ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਜਿਥੇ ਕਿਸਾਨ ਯੂਨੀਅਨਾਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਪਹਿਲੀ ਜੂਨ ਨੂੰ ਹੋਣ ਵਾਲੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਵੱਡੇ ਲੀਡਰ ਪੰਜਾਬ ਵਿਚ ਪਾਰਟੀ ਲਈ ਪ੍ਰਚਾਰ ਕਰਨ ਆਉਣਗੇ।
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਯੂ ਪੀ ਦੇ ਮੁੱਖ ਮੰਤਰੀ ਜੋਗੀ ਅਦਿਤੀਆ ਨਾਥ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਸੁਨੀਲ ਜਾਖੜ ਵਲੋਂ ਆਪਣੇ ਸੋਸਲ ਮੀਡੀਆ ਤੇ ਇਕ ਪੱਤਰ ਪੋਸਟ ਕੀਤਾ ਗਿਆ ਜਿਸ ਵਿਚ ਉਨ੍ਹਾਂ ਜੋਗੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ।
ਕਿਸਾਨ ਯੂਨੀਅਨਾਂ ਦੇ ਵਿਰੋਧ ਦੇ ਬਾਵਜੂਦ ਭਾਜਪਾ ਵਲੋਂ ਪਾਰਟੀ ਦੇ ਵੱਡੇ ਲੀਡਰਾਂ ਨੂੰ ਪੰਜਾਬ ਬਲਾ ਕੇ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਵਾਉਣਾ ਕਿੰਨਾਂ ਕੁ ਸਹੀ ਰਹੇਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਭਾਜਪਾ ਦੇ ਵੱਡੇ ਲੀਡਰ ਪੰਜਾਬ ਵਿਚ ਚੋਣ ਪ੍ਰਚਾਰ ਕਰਨ ਆਉਣਗੇ।
ਇਸ ਦੇ ਚੱਲਦਿਆਂ ਭਾਜਪਾ ਵੱਲੋਂ ਤਿੰਨ ਥਾਵਾਂ ’ਤੇ ਚੋਣ ਪ੍ਰਚਾਰ ਲਈ ਰੈਲੀਆਂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਿੱਚ ਜਲੰਧਰ, ਲੁਧਿਆਣਾ ਅਤੇ ਬਟਾਲਾ ਸ਼ਾਮਲ ਹਨ।
ਇਹ ਵੀ ਪੜ੍ਹੋ : -ਸੂਬੇ ‘ਚ ਚੋਣ ਪ੍ਰਬੰਧ ਮੁਕੰਮਲ-ਚੋਣ ਕਮਿਸ਼ਨਰ
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਸਬੰਧੀ ਪੱਤਰ ਲਿਖ ਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਦਾ ਸਮਾਂ ਮੰਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਕੁਝ ਸਮਾਂ ਪੰਜਾਬ ਨੂੰ ਵੀ ਦਿੱਤਾ ਜਾਵੇ, ਤਾਂ ਜੋ ਚੋਣ ਪ੍ਰਚਾਰ ਤੇਜ਼ ਕੀਤਾ ਜਾ ਸਕੇ।
ਦੋ ਦਿਨ ਪਹਿਲਾਂ ਪੰਜਾਬ ਭਾਜਪਾ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਸੀ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਸਮੇਤ 40 ਲੋਕਾਂ ਦੇ ਨਾਂ ਸ਼ਾਮਲ ਸਨ। ਇਨ੍ਹਾਂ ਆਗੂਆਂ ਨੂੰ ਸਹੂਲਤ ਅਨੁਸਾਰ ਭਾਜਪਾ ਵਲੋਂ ਬੁਲਾਇਆ ਜਾਵੇਗਾ।
ਇਸ ਤੋਂ ਇਲਾਵਾ ਕਈ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਸੂਬੇ ‘ਚ ਪਹਿਲੀ ਵਾਰ ਭਾਜਪਾ 13 ਲੋਕ ਸਭਾ ਸੀਟਾਂ ‘ਤੇ ਇਕੱਲੀ ਚੋਣ ਲੜ ਰਹੀ ਹੈ।
1 Comment
ਮੈਂ ਬਹੁਤ ਸਦਮੇ ਵਿੱਚ ਸੀ : ਸਵਾਤੀ ਮਾਲੀਵਾਲ - ਪੰਜਾਬ ਨਾਮਾ ਨਿਊਜ਼
8 ਮਹੀਨੇ ago[…] ਇਹ ਵੀ ਪੜ੍ਹੋ : CM Yogi ਭਾਜਪਾ ਉਮੀਦਵਾਰਾਂ ਲਈ ਮੰਗ… […]
Comments are closed.