Thursday, September 29, 2022

ਪੰਜਾਬ ਪੁਲਿਸ ਵੱਲੋਂ ਕੈਨੇਡਾ ਦੇ ਲਖਬੀਰ ਲੰਡਾ ਗੈਂਗ ਨਾਲ ਸਬੰਧਤ ਗੈਂਗਸਟਰ ਬਿਹਾਰ ਤੋਂ ਗ੍ਰਿਫਤਾਰ 

ਗ੍ਰਿਫਤਾਰ ਗੈਂਗਸਟਰ ਕਤਲ ਅਤੇ ਲੁੱਟ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸੀ ਲੋੜੀਂਦਾ: ਡੀਜੀਪੀ ਪੰਜਾਬ ਚੰਡੀਗੜ੍ਹ, 28 ਸਤੰਬਰ: -ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਾਜ...

ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ: ਜਤਿੰਦਰ ਜੋਰਵਾਲ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸੰਗਰੂਰ ਵਾਸੀਆਂ ਨੇ ਪੂਰੇ ਉਤਸ਼ਾਹ ਨਾਲ ਲਿਆ ‘ਹਾਫ਼ ਮੈਰਾਥਨ’ ’ਚ ਹਿੱਸਾ ਸੰਗਰੂਰ, 28 ਸਤੰਬਰ: -ਦੇਸ਼ ਦੀ ਆਜ਼ਾਦੀ ਲਈ ਆਪਣੀ...

ਸ਼ਹੀਦੇ ਆਜਮ ਸ:ਭਗਤ ਸਿੰਘ ਦਾ 115 ਵਾਂ ਜਨਮ ਦਿਨ ਮਨਾਇਆ

ਅਜ਼ਾਦੀ ਪ੍ਰਵਾਨਿਆਂ ਦੇ ਸੁਪਨੇ ਸਾਕਾਰ ਕਰਨ ਦਾ ਪ੍ਰਣ ਸੰਗਰੂਰ 28 ਸਤੰਬਰ  ( ਬਾਵਾ) - ਅੱਜ ਇਥੇ ਕਾ.ਤੇਜਾ ਸਿੰਘ ਸੁਤੰਤਰ ਭਵਨ ਵਿਖੇ ਸਹੀਦੇ ਆਜਮ ਸ: ਭਗਤ ਸਿੰਘ...
spot_img
Homeਖਾਸ ਖਬਰਾਂਕੈਬਨਿਟ ਮੰਤਰੀ ਜੌੜਾਮਾਜਰਾ ਨੇ ਲਿਆ 100 ਮੀਟਰ ਦੌੜ 'ਚ ਹਿੱਸਾ

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਲਿਆ 100 ਮੀਟਰ ਦੌੜ ‘ਚ ਹਿੱਸਾ

ਪਟਿਆਲਾ, 12 ਸਤੰਬਰ:
ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਖੇਡਾਂ ਵਤਨ ਪੰਜਾਬ ਦੀਆਂ-2022 ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੀ ਸ਼ੁਰੂਆਤ ਮੌਕੇ 100 ਮੀਟਰ ਦੌੜ ‘ਚ ਖ਼ੁਦ ਹਿੱਸਾ ਲੈਕੇ ਨੌਜਵਾਨਾਂ ਨੂੰ ਨਵੀਂ ਸੇਧ ਦਿੱਤੀ ਹੈ। ਉਨ੍ਹਾਂ ਦੇ ਨਾਲ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ ਅਤੇ ਗੁਰਲਾਲ ਘਨੌਰ ਵੀ ਦੌੜੇ। ਜਦਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਏ.ਡੀ.ਸੀ. ਈਸ਼ਾ ਸਿੰਘਲ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ ਤੇ ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜ਼ਦਾਨ ਨੇ ਵੀ ਇਸ ਦੌੜ ‘ਚ ਹਿੱਸਾ ਲਿਆ। Cabinet Minister Jodamajra participated in 100 meter race.

ਇੱਥੇ ਰਾਜਾ ਭਾਲਿੰਦਰਾ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਦੌੜ ‘ਚ ਪਹਿਲੇ ਸਥਾਨ ‘ਤੇ ਆਉਣ ਮਗਰੋਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸੂਬੇ ਦੀ ਜਵਾਨੀ ਦੀ ਨੁਹਾਰ ਬਦਲ ਦੇਣਗੀਆਂ। ਉਨ੍ਹਾਂ ਕਿਹਾ ਕਿ ਤੰਦਰੁਸਤੀ ਲਈ ਹਰ ਨਾਗਰਿਕ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਹਿੱਸਾ ਜਰੂਰ ਲੈਣਾ ਚਾਹੀਦਾ ਹੈ, ਇਸੇ ਲਈ ਉਹ ਖ਼ੁਦ ਵੀ ਅੱਜ ਦੌੜੇ ਹਨ।

ਰੱਸਾਕਸੀ (ਟੱਗ ਆਫ਼ ਵਾਰ) ਦੇ ਪ੍ਰਦਰਸ਼ਨੀ ਮੈਚ ਵਿੱਚ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਨੇ ਨਗਰ ਨਿਗਮ ਦੀ ਟੀਮ ਨੂੰ ਹਰਾਇਆ। ਹੀਟ ਦੌੜ 100 ਮੀਟਰ ਅੰਡਰ-21 ਲੜਕੇ ‘ਚ ਖੁਸ਼ਹਾਲਦੀਪ ਸਿੰਘ ਪਹਿਲੇ, ਸੂਹੀਆ ਦੇਵ ਦੂਜੇ ਤੇ ਅਮਨਦੀਪ ਸਿੰਘ ਤੀਜੇ ਸਥਾਨ ‘ਤੇ ਰਹੇ। ਲੜਕੀਆਂ ਦੀ ਦੌੜ ‘ਚ ਦੀਕਸ਼ਾ ਪਹਿਲੇ, ਮਨਮੀਤ ਕੌਰ ਦੂਜੇ ਤੇ ਮੇਹਰਦੀਪ ਕੌਰ ਤੀਜੇ ਸਥਾਨ ‘ਤੇ ਰਹੀ।

ਸਰਕਾਰੀ ਐਲੀਮੈਂਟਰੀ ਸਕੂਲ ਘਾਹ ਮੰਡੀ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ.ਟੀ. ਸ਼ੋਅ ਨਾਲ ਬਚਪਨ ਤੋਂ ਹੀ ਖੇਡਾਂ ਨਾਲ ਜੁੜਨ ਦਾ ਸੰਦੇਸ਼ ਅਤੇ ਨਵਜੀਵਨੀ ਸਕੂਲ ਦੇ ਜੂਨੀਅਰ ਅਤੇ ਸੀਨੀਅਰ ਬੱਚਿਆਂ ਦੀ 100 ਮੀਟਰ ਵਿਸ਼ੇਸ਼ ਦੌੜ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ।

ਸਰਕਾਰੀ ਮਹਿੰਦਰਾ ਕਾਲਜ, ਮਾਡਲ ਸੀਨੀਅਰ ਸੈਕੰਡਰੀ ਸਕੂਲ ਪੰਜਾਬੀ ਯੂਨੀਵਰਸਿਟੀ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ ਅਤੇ ਫੀਲ ਖਾਨਾ ਦੇ ਵਿਦਿਆਰਥੀਆਂ ਨੇ ਭੰਗੜੇ ਦੀ ਪੇਸ਼ਕਾਰੀ ਕੀਤੀ ਅਤੇ ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਗਾਇਆ।

ਵਾਲੀਬਾਲ ਦੀ ਏਸ਼ੀਅਨ ਚੈਂਪੀਅਨਸ਼ਿਪ ਅੰਡਰ 21 ‘ਚ ਸਿਲਵਰ ਮੈਡਾਲਿਸਟ ਜਸਨੂਰ ਸਿੰਘ ਢੀਂਡਸਾ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਅਤੇ ਨਸ਼ਿਆਂ ਵਿਰੁੱਧ ਸਹੁੰ ਚੁਕਾਈ। ਕਾਮਨ ਵੈਲਥ ਖੇਡਾਂ ਦੇ ਜ਼ਿਲ੍ਹੇ ਦੇ ਖਿਡਾਰੀ ਤੇ ਕੌਮਾਂਤਾਰੀ ਸਾਇਕਲਿਸਟ ਨਮਨ ਕਪਿਲ ਅਤੇ ਵਿਸ਼ਵਜੀਤ ਸਿੰਘ ਨੇ ਕੈਬਨਿਟ ਮੰਤਰੀ ਤੋਂ ਖੇਡਾਂ ਦੀ ਮਸ਼ਾਲ ਹਾਸਲ ਕਰਕੇ ਖੇਡ ਮੈਦਾਨ ਵਿੱਚ ਸਜਾਈ।

ਸਮਾਗਮ ਦੌਰਾਨ ਆਪ ਦੇ ਲੋਕ ਸਭਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਸਹਿ-ਇੰਚਾਰਜ ਪ੍ਰੀਤੀ ਮਲਹੋਤਰਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਤੇ ਮਨੋਨੀਤ ਚੇਅਰਮੈਨ ਇੰਪਰੂਵਮੈਂਟ ਟਰੱਸਟ ਮੇਘ ਚੰਦ ਸ਼ੇਰ ਮਾਜਰਾ, ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਚਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮਨੋਨੀਤ ਚੇਅਰਮੈਨ ਜਸਬੀਰ ਸਿੰਘ ਜੱਸੀ, ਮੁਲਾਜਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਜੇ.ਪੀ. ਸਿੰਘ, ਕ੍ਰਿਸ਼ਨ ਚੰਦ ਬੁੱਧੂ, ਅੰਗਰੇਜ ਸਿੰਘ ਰਾਮਗੜ੍ਹ, ਕੋਚ ਤੇ ਵੱਡੀ ਗਿਣਤੀ ਖਿਡਾਰੀਆਂ ਸਮੇਤ ਸ਼ਹਿਰ ਦੇ ਪਤਵੰਤੇ ਵੀ ਮੌਜੂਦ ਸਨ।

ਖਾਸ ਖਬਰਾਂ

Punjab Nama Bureauhttps://punjabnama.com
Punjab Nama Bureau ਪੰਜਾਬ ਨਾਮਾ ਤੁਹਾਡੇ ਆਲੇ ਦੁਆਲੇ ਦੀਆਂ ਖ਼ਬਰਾਂ ਅਤੇ ਵਿਚਾਰਾਂ ਨੂੰ ਜਨਾਣ ਦੀ ਤਾਂਘ ਲਈ ਇਕ ਭਰੋਸੇਯੋਗ ਗਾਈਡ ਦਾ ਕੰਮ ਕਰੇਗਾ। ਡੂੰਘੇ ਅਤੇ ਖੋਜੀ ਵਿਚਾਰਸ਼ੀਲ ਵਿਸ਼ਲੇਸ਼ਣ ਅਤੇ ਨਿਡਰ ਵਿਚਾਰਾਂ ਦੇ ਨਾਲ ਸਾਡੀ ਸੰਪਾਦਕਾਂ ਦੀ ਟੀਮ ਪੰਜਾਬ, ਭਾਰਤ ਅਤੇ ਵਿਸ਼ਵ ਵਿੱਚ ਵਾਪਰਦੀਆਂ ਘਟਨਾਵਾਂ ਨੂੰ ਸਹੀ ਤੱਥਾਂ ਨਾਲ ਵਿਚਾਰਕੇ ਇਕ ਸਾਫ ਅਤੇ ਬਦਲਦੀ ਗਤੀਸ਼ੀਲਤਾ ਨੂੰ ਸਹੀ ਦ੍ਰਿਸ਼ਟੀਕੋਣ ਪ੍ਰਦਾਨ ਕਰੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine
Google search engine
Google search engine

Most Popular

Recent Comments