ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ  ਪੁੱਤ ਗੁਰਪ੍ਰੀਤ ਸਿੰਘ ਮਲੂਕਾ ਤੇ ਨੂੰਹ ਪਰਮਪਾਲ ਕੌਰ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ‘ਚ ਸ਼ਾਮਿਲ ਹੁੰਦੇ ਹੀ ਗੁਰਪ੍ਰੀਤ ਮਲੂਕਾ ਨੇ ਪਾਰਟੀ ਦੇ ਗੁਣ ਗਾਉਂਦੇ ਹੋਏ ਕਿਹਾ ਕਿ ਜੋ ਪੰਜਾਬ ਲਈ ਭਲਾਈ ਦੀ ਇੱਛਾ ਦਾ ਦਰਦ ਭਾਜਪਾ ‘ਚ ਹੈ ਉਹ ਕਿਸੇ ਵਿੱਚ ਨਹੀ ਦੇਖਿਆ।

ਅਕਾਲੀ ਆਗੂ ਦੇ ਨੂੰਹ ਪੁੱਤ ਭਾਜਪਾ ਚ ਸ਼ਾਮਲ

ਪਰਮਪਾਲ ਕੌਰ ਸਿੱਧੂ  ਜੋ ਪੰਜਾਬ ਕੇਡਰ ਦੀ 2011 ਬੈਚ ਦੇ ਆਈਏਐਸ ਅਧਿਕਾਰੀ ਸਨ। ਨੇ ਅਸਤੀਫਾ ਦੇ ਦਿੱਤਾ ਸੀ ਜਿਸ ਤੋਂ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪਰਮਪਾਲ ਇਸ ਸਾਲ ਅਕਤੂਬਰ ‘ਚ ਰਿਟਾਇਰ ਹੋਣ ਵਾਲੇ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਆਈਏਐਸ ਪਰਮਪਾਲ ਕੌਰ ਵੱਲੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਹੀ ਮਲੂਕਾ ਪਰਿਵਾਰ ਭਾਜਪਾ ਦੇ ਸੰਪਰਕ ਵਿੱਚ ਸੀ। ਭਾਜਪਾ ਪਿਛਲੇ ਕੁਝ ਸਮੇਂ ਤੋਂ ਸਿਕੰਦਰ ਸਿੰਘ ਮਲੂਕਾ ਦੇ ਪਰਿਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਮਨਾਉਣ ਦੀ ਕੋਸ਼ਿਸ਼ ਕਰ ਰਹੀ ਸੀ।

ਇਹ ਵੀ ਪੜ੍ਹੋ : – ਆਪ ਦੇ ਮੰਤਰੀ ਨੇ ਛੱਡੀ ਕੁਰਸੀ ਅਤੇ ਪਾਰਟੀ

ਹਾਲਾਂਕਿ ਸਿਕੰਦਰ ਸਿੰਘ ਮਲੂਕਾ ਖੁਦ ਭਾਜਪਾ ‘ਚ ਸ਼ਾਮਲ ਨਹੀਂ ਹੋਏ। ਭਾਜਪਾ ਬਠਿੰਡਾ ਲੋਕ ਸਭਾ ਸੀਟ ਤੋਂ ਪਰਮਪਾਲ ਕੌਰ ਨੂੰ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ। ਇੱਥੇ ਉਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਹੋਵੇਗਾ, ਜੋ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕ ਹਨ।

ਇਸ ਮੌਕੇ ਪਰਮਪਾਲ ਕੌਰ ਨੇ ਕਿਹਾ ਕਿ ‘ਮੈ ਪਹਿਲੀ ਵਾਰ ਸਿਆਸਤ ਵਿੱਚ ਕਦਮ ਰੱਖ ਰਹੀ ਹਾਂ ਮੈਂਨੂੰ ਭਾਜਪਾ ਤੋਂ ਵੱਧ ਕੋਈ ਪਾਰਟੀ ਨਹੀਂ ਲੱਗੀ।’ ਉਹਨਾਂ ਕਿਹਾ ਕਿ ਪੰਜਾਬ ਦੀਆਂ ਪਾਰਟੀਆਂ ਦਾ ਹੁਣ ਕੋਈ ਭੱਵਿਖ ਨਹੀਂ ਰਿਹਾ, ਇਸ ਲਈ ਹੁਣ ਪੰਜਾਬ ਦੀ ਭਲਾਈ ਖਾਤਿਰ ਕੁੱਝ ਕਰਨ ਲਈ ਸਾਨੂੰ ਭਾਜਪਾ ‘ਚ ਸ਼ਾਮਿਲ ਹੋਣਾ ਹੀ ਬੇਹਤਰ ਲੱਗਿਆ।

ਅਸਤੀਫਾ ਮਨਜ਼ੂਰ ਨਹੀਂ-ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਟਵੀਟ ਕਰਕੇ ਅਕਾਲੀ ਆਗੂ ਦੀ ਨੂੰਹ ਤੇ ਤੰਜ ਕਸਦਿਆ ਕਿਹਾ ਕਿ  ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ..