ਸੰਗਰੂਰ 9 ਸਤੰਬਰ (ਸੁਖਵਿੰਦਰ ਸਿੰਘ ਬਾਵਾ)
-ਹਲਕਾ ਸੰਗਰੂਰ ‘ਚ ਅਰਵਿੰਦ ਖੰਨਾ ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ । BJP is getting stronger in Punjab: Khanna

ਅੱਜ ਪਿੰਡ ਬਖਤੜਾ ਵਿਖੇ ਸਾਬਕਾ ਸਰਪੰਚ ਨੇਤਰਪਾਲ ਦੀ ਅਗਵਾਈ ਵਿਚ ਕਰੀਬ ਇਕ ਦਰਜਨ ਤੋਂ ਵੱਧ ਨੌਜਵਾਨ ਵੱਖ -ਵੱਖ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ। ਇਸ ਮੌਕੇ ਭਾਜਪਾ ਆਗੂ ਅਰਵਿੰਦ ਖੰਨਾ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।


ਸ੍ਰੀ ਖੰਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਲੋਕ ਪੱਖੀ ਨੀਤੀਆਂ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦਾ ਹੀ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਅਤੇ ਯੂਕਰੇਨ ਰੂਸ ਸੰਕਟ ਤੋਂ ਬਾਅਦ ਜਿੱਥੇ ਅੱਜ ਪੂਰੀ ਦੁਨੀਆ ਮੰਦੀ ਨਾਲ ਜੂਝ ਰਹੀ ਹੈ, ਉਥੇ ਹੀ ਭਾਰਤ ਨਰਿੰਦਰ ਮੋਦੀ ਦੀਆਂ ਨੀਤੀਆਂ ਸਦਕਾ ਵਿਕਾਸ ਦੇ ਨਵੇਂ ਨਵੇਂ ਰਿਕਾਰਡ ਸਥਾਪਤ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਿਚ ਅੱਜ ਦੇਸ਼ ਨੇ ਬਿ੍ਰਟੇਨ ਵਰਗੇ ਵਿਕਸਤ ਦੇਸ਼ ਨੂੰ ਪਛਾਡ ਕੇ ਅਰਥਵਿਵਸਥਾ ਦੇ ਮਾਮਲੇ ਵਿੱਚ 5ਵਾਂ ਸਥਾਨ ਪ੍ਰਾਪਤ ਕਰ ਲਿਆ ਹੈ ਜਿਸ ਕਾਰਨ ਪੂਰੇ ਦੇਸ਼ ਦੇ ਨਾਲ ਨਾਲ ਪੰਜਾਬ ਦੇ ਨੌਜਵਾਨ ਬਹੁਤ ਪ੍ਰਭਾਵਿਤ ਹੋ ਰਹੇ ਹਨ ਤੇ ਉਹ ਆਪ ਮੁਹਾਰੇ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀਆਂ ਪਾਰਟੀਆਂ ਸਿਰਫ ਵਿਕਾਸ ਅਤੇ ਚੰਗੀਆਂ ਸਹੂਲਤਾਂ ਦੇ ਦਾਅਵੇ ਅਤੇ ਵਾਅਦੇ ਕਰਦੀਆਂ ਹਨ ਪ੍ਰੰਤੂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਜ਼ਮੀਨੀ ਪੱਧਰ ਉੱਤੇ ਕੰਮ ਕੀਤਾ ਅਤੇ ਸਿਹਤ ਸਹੂਲਤਾਂ ਦਾ ਵੱਡਾ ਇਨਫਰਾਸਟਰੱਕਚਰ ਖੜ ਕਰ ਦਿੱਤਾ ।

 

ਅਰਵਿੰਦ ਖੰਨਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਵਿਕਾਸ ਪੱਖੀ ਸੋਚ ਸਦਕਾ ਹੀ ਅੱਜ ਬਾਹਰਲੇ ਮੁਲਕਾਂ ਦੀਆਂ ਵੱਡੀਆਂ ਵੱਡੀਆਂ ਕੰਪਨੀਆਂ ਦੇਸ਼ ਵਿਚ ਆਪਣਾ ਕਾਰੋਬਾਰ ਸਥਾਪਤ ਕਰ ਰਹੀ ਹੈ ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਤੇ ਰੁਜਗਾਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਆਉਣ ਵਾਲੇ ਕੁਝ ਸਾਲਾਂ ਵਿੱਚ ਆਰਥਿਕ ਤੌਰ ਤੇ ਵੱਡੀ ਮਹਾਂਸ਼ਕਤੀ ਬਣ ਕੇ ਉੱਭਰੇਗਾ।

ਪੰਜਾਬਨਾਮਾ ਨਾਲ ਜੁੜੋ ਅਤੇ ਪੰਜਾਬਨਾਮਾ ਐਪ ਡੋਨਲੋਡ ਕਰੋ।