ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਲੁਧਿਆਣਾ ਤੋਂ ਮੌਜੂਦਾ ਸੰਸਦ ਮੈਂਬਰ ਹਨ। ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਮੰਨਿਆ ਜਾਂਦਾ ਹੈ। ਰਵਨੀਤ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਤੇ ਪੋਤਰੇ ਹਨ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ, ਉਨ੍ਹਾਂ ਨੇ ਪੀਐਮ ਮੋਦੀ, ਅਮਿਤ ਸ਼ਾਹ, ਜੇਪੀ ਨੱਡਾ ਅਤੇ ਹੋਰਾਂ ਦਾ ਧੰਨਵਾਦ ਕੀਤਾ।

ਭਾਜਪਾ ‘ਚ ਸ਼ਾਮਲ ਹੋਣ ਦੇ ਕਾਰਨਾਂ ਬਾਰੇ ਦੱਸਦੇ ਹੋਏ ਰਵਨੀਤ ਸਿੰਘ ਨੇ ਕਿਹਾ, ”ਪਿਛਲੇ 10 ਸਾਲਾਂ ‘ਚ ਪ੍ਰਧਾਨ ਮੰਤਰੀ ਮੋਦੀ ਜੀ ਨਾਲ ਮੇਰਾ ਡੂੰਘਾ ਰਿਸ਼ਤਾ ਰਿਹਾ ਹੈ। ਮੈਂ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਜੀ, ਜੇਪੀ ਨੱਡਾ ਸਾਹਿਬ ਜੀ ਦਾ ਧੰਨਵਾਦ ਕਰਦਾ ਹਾਂ। ਮੈਂ ਸਿਰਫ ਇੱਕ ਗੱਲ ਕਹਾਂਗਾ ਕਿ ਮੈਂ ਇੱਕ ਸ਼ਹੀਦ ਪਰਿਵਾਰ ਵਿੱਚੋਂ ਹਾਂ। ਮੇਰੇ ਦਾਦਾ ਬੇਅੰਤ ਸਿੰਘ ਮੁੱਖ ਮੰਤਰੀ ਸਨ।

ਇਹ ਵੀ ਪੜ੍ਹੋ :- ਹਰਪਾਲ ਚੀਮਾ ਦੇ ਖਿਲਾਫ ਕਤਲ ਦਾ ਹੋਵੇ ਕੇਸ ਦਰਜ

ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਨੇ ਹਨੇਰੇ ਦਾ ਸਮਾਂ ਦੇਖਿਆ ਹੈ ਅਤੇ ਇਹ ਵੀ ਦੇਖਿਆ ਹੈ ਕਿ ਇਸ ਨੂੰ ਕਿਵੇਂ ਠੀਕ ਕਰਨਾ ਹੈ। ਪੀਐਮ ਮੋਦੀ ਪੰਜਾਬ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ। ਬਾਕੀ ਰਾਜ ਤਰੱਕੀ ਕਰ ਗਏ ਹਨ  ਪਰ ਪੰਜਾਬ ਵਿੱਚ ਇੱਕ ਪਾੜਾ ਰਹਿ ਗਿਆ ਹੈ ਜਿੱਥੇ ਇੱਕ ਪੁਲ ਦੀ ਜ਼ਰੂਰਤ ਹੈ।