Bloody clash in Sangrur Jail ਸੰਗਰੂਰ ਜੇਲ੍ਹ ‘ਚ ਖੂਨੀ ਝੜਪ, 2 ਕੈਦੀਆਂ ਦੀ ਮੌਤ
ਪੰਜਾਬ ਦੀ ਸੰਗਰੂਰ ਜੇਲ੍ਹ ਵਿੱਚ ਕੈਦੀਆਂ ‘ਚ ਖੂਨੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਝੜਪ ‘ਚ ਦੋ ਕੈਦੀਆਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ, ਜਦਕਿ ਦੋ ਕੈਦੀ ਗੰਭੀਰ ਜਖ਼ਮੀ ਦੱਸੇ ਜਾ ਰਹੇ ਹਨ ਜਿਨ੍ਹਾਂ ਦਾ ਇਲਾਜ਼ ਹਸਪਤਾਲ ‘ਚ ਚੱਲ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ‘ਚ ਹੋਈ ਲੜਾਈ ਤੋਂ ਬਾਅਦ ਚਾਰ ਕੈਦੀਆਂ ਨੂੰ ਸੰਗਰੂਰ ਹਸਪਤਾਲ ਲਿਆਂਦਾ ਗਿਆ, ਜਿਨ੍ਹਾਂ ‘ਚੋਂ 2 ਕੈਦੀਆਂ ਦੀ ਇਲਾਜ਼ ਦੌਰਾਨ ਮੌਤ ਹੋ ਗਈ। ਉੱਥੇ ਹੀ ਦੋ ਕੈਦੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਰਜਿੰਦਰਾ ਮੈਡੀਕਲ ਕਾਲਜ ਪਟਿਆਲਾ ਲਈ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਚੀਨ ਨੇ ਐਪਲ ਐਪ ਸਟੋਰ ਤੋਂ ਵਟਸਐਪ ਹਟਾਇਆ
ਕੈਦੀ ਆਪਸ ਵਿੱਚ ਕਿਉਂ ਭਿੜੇ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀ ਹੋਏ ਕੈਦੀਆਂ ਨੂੰ ਗੰਭੀਰ ਹਾਲਤ ‘ਚ ਪਟਿਆਲਾ ਦੇ ਰਾਜਿੰਦਰ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਕੈਦੀਆਂ ਦੀ ਲੜਾਈ ਕਾਰਨ ਜੇਲ੍ਹ ਵਿੱਚ ਹਫੜਾ-ਦਫੜੀ ਮੱਚ ਗਈ। ਸੂਤਰਾਂ ਦੀ ਮੰਨੀਏ ਤਾਂ ਕੈਦੀਆਂ ਦੇ ਇੱਕ ਸਮੂਹ ਨੇ ਕਟਰ ਨਾਲ ਹਮਲਾ ਕੀਤਾ। ਕਟਰ ਦੇ ਹਮਲੇ ਵਿੱਚ ਦੋ ਕੈਦੀ ਗੰਭੀਰ ਜ਼ਖ਼ਮੀ ਹੋ ਗਏ। ਖੂਨ ਨਾਲ ਲੱਥਪੱਥ ਦੋਵੇਂ ਕੈਦੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲੇ ਕੈਦੀਆਂ ਦੀ ਪਛਾਣ ਹਰਸ਼ ਅਤੇ ਧਰਮਿੰਦਰ ਵਜੋਂ ਹੋਈ ਹੈ।
Pingback: Sangrur Jail Clash Superintendent including four suspended ਸੰਗਰੂਰ ਜੇਲ੍ਹ ਝੜਪ ਸੁਪਰਡੈਂਟ ਸਮੇਤ ਚਾਰ ਸਸਪੈਂਡ - Punjab Nama News