ਆਊਟਸੋਰਸਿਸ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ ਮਨਾਉਣਗੇ ਕਾਲੀ ਦੀਵਾਲੀ

64

ਪਿਛਲੀਆਂ ਸਰਕਾਰਾਂ ਦੀ ਤਰਾਂ ਆਪ ਸਰਕਾਰ ਵੀ ਠੇਕਾ ਮੁਲਾਜ਼ਮਾਂ ਨਾਲ਼ ਕਰ ਰਹੀ ਏ ਧੋਖਾ:-ਸ਼ੇਰ ਸਿੰਘ ਖੰਨਾ

ਸੰਗਰੂਰ, 22 ਅਕਤੂਬਰ (ਸੁਖਵਿੰਦਰ ਸਿੰਘ ਬਾਵਾ)

– ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਸ਼ੇਰ ਸਿੰਘ ਖੰਨਾ,ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਬਲਿਹਾਰ ਸਿੰਘ,ਸਿਮਰਨਜੀਤ ਸਿੰਘ ਨੀਲੋਂ,ਰਮਨਪ੍ਰੀਤ ਕੌਰ ਮਾਨ,ਪਵਨਦੀਪ ਸਿੰਘ,ਸੁਰਿੰਦਰ ਕੁਮਾਰ,ਜਸਪ੍ਰੀਤ ਸਿੰਘ ਗਗਨ ਅਤੇ ਜਗਸੀਰ ਸਿੰਘ ਭੰਗੂ ਨੇ ਪੰਜਾਬ ਸਰਕਾਰ ਵੱਲੋੰ 21 ਅਕਤੂਬਰ ਨੂੰ ਕੀਤੀ ਕੈਬਨਿਟ ਮੀਟਿੰਗ ਵਿੱਚ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਅਣ-ਵੇਖਿਆ ਕਰਨ ਦੀ ਸ਼ਖਤ ਸਬਦਾਂ ਵਿੱਚ ਨਿਖੇਧੀ ਕੀਤੀ । Contract employees will celebrate Black Diwali.

ਪੰਜਾਬਨਾਮਾ ਨੂੰ ਜਾਣਕਾਰੀ ਦਿੰਦਿਆ ਆਗੂਆਂ ਨੇ ਦੱਸਿਆ ਕਿ ਅੱਜ ਜਦੋਂ ਕਾਰਪੋਰੇਟ ਪੱਖੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਮਹਿੰਗਾਈ ਅਸ਼ਮਾਨ ਨੂੰ ਛੂਹ ਰਹੀ ਹੈ, ਉਸ ਸਮੇਂ ਪੰਜਾਬ ਸਰਕਾਰ ਵੱਲੋੰ ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਨਾ ਹੀ ਤਾਂ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਕੋਈ ਉਚਿੱਤ ਵਾਧਾ ਕੀਤਾ ਜਾ ਰਿਹਾ ਹੈ ।

ਲੇਬਰ ਐਕਟ 1948 ਦੇ ਫਾਰਮੂਲੇ ਅਤੇ ਅੱਜ ਦੀ ਅੱਤ ਦੀ ਮਹਿੰਗਾਈ ਮੁਤਾਬਿਕ ਇੱਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਨੂੰ ਘੱਟੋ-ਘੱਟ ਪੱਚੀ ਹਜ਼ਾਰ ਰੁਪਏ ਤਨਖ਼ਾਹ ਤਹਿ ਕਰਨੀ ਬਣਦੀ ਹੈ,ਆਪਣੇ-ਆਪ ਨੂੰ ਲੋਕ ਹਿਤੈਸ਼ੀ ਕਹਾਉਣ ਵਾਲੀ ਆਪ ਸਰਕਾਰ ਵੱਲੋੰ ਜਿੱਥੇ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ਪਿਛਲੇ ਲੰਬੇ ਅਰਸ਼ੇ ਤੋਂ ਸਮੂਹ ਸਰਕਾਰੀ ਵਿਭਾਗਾਂ ਵਿੱਚ ਦਿੱਤੀਆਂ ਜਾ ਰਹੀਆਂ ਲਗਾਤਾਰ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਸਮੂਹ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਕਰਕੇ ਵੱਖ-ਵੱਖ ਵਿਭਾਗਾਂ ਵਿੱਚੋਂ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕੀਤੀਆਂ ਜਾ ਰਹੀਆਂ ਹਨ,ਉੱਥੇ ਹੀ ਇਸ ਤੋਂ ਵੀ ਅੱਗੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਡਿਉਟੀ ਦੌਰਾਨ ਮੌਤ ਹੋਣ ਤੇ ਪਰਿਵਾਰਾਂ ਨੂੰ ਕੋਈ ਯੋਗ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਵੀ ਨਹੀਂ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਵੱਖ-ਵੱਖ ਵਿਭਾਗਾਂ ਵਿੱਚੋਂ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਮੁੜ ਨੌਕਰੀ ਤੇ ਮੁੜ ਬਹਾਲ ਕੀਤਾ ਜਾ ਰਿਹਾ ਹੈ ।

ਜਲ ਸਪਲਾਈ ਅਤੇ ਸੈਨੀਟੇਸ਼ਨ ਸਮੇਤ ਹੋਰਾਂ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਚਾਰ-ਚਾਰ ਮਹੀਨੇ ਤੱਕ ਨਿਗੂਣੀਆਂ ਤਨਖਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ,ਇਸ ਸਭ ਦੇ ਬਾਵਜੂਦ ਮੁੱਖ ਮੰਤਰੀ ਪੰਜਾਬ ਵੱਲੋੰ ਹਿਮਾਚਲ ਅਤੇ ਗੁਜਰਾਤ ਵਿੱਚ ਜਾਕੇ ਪੰਜਾਬ ਦੇ ਪੀੜਿਤ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੇ ਸੰਬੰਧ ਵਿੱਚ ਮਗਰਮੱਛ ਦੇ ਹੰਝੂ ਕੇਰਕੇ ਵੋਟਾਂ ਵਟੋਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ,ਪਰ ਪੰਜਾਬ ਵਿੱਚ ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਸ਼ਾਰ ਤੱਕ ਨਹੀਂ ਲਈ ਜਾ ਰਹੀ ।

ਜਿਸ ਦੇ ਵਿਰੋਧ ਵਜੋਂ ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ ਇਸ ਵਾਰ ਦੀਵਾਲੀ ਵਾਲੇ ਦਿਨ ਆਪਣੇ-ਆਪਣੇ ਘਰਾਂ ਅਤੇ ਦਫ਼ਤਰਾਂ ਤੇ ਕਾਲੇ ਝੰਡੇ ਲਹਿਰਾਕੇ ਆਪਣੇ-ਆਪਣੇ ਦਫ਼ਤਰਾਂ ਅੱਗੇ ਕਾਲੇ ਚੋਲੇ ਪਾਕੇ ਅਤੇ ਕਾਲੀਆਂ ਪੱਟੀਆਂ ਬੰਨ੍ਹਕੇ ਸਮੁੱਚੇ ਪੰਜਾਬ ਪਰਿਵਾਰਾਂ ਸਮੇਤ ਰੋਸ਼ ਰੈਲੀਆਂ ਅਤੇ ਮਾਰਚ ਕਰਕੇ ਦੀਵਾਲੀ ਦੇ ਤਿਉਹਾਰ ਨੂੰ “ਕਾਲੀ ਦੀਵਾਲੀ” ਵਜੋਂ ਮਨਾਉਣਗੇ,ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਪੰਜਾਬ ਦੀ ਆਪ ਸਰਕਾਰ ਤੋਂ ਮੰਗ ਕਰਦਾ ਹੈ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਬਾਹਰ ਕਰਕੇ ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ!

ਤਾਜੀ ਖਬਰਾਂ ਲਈ ਪੰਜਾਬਨਾਮਾ ਐਪ ਡੋਨਲੋਡ ਕਰੋ। ਜਾਂ ਪੰਜਾਬਨਾਮਾ ਦੇ 90566 64887 ਨੂੰ ਆਪਣੇ ਵਟਸਐਪ ਗਰੁੱਪ ਵਿਚ ਸ਼ਾਮਲ ਕਰੋਂ।

Google search engine