Thursday, September 29, 2022

ਪੰਜਾਬ ਪੁਲਿਸ ਵੱਲੋਂ ਕੈਨੇਡਾ ਦੇ ਲਖਬੀਰ ਲੰਡਾ ਗੈਂਗ ਨਾਲ ਸਬੰਧਤ ਗੈਂਗਸਟਰ ਬਿਹਾਰ ਤੋਂ ਗ੍ਰਿਫਤਾਰ 

ਗ੍ਰਿਫਤਾਰ ਗੈਂਗਸਟਰ ਕਤਲ ਅਤੇ ਲੁੱਟ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸੀ ਲੋੜੀਂਦਾ: ਡੀਜੀਪੀ ਪੰਜਾਬ ਚੰਡੀਗੜ੍ਹ, 28 ਸਤੰਬਰ: -ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਾਜ...

ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ: ਜਤਿੰਦਰ ਜੋਰਵਾਲ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸੰਗਰੂਰ ਵਾਸੀਆਂ ਨੇ ਪੂਰੇ ਉਤਸ਼ਾਹ ਨਾਲ ਲਿਆ ‘ਹਾਫ਼ ਮੈਰਾਥਨ’ ’ਚ ਹਿੱਸਾ ਸੰਗਰੂਰ, 28 ਸਤੰਬਰ: -ਦੇਸ਼ ਦੀ ਆਜ਼ਾਦੀ ਲਈ ਆਪਣੀ...

ਸ਼ਹੀਦੇ ਆਜਮ ਸ:ਭਗਤ ਸਿੰਘ ਦਾ 115 ਵਾਂ ਜਨਮ ਦਿਨ ਮਨਾਇਆ

ਅਜ਼ਾਦੀ ਪ੍ਰਵਾਨਿਆਂ ਦੇ ਸੁਪਨੇ ਸਾਕਾਰ ਕਰਨ ਦਾ ਪ੍ਰਣ ਸੰਗਰੂਰ 28 ਸਤੰਬਰ  ( ਬਾਵਾ) - ਅੱਜ ਇਥੇ ਕਾ.ਤੇਜਾ ਸਿੰਘ ਸੁਤੰਤਰ ਭਵਨ ਵਿਖੇ ਸਹੀਦੇ ਆਜਮ ਸ: ਭਗਤ ਸਿੰਘ...
spot_img
Homeਖਾਸ ਖਬਰਾਂਮੁੱਖ ਮੰਤਰੀ ਫੇਲ੍ਹ ਦਿੱਲੀ ਮਾਡਲ ਦਾ ਖਹਿੜਾ ਛੱਡਣ : ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਫੇਲ੍ਹ ਦਿੱਲੀ ਮਾਡਲ ਦਾ ਖਹਿੜਾ ਛੱਡਣ : ਸੁਖਬੀਰ ਸਿੰਘ ਬਾਦਲ

ਸੰਗਰੂਰ, 8 ਸਤੰਬਰ : 
– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਝੂਠੀ ਪਬਲੀਸਿਟੀ ’ਤੇ ਆਧਾਰਿਤ ਦਿੱਲੀ ਮਾਡਲ ਦਾ ਖਹਿੜਾ ਛੱਡਣ ਅਤੇ ਪੰਜਾਬ ਦੇ ਸਿੱਖਿਆ ਤੇ ਸਿਹਤ ਖੇਤਰਾਂ ਨੂੰ ਸੂਬੇ ਦੀਆਂ ਲੋਕਾਂ ਮੁਤਾਬਕ ਚਲਾਉਣ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦਾ ਸਿੱਖਿਆ ਮਾਡਲ ਹੋਰਨਾਂ ਚੀਜ਼ਾਂ ਵਾਂਗ ਪੂਰੀ ਤਰ੍ਹਾਂ ਫੇਲ੍ਹ ਹੈ ਤੇ ਸਿਰਫ ਪ੍ਰਾਪੇਗੰਡੇ ਤੇ ਪੇਡ ਨਿਊਜ਼ ਦੇ ਸਹਾਰੇ ਇਸਦਾ ਪ੍ਰਚਾਰ ਕੀਤਾ ਜਾ ਰਿਹਾ ਹੈ। Chief Minister failed to abandon the Delhi model: Sukhbir Singh Badal
ਇਥੇ ਵੱਖ ਵੱਖ ਜਨਤਕ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਅਤੇ ਅਨੇਕਾਂ ਸੀਨੀਅਰ ਅਕਾਲੀ ਆਗੂਆਂ ਦੇ ਘਰਾਂ ਵਿਚ ਜਾਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸਕੂਲ ਸਿੱਖਿਆ ਦੇ ਦਿੱਲੀ ਮਾਡਲ ਦੀ  ਸਹੁੰ ਖਾਣ ਤੋਂ ਨਹੀਂ ਥੱਕਦੇ ਜਦੋਂ ਕਿ ਕੌਮੀ ਸਰਵੇਖਣਾਂ ਵਿਚ ਵਾਰ ਵਾਰ ਪੰਜਾਬ ਦੀ ਸਕੂਲ ਸਿੱਖਿਆ ਦਾ ਮਿਆਰ ਦਿੱਲੀ ਦੇ ਮੁਕਾਬਲੇ ਚੰਗਾ ਦੱਸਿਆ ਗਿਆ ਹੈ। ਉਹਨਾਂ ਕਿਹਾ ਕਿ ਹੁਣ ਤਾਜ਼ਾ ਫਾਉਂਡੇਸ਼ਨ ਲਰਨਿੰਗ ਸਟੱਡੀ 2022 ਰਿਪੋਰਟ ਵਿਚ ਸਾਹਮਣੇ ਆਇਆ ਹੈ ਕਿ ਪੰਜਾਬ ਦੇ ਸਕੂਲਾਂ ਦੇ ਤੀਜੀ ਜਮਾਤ ਦੇ ਵਿਦਿਆਰਥੀ ਬੁਨਿਆਦੀ ਜਾਣਕਾਰੀ ਤੇ ਮੁਹਾਰਤ ਵਿਚ ਦਿੱਲੀ ਦੇ ਸਕੂਲਾਂ ਨਾਲੋਂ ਕਿਤੇ ਮੋਹਰੀ ਹਨ। ਉਹਨਾਂ ਕਿਹਾ ਕਿ ਪਹਿਲਾਂ ਵੀ ਨੈਸ਼ਨਲ ਅਚੀਵਮੈਂਟ ਸਰਵੇਖਣ ਅਤੇ ਪਰਫਾਰਮੈਂਸ ਗਰੇਡਿੰਗ ਇੰਡੈਕਸ ਸਰਵੇਖਣ ਵਿਚ ਪੰਜਾਬ ਦੇ ਸਕੂਲਾਂ ਨੂੰ ਦਿੱਲੀ ਦੇ ਸਕੂਲਾਂ ਤੋਂ ਕਿਤੇ ਮੋਹਰੀ ਦੱਸਿਆ ਗਿਆ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਦਿੱਲੀ ਦੇ ਸਕੂਲ ਸਿੱਖਿਆ ਮਾਡਲ ਦੀ ਵਕਾਲਤ ਕਰਨੀ ਛੱਡਣੀ ਚਾਹੀਦੀ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਮਾਡਲ ਸੂਬੇ ਲਈ ਬਹੁਤ ਮਹਿੰਗਾ ਸਾਬਤ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਨੇ ਹਾਲ ਹੀ ਵਿਚ ਦੱਸਿਆ ਸੀ ਕਿ ਸੂਬੇ ਦੇ ਆਬਕਾਰੀ ਮਾਲੀਏ ਵਿਚ 47 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ ਤੇ ਪੰਜ ਮਹੀਨਿਆਂ ਵਿਚ ਜੀ ਐਸ ਟੀ ਤੋਂ ਆਮਦਨ 24 ਫੀਸਦੀ ਵਧੀ ਹੈ ਪਰ ਸਰਕਾਰ ਇਸਦੇ ਬਾਵਜੂਦ ਸਰਕਾਰੀ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਦੀ ਅਦਾਇਗੀ ਕਰਨ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਵਾਸਤੇ ਆਰ ਬੀ ਆਈ ਗਰੰਟੀਆਂ ਦਾ ਸਹਾਰਾ ਲਿਆ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਇਹ ਸਭ ਕੁਝ ਇਸ ਕਰ ਕੇ ਹੋਰ ਰਿਹਾ ਹੈ ਕਿਉਂਕਿ ਆਪ ਹਾਈ ਕਮਾਂਡ ਈਸਟ ਇੰਡੀਆ ਕੰਪਨੀ ਵਾਂਗ ਵਿਹਾਰ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਆਮਦਨ ਨੂੰ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਵਾਸਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦੇਸ਼ ਭਰ ਵਿਚ ਖਾਸ ਤੌਰ ’ਤੇ ਜਿਹਨਾਂ ਰਾਜਾਂ ਵਿਚ ਚੋਣਾਂ ਹੋਣੀਆਂ ਹਨ, ਉੲਨਾਂ ਵਿਚ ਇਸ਼ਤਿਹਾਰਾਂ ਤੇ ਪੇਡ ਨਿਊਜ਼ ’ਤੇ 100 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਹਨਾਂ ਕਿਹਾ ਕਿ ਸੂਬੇ ਵਿਚ ਮੌਜੂਦਾ ਮਾਲੀ ਸਾਲ ਵਿਚ ਇਸ਼ਤਿਹਾਰਬਾਜ਼ੀ ਲਈ ਸੂਬੇ ਦੇ ਬਜਟ ਵਿਚ 700 ਕਰੋੜ ਰੁਪਏ ਰੱਖੇ ਗਏ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਵਿਕਾਸ ਕਾਰਜ ਨਹੀਂ ਹੋ ਰਹੇ ਅਤੇ ਤਨਖਾਹਾਂ ਦੇਣ ਵਾਸਤੇ ਵੀ ਫੰਡ ਨਹੀਂ ਹਨ।
ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਆਖਦੇ ਹੁੰਦੇ ਸਨ ਕਿ ਉਹਨਾਂ ਦੀ ਸਰਕਾਰ ਪਿੰਡਾਂ ਵਿਚ ਰਹੇਗੀ। ਉਹਨਾਂ ਕਿਹਾ ਕਿ ਪਿੰਡਾਂ ਦੀ ਤਾਂ ਗੱਲ ਹੀ ਛੱਡੋ, ਸਰਕਾਰ ਤਾਂ ਚੰਡੀਗੜ੍ਹ ਵਿਚ ਵੀ ਨਹੀਂ ਹੈ। ਉਹਨਾਂ ਕਿਹਾ ਕਿ ਪਿੰਡਾਂ ਵਿਚ ਲੋਕਾਂ ਨੂੰ ਆਟਾ ਦਾਲ ਸਕੀਮ, ਸ਼ਗਨ ਸਕੀਮ ਤੇ ਬੁਢਾਪਾ ਪੈਨਸ਼ਨ ਵਰਗੀਆਂ ਸਮਾਜ ਭਲਾਈ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ। 
ਮੁੱਖ ਮੰਤਰੀ ਦੀ ਮਾਤਾ ਤੇ ਪਤਨੀ ਵੱਲੋਂ ਸੰਵਿਧਾਨਕ ਭੂਮਿਕਾਵਾਂ ਵਿਚ ਆਉਣ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਇਹ ਗਲਤ ਹੈ। ਸੰਵਿਧਾਨਕ ਅਹੁਦਿਆਂ ਦਾ ਸਤਿਕਾਰ ਹੋਣਾ ਚਾਹੀਦਾ ਹੈ ਅਤੇ ਕਿਸੇ ਨੂੰ ਵੀ ਇਹਨਾਂ ’ਤੇ ਕਬਜ਼ਾ ਕਰਨ ਦਾ ਹੱਕ ਨਹੀਂ ਹੈ। ਵੁਹਨਾਂ ਕਿਹਾ ਕਿ ਜੇਕਰ ਅਜਿਹਾ ਜਾਰੀ ਰਿਹਾ ਤਾਂ ਸੂਬੇ ਵਿਚ ਹਫੜਾ ਦਫੜੀ ਵਾਲਾ ਮਾਹੌਲ ਬਣ ਜਾਵੇਗਾ।
ਉਹਨਾਂ ਨੇ ਪੰਜਾਬੀਆਂ ਨੁੰ ਭਰੋਸਾ ਦੁਆਇਆ ਕਿ ਅਕਾਲੀ ਦਲ ਆਪ ਅਤੇ ਇਸਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਸੂਬੇ ਦੇ ਦਰਿਆਈ ਪਾਣੀਆਂ ਦੀ ਲੁੱਟ ਨਹੀਂ ਕਰਨ ਦੇਣਗੇ। ਉਹਨਾਂ ਕਿਹਾ ਕਿ ਅਸੀਂ ਕਦੇ ਵੀ ਆਪ ਵੱਲੋਂ ਸਾਡੇ ਦਰਿਆਈ ਪਾਣੀ ਹਰਿਆਣਾ ਨੂੰ ਦੇਣ ਦੀ ਰਚੀ ਸਾਜ਼ਿਸ਼ ਨੂੰ ਸਫਲ ਨਹੀਂ ਹੋਣ ਦਿਆਂਗੇ ਅਤੇ ਅਸੀਂ ਇਸ ਸਾਜ਼ਿਸ਼ ਨੂੰ ਮਾਤ ਪਾਉਣ ਵਾਸਤੇ ਕੋਈ ਵੀ ਸ਼ਹੀਦੀ ਦੇਣ ਵਾਸਤੇ ਤਿਆਰ ਹਾਂ।
ਇਸ ਮੌਕੇ ਸੀਨੀਅਰ ਆਗੂ ਸਰਦਾਰ ਇਕਬਾਲ ਸਿੰਘ ਝੂੰਦਾਂ, ਸਰਦਾਰ ਬਲਦੇਵ ਸਿੰਘ ਮਾਨ, ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸਰਦਾਰ ਗੁਲਜ਼ਾਰ ਸਿੰਘ ਮੂਣਕ ਵੀ ਹਾਜ਼ਰ ਸਨ।
Punjab Nama Bureauhttps://punjabnama.com
Punjab Nama Bureau ਪੰਜਾਬ ਨਾਮਾ ਤੁਹਾਡੇ ਆਲੇ ਦੁਆਲੇ ਦੀਆਂ ਖ਼ਬਰਾਂ ਅਤੇ ਵਿਚਾਰਾਂ ਨੂੰ ਜਨਾਣ ਦੀ ਤਾਂਘ ਲਈ ਇਕ ਭਰੋਸੇਯੋਗ ਗਾਈਡ ਦਾ ਕੰਮ ਕਰੇਗਾ। ਡੂੰਘੇ ਅਤੇ ਖੋਜੀ ਵਿਚਾਰਸ਼ੀਲ ਵਿਸ਼ਲੇਸ਼ਣ ਅਤੇ ਨਿਡਰ ਵਿਚਾਰਾਂ ਦੇ ਨਾਲ ਸਾਡੀ ਸੰਪਾਦਕਾਂ ਦੀ ਟੀਮ ਪੰਜਾਬ, ਭਾਰਤ ਅਤੇ ਵਿਸ਼ਵ ਵਿੱਚ ਵਾਪਰਦੀਆਂ ਘਟਨਾਵਾਂ ਨੂੰ ਸਹੀ ਤੱਥਾਂ ਨਾਲ ਵਿਚਾਰਕੇ ਇਕ ਸਾਫ ਅਤੇ ਬਦਲਦੀ ਗਤੀਸ਼ੀਲਤਾ ਨੂੰ ਸਹੀ ਦ੍ਰਿਸ਼ਟੀਕੋਣ ਪ੍ਰਦਾਨ ਕਰੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine
Google search engine
Google search engine

Most Popular

Recent Comments