਇਹ ਘਟਨਾ ਰਾਤ ਕਰੀਬ 12 ਵਜੇ ਦੀ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਕਪੂਰਥਲਾ ਪੁਲਸ ਵੱਲੋਂ ਇਕ ਮਾਮਲੇ ਦਾ ਦੋਸ਼ੀ ਰਾਜਨ ਜਲੰਧਰ ਦੀ ਪੁਲਸ ਦੀ ਨਾਕਾਬੰਦੀ ਤੋੜ ਕੇ ਫਗਵਾੜਾ ਵੱਲ ਆ ਰਿਹਾ ਹੈ। ਸੂਚਨਾ ਮਿਲਣ ਦੇ ਬਾਅਦ ਫਗਵਾੜਾ ਦੇ ਮੇਹੜੂ ਕੋਲ ਨਾਕਾਬੰਦੀ ਕੀਤੀ ਤਾਂ ਉਕਤ ਕਾਰ ਸਵਾਰ ਨੌਜਵਾਨ ਨੇ ਪੁਲਸ ’ਤੇ ਫਾਇਰਿੰਗ ਕਰ ਦਿੱਤੀ। ਜਵਾਬ ’ਚ ਪੁਲਸ ਨੇ ਵੀ ਫਾਇਰਿੰਗ ਕਰਕੇ ਆਪਣੀ ਜਾਨ ਬਚਾਈ। ਫਿਲਹਾਲ ਪੁਲਸ ਨੇ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ  ਕਾਰਵਾਈ  ਸ਼ੁਰੂ ਕਰ ਦਿੱਤੀ ਹੈ।

Google search engine