Chandigarh Municipal Corporation mayoral election adjourned

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਮੁਲਤਵੀ

ਚੰਡੀਗੜ੍ਹ, 18 ਜਨਵਰੀ:

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਅਚਾਨਕ ਮੁਲਤਵੀ ਕਰ ਦਿੱਤੀ ਗਈ। ਚੋਣ ਮੁਲਤਵੀ ਕਰਨ ਦੇ ਫੈਸੇਲ ਖਿਲਾਫ਼ ਆਪ ਅਤੇ ਕਾਂਗਰਸ ਗਠਜੋੜ ਨੇ ਪੰਜਾਬ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਚੋਣ ਸਵੇਰੇ 11 ਵਜੇ ਸ਼ੁਰੂ ਹੋਣੀ ਸੀ। ਚੋਣ ਅਧਿਕਾਰੀ ਅਨਿਲ ਮਸੀਹ ਦੇ ਬਿਮਾਰ ਹੋਣ ਦੀ ਗੱਲ ਕਹਿ ਕੇ ਚੋਣ ਟਾਲ ਦਿੱਤੀ ਗਈ ਸੀ।  ਇਸ ਸਬੰਧੀ ਇੱਕ ਸੰਦੇਸ਼ ਕੌਂਸਲਰਾਂ ਨੂੰ ਵਟਸਐਪ ਰਾਹੀਂ ਭੇਜਿਆ ਗਿਆ ਸੀ।

‘ਆਪ’ ਅਤੇ ਕਾਂਗਰਸੀ ਗਠਜੋੜ ਨੇ ਚੰਡੀਗੜ੍ਹ ਮੇਅਰ ਚੋਣ ਟਾਲਣ ਦੇ ਫੈਸਲੇ ਖਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਹਾਈਕੋਰਟ ਵਿੱਚ ਕੁਲਦੀਪ ਕੁਮਾਰ ਵੱਲੋਂ ਪਟੀਸ਼ਨ ਪਾਈ ਗਈ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਚੋਣਾਂ ‘ਚ ਹਾਈਕੋਰਟ ਆਪਣਾ ਨਿਗਰਾਨ ਨਿਯੁਕਤ ਕਰੇ। 

ਜਿਸ ਤੋਂ ਬਾਅਦ ‘ਆਪ’ ਅਤੇ ਕਾਂਗਰਸੀ ਆਗੂਆਂ ਨੇ ਹੰਗਾਮਾ ਕੀਤਾ, ਪੁਲਿਸ ਨਾਲ ਹੱਥੋਪਾਈ ਹੋ ਗਈ ਅਤੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਦੇਸ਼ ‘ਚ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ‘ਚ ਵਿਰੋਧੀ ਪਾਰਟੀਆਂ ਅਤੇ ਭਾਜਪਾ ਦੇ ਗਠਜੋੜ ਵਿਚਾਲੇ ਸਿੱਧਾ ਮੁਕਾਬਲਾ ਹੋਣਾ ਸੀ। ਇਸ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ 23 ਜਨਵਰੀ ਨੂੰ ਹੋਵੇਗੀ