ਪੰਜਾਬ ਵਿਚ ਨਜ਼ਾਇਜ਼ ਸਰਾਬ ਦੀ ਤਸਕਰੀ ਰੋਕਣ ਲਈ ਇਕ ਬੋਟਲਿੰਗ ਪਲਾਂਟ ਨੂੰ 15 ਦਿਨਾਂ ਲਈ ਬੰਦ ਕਰਨ ਦੇ ਆਦੇ਼ਸ਼ ਜਾਰੀ ਕੀਤੇ ਗਏ ਹਨ। ਪੰਜਾਬ ਦੇ ਆਬਕਾਰੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਚੋਣ ਜਾਬਤਾ ਲੱਗਣ ਤੋਂ ਬਾਅਦ ਪੰਜਾਬ ਵਿਚ ਹਜ਼ਾਰਾਂ ਲੀਟਰ ਨਜ਼ਾਇਸ ਸਰਾਬ ਸਮੇਤ 937 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਕ ਹਜ਼ਾਰ ਤੋਂ ਵੱਧ ਮੁਕੱਦਮੇ ਦਰਜ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਸ੍ਰੀ ਵਰੁਣ ਰੂਜ਼ਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਆਬਕਾਰੀ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਚੌਣ ਜ਼ਾਬਤੇ ਦੌਰਾਨ ਆਬਕਾਰੀ ਵਿਭਾਗ ਦੀ ਵਿਆਪਕ ਯੋਜਨਾ ਦੇ ਨਤੀਜੇ ਵਜੋਂ ਲਗਭਗ 1058 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 937 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ, 16965 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 2756729 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਅਤੇ ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਬੀਅਰ ਦੀਆਂ 108180 ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ।
ਅਧਿਕਾਰੀਆਂ ਦੀਆਂ ਟੀਮਾਂ ਨੇ ਸ਼ਰਾਬ ਦੀ ਤਸਕਰੀ, ਈਐਨਏ ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਇਨ੍ਹਾਂ ਕੇਸਾਂ ਦੇ ਸਾਰੇ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ
ਆਬਕਾਰੀ ਵਿਭਾਗ ਨੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਲਾਇਸੰਸਧਾਰਕਾਂ ‘ਤੇ ਵੀ ਨਕੇਲ ਕਸੀ ਗਈ ਹੈ, ਜਿਸ ਦੌਰਾਨ ਉਨ੍ਹਾਂ ਦੇ ਠੇਕਿਆਂ ਨੂੰ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁੱਢਲੀ ਜਾਂਚ ਦੇ ਆਧਾਰ ‘ਤੇ ਪੰਜਾਬ ਆਬਕਾਰੀ ਐਕਟ 1914 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਲਕਾਂ/ਸਰਗਰਮ ਭਾਈਵਾਲਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ।
ਆਬਕਾਰੀ ਨਾਲ ਸਬੰਧਤ ਅਪਰਾਧਾਂ ਵਿਰੁੱਧ ਜੰਗ ਦੌਰਾਨ, ਸ਼ਰਾਬ ਦੀਆਂ ਭੱਠੀਆਂ, ਬਰੂਅਰੀਜ਼ ਅਤੇ ਬੋਟਲਿੰਗ ਪਲਾਂਟਾਂ ਵਰਗੀਆਂ ਨਿਰਮਾਣ ਇਕਾਈਆਂ ‘ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਕਿਸਮ ਦੀ ਉਲੰਘਣਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਗਿਆ ਹੈ।
ਇਹ ਵੀ ਪੜ੍ਹੋ : ਆਥਣ ਦਾ ਹਨੇਰਾ ਬਣਦੀ ਪੰਜਾਬੀ ਯੂਨੀਵਰਸਿਟੀ
ਬੋਟਲਿੰਗ ਪਲਾਂਟ ਵਿੱਚੋਂ ਇੱਕ ਪਲਾਂਟ ਦੀ ਅਚਨਚੇਤ ਚੈਕਿੰਗ ਦੌਰਾਨ ਪਾਇਆ ਗਿਆ ਕਿ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬਸੀ ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਚਲਾਈ ਜਾ ਰਹੀ ਯੂਨਿਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।
ਨਤੀਜੇ ਵਜੋਂ ਆਬਕਾਰੀ ਕਮਿਸ਼ਨਰ, ਪੰਜਾਬ ਵੱਲੋਂ ਉਕਤ ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਸਰਾਬ ਦੀ ਤਸਕਰੀ ਰੋਕਣ ਲਈ126 ਨਾਕੇ
ਇਸ ਦੇ ਨਾਲ ਹੀ, ਸੂਬੇ ਵਿੱਚ ਸ਼ਰਾਬ ਦੇ ਪ੍ਰਵਾਹ ‘ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ- 2024 ਦੇ ਮੱਦੇਨਜ਼ਰ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਅਤੇ ਵਿਕਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ 126 ਨਾਕੇ/ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ।
ਪੰਜਾਬ ਆਬਕਾਰੀ ਵਿਭਾਗ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸਦਿਆਂ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਹੈ।
1 Comment
Bottling Plant license suspended in Pb - Punjab Nama News
6 ਮਹੀਨੇ ago[…] Excise Act, 1914 are being violated by this unit. As a result of this, the license of the said Bottling Plant has been suspended for 15 days by the Excise Commissioner, Punjab. Also, strict vigil is being kept on the movement of liquor in […]
Comments are closed.