ਸੁਨਾਮ ਊਧਮ ਸਿੰਘ ਵਾਲਾ, 9 ਸਤੰਬਰ:
– ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਪਿੰਡ ਤੋਲਾਵਾਲ ਵਿਖੇ ਸ਼ਹੀਦ ਗੁਰਬਿੰਦਰ ਸਿੰਘ ਦੀ ਯਾਦ ਵਿੱਚ ਸਥਾਪਿਤ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਕਰਦਿਆਂ ਕੀਤਾ। Cabinet Minister Aman Arora inaugurated the library dedicated to the memory of the martyr

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਦੇ ਯੋਧਿਆਂ ਦੀਆਂ ਮਹਾਨ ਕੁਰਬਾਨੀਆਂ ’ਤੇ ਸਾਰੇ ਦੇਸ਼ਵਾਸੀਆਂ ਨੂੰ ਫ਼ਖਰ ਹੈ ਅਤੇ ਕੀਮਤੀ ਜਾਨਾਂ ਵਾਰਨ ਵਾਲਿਆਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ।

ਉਨਾਂ ਕਿਹਾ ਕਿ ਸ਼ਹੀਦ ਗੁਰਬਿੰਦਰ ਸਿੰਘ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਸ਼ਹੀਦ ਦੀ ਕੁਰਬਾਨੀ ਨੂੰ ਸਜਦਾ ਕਰਦਿਆਂ ਹੀ ਇਹ ਲਾਇਬ੍ਰੇਰੀ ਸਥਾਪਤ ਕੀਤੀ ਗਈ ਹੈ ਜਿਸ ਵਿੱਚ ਰੱਖੀਆਂ ਪੁਸਤਕਾਂ ਨੂੰ ਪੜ ਕੇ ਹਰ ਉਮਰ ਵਰਗ ਦੇ ਨਾਗਰਿਕ ਆਪਣੇ ਚਾਰ ਚੁਫ਼ੇਰੇ ਗਿਆਨ ਦਾ ਚਾਨਣ ਵੰਡ ਸਕਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਚੀਨ ਸਰਹੱਦ ’ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫੌੌਜਾਂ ਨਾਲ ਹੋਈ ਖੂਨੀ ਝੜਪ ਵਿੱਚ ਭਾਰਤੀ ਫੌਜ ਦੇ ਜਾਂਬਾਜ਼ ਸਿਪਾਹੀ ਸ. ਗੁਰਬਿੰਦਰ ਸਿੰਘ ਸ਼ਹੀਦ ਹੋ ਗਏ ਸਨ ਅਤੇ ਉਨਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਇਹ ਲਾਇਬ੍ਰੇਰੀ ਸ਼ਹੀਦ ਨੂੰ ਸਮਰਪਿਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਇਸ ਲਾਇਬ੍ਰੇਰੀ ਦੀ ਉਸਾਰੀ ਕੀਤੀ ਗਈ ਹੈ।

ਇਸ ਮੌਕੇ ਉਨਾਂ ਨੇ ਸ਼ਹੀਦ ਦੇ ਭਰਾ ਤੇ ਹੋਰ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਪਿੰਡ ਦੀਆਂ ਹੋਰ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਦਾ ਵਿਸ਼ਵਾਸ ਦਿਵਾਇਆ। ਸ਼੍ਰੀ ਅਰੋੜਾ ਨੇ ਪਿੰਡ ਵਾਸੀਆਂ ਨੂੰ ਲਾਇਬ੍ਰੇਰੀ ਦਾ ਵਧ ਚੜ ਕੇ ਲਾਭ ਉਠਾਉਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਪੁਸਤਕਾਂ ਗਿਆਨ ਦਾ ਸੋਮਾ ਹਨ ਅਤੇ ਨਿਯਮਤ ਤੌਰ ’ਤੇ ਪੜਨ ਦੀ ਆਦਤ ਪਾਉਣ ਨਾਲ ਆਪਣੇ ਵਿਅਕਤੀਤਵ ਵਿੱਚ ਵੱਡਾ ਸੁਧਾਰ ਲਿਆਂਦਾ ਜਾ ਸਕਦਾ ਹੈ।

ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤੋਂ ਇਲਾਵਾ ਸਰਬਾ ਸਿੰਘ, ਦੀਪਾ ਤੋਲਾਵਾਲ, ਗੁਰਜੰਟ ਸਿੰਘ, ਅਜੈਬ ਸਿੰਘ, ਪਰਗਟ ਸਿੰਘ, ਛਿੰਦਾ ਸਿੰਘ ਸਮੇਤ ਪਿੰਡ ਦੇ ਵੱਡੀ ਗਿਣਤੀ ਨਿਵਾਸੀ ਵੀ ਹਾਜ਼ਰ ਸਨ।

 

ਖਾਸ ਖਬਰਾਂ

ਪ੍ਰਨੀਤ ਕੌਰ ਨੇ ‘ਆਪ’ ਸਰਕਾਰ ਦੀ ਬਦਲਾਖੋਰੀ ਦੀ ਰਾਜਨੀਤੀ ਦੀ ਕੀਤੀ ਨਿਖੇਧੀ

ਭਾਜਪਾ ਪੰਜਾਬ ਵਿੱਚ ਹੋ ਰਹੀ ਹੈ ਮਜ਼ਬੂਤ : ਖੰਨਾ

ਮੰਡੀਆਂ ਵਿਚੋਂ ਨਜ਼ਾਇਜ ਕਬਜ਼ੇ ਹਟਾਉਣ ਲਈ ਮੁਹਿੰਮ ਚਲਾਈ ਜਾਵੇਗੀ- ਖੇਤੀਬਾੜੀ ਮੰਤਰੀ