controversial remarks about prophet BJP suspends nupur

57 ਮੁਸਲਿਮ ਦੇਸ਼ਾਂ ਦੇ ਸੰਗਠਨ ਇਸਲਾਮਿਕ ਸਹਿਯੋਗ (ਓ.ਆਈ.ਸੀ.) ਨੇ ਵੀ ਪੈਗੰਬਰ ਖ਼ਿਲਾਫ਼ ਬਿਆਨਬਾਜ਼ੀ ਦੀ ਨਿੰਦਾ ਕੀਤੀ ਹੈ।

ਖਾੜੀ ਦੇਸ਼ਾਂ ਨੇ ਭਾਜਪਾ ਦੀ ਨੂਪੁਰ ਸ਼ਰਮਾ ਅਤੇ ਨਵੀਨ ਜਿੰਦਲ ਦੇ ਪੈਗੰਬਰ ਮੁਹੰਮਦ ਖ਼ਿਲਾਫ਼ ਦਿੱਤੇ ਬਿਆਨ ’ਤੇ ਸਖਤ ਇਤਰਾਜ਼ ਜਤਾਇਆ ਹੈ। ਇਸ ਤੋਂ ਇਲਾਵਾ ਸਾਊਦੀ ਅਰਬ, ਕੁਵੈਤ, ਬਹਿਰੀਨ ਅਤੇ ਹੋਰ ਅਰਬ ਦੇਸ਼ਾਂ ਨੇ ਆਪਣੇ ਸੁਪਰ ਸਟੋਰਾਂ ’ਚ ਭਾਰਤੀ ਉਤਪਾਦਾਂ ’ਤੇ ਪਾਬੰਦੀ ਲਾ ਦਿੱਤੀ ਹੈ। 57 ਮੁਸਲਿਮ ਦੇਸ਼ਾਂ ਦੇ ਸੰਗਠਨ ਇਸਲਾਮਿਕ ਸਹਿਯੋਗ (ਓ.ਆਈ.ਸੀ.) ਨੇ ਵੀ ਪੈਗੰਬਰ ਖ਼ਿਲਾਫ਼ ਬਿਆਨਬਾਜ਼ੀ ਦੀ ਨਿੰਦਾ ਕੀਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਇਤਰਾਜ਼ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੇ ਸਮੇਂ ’ਚ ਭਾਰਤ ਵਿਚ ਮੁਸਲਮਾਨਾਂ ਖਿਲਾਫ ਹਿੰਸਾ ਦੇ ਮਾਮਲੇ ਵਧੇ ਹਨ। ਕਈ ਰਾਜਾਂ ਦੇ ਵਿਦਿਅਕ ਅਦਾਰਿਆਂ ਵਿੱਚ ਮੁਸਲਿਮ ਵਿਦਿਆਰਥੀਆਂ ’ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਜੋ ਗਲਤ ਹੈ।

ਪੈਗੰਬਰ ਖ਼ਿਲਾਫ਼ ਟਿੱਪਣੀ: ਅਰਬ ਦੇਸ਼ਾਂ ’ਚ ਭਾਰਤੀ ਉਤਪਾਦਾਂ ’ਤੇ ਪਾਬੰਦੀ

ਪੈਗੰਬਰ ਖ਼ਿਲਾਫ਼ ਟਿੱਪਣੀ: ਅਰਬ ਦੇਸ਼ਾਂ ’ਚ ਭਾਰਤੀ ਉਤਪਾਦਾਂ ’ਤੇ ਪਾਬੰਦੀ

ਕਤਰ, ਇਰਾਨ ਅਤੇ ਕੁਵੈਤ ਮਗਰੋਂ ਹੁਣ ਸਾਊਦੀ ਅਰਬ ਨੇ ਵੀ ਪੈਗੰਬਰ ਮੁਹੰਮਦ ਖ਼ਿਲਾਫ਼ ਭਾਜਪਾ ਦੀ ਆਗੂ ਨੂਪੁਰ ਸ਼ਰਮਾ ਦੀ ਵਿਵਾਦਿਤ ਟਿੱਪਣੀਆਂ ਦੀ ਅੱਜ ਆਲੋਚਨਾ ਕੀਤੀ ਹੈ। ਸਾਊਦੀ ਅਰਬ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰ ਕੇ ਭਾਜਪਾ ਬੁਲਾਰੇ ਦੀਆਂ ਟਿੱਪਣੀਆਂ ਦੀ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਨਾਲ ਪੈਗੰਬਰ ਮੁਹੰਮਦ ਦਾ ਅਪਮਾਨ ਹੋਇਆ ਹੈ। ਉਧਰ, ਪਾਕਿਸਤਾਨ ਨੇ ਅੱਜ ਦੱਸਿਆ ਕਿ ਉਸ ਨੇ ਪੈਗੰਬਰ ਮੁਹੰਮਦ ਖ਼ਿਲਾਫ਼ ਭਾਜਪਾ ਦੇ ਦੋ ਆਗੂਆਂ ਦੀਆਂ ਵਿਵਾਦਿਤ ਟਿੱਪਣੀਆਂ ਪ੍ਰਤੀ ਆਪਣਾ ਵਿਰੋਧ ਦਰਜ ਕਰਵਾਉਣ ਲਈ ਭਾਰਤੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ। ਵਿਦੇਸ਼ ਦਫ਼ਤਰ ਨੇ ਇੱਕ ਬਿਆਨ ਰਾਹੀਂ ਦੱਸਿਆ ਕਿ ਭਾਰਤੀ ਰਾਜਦੂਤ ਨੂੰ ਕਿਹਾ ਗਿਆ ਹੈ ਕਿ ਇਸ ਬਿਆਨ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ। ਇਸ ਕਾਰਨ ਨਾ ਸਿਰਫ਼ ਪਾਕਿਸਤਾਨ ਦੇ ਲੋਕਾਂ, ਸਗੋਂ ਦੁਨੀਆਂ ਭਰ ਦੇ ਮੁਸਲਮਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।

57 ਮੁਸਲਿਮ ਦੇਸ਼ਾਂ ਦੇ ਸੰਗਠਨ ਇਸਲਾਮਿਕ ਸਹਿਯੋਗ (ਓ.ਆਈ.ਸੀ.) ਨੇ ਵੀ ਪੈਗੰਬਰ ਖ਼ਿਲਾਫ਼ ਬਿਆਨਬਾਜ਼ੀ ਦੀ ਨਿੰਦਾ ਕੀਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਇਤਰਾਜ਼ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੇ ਸਮੇਂ ’ਚ ਭਾਰਤ ਵਿਚ ਮੁਸਲਮਾਨਾਂ ਖਿਲਾਫ ਹਿੰਸਾ ਦੇ ਮਾਮਲੇ ਵਧੇ ਹਨ। ਕਈ ਰਾਜਾਂ ਦੇ ਵਿਦਿਅਕ ਅਦਾਰਿਆਂ ਵਿੱਚ ਮੁਸਲਿਮ ਵਿਦਿਆਰਥੀਆਂ ’ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਜੋ ਗਲਤ ਹੈ।

ਪਾਕਿਸਤਾਨ ਵੱਲੋਂ ਭਾਰਤੀ ਹਾਈ ਕਮਿਸ਼ਨਰ ਤਲਬ

ਨਵੀਂ ਦਿੱਲੀ ਵਿੱਚ ਭਾਜਪਾ ਨੇ ਪੈਗੰਬਰ ਮੁਹੰਮਦ ਬਾਰੇ ਕੀਤੀਆਂ ਵਿਵਾਦਿਤ ਟਿੱਪਣੀਆਂ ਕਾਰਨ ਆਪਣੀ ਕੌਮੀ ਤਰਜਮਾਨ ਨੂਪੁਰ ਸ਼ਰਮਾ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਭਾਜਪਾ ਲੀਡਰਸ਼ਿੱਪ ਨੇ ਦਿੱਲੀ ਇਕਾਈ ਦੇ ਮੀਡੀਆ ਪ੍ਰਮੁੱਖ ਨਵੀਨ ਕੁਮਾਰ ਜਿੰਦਲ ਨੂੰ ਵੀ ਪਾਰਟੀ ਵਿੱਚੋਂ ਕੱਢਣ ਦਾ ਫ਼ੈਸਲਾ ਕੀਤਾ ਹੈ। ਉਧਰ, ਦਿੱਲੀ ਪੁਲੀਸ ਨੇ ਨੂਪੁਰ ਸ਼ਰਮਾ ਨੂੰ ਪੈਗੰਬਰ ਮੁਹੰਮਦ ਖ਼ਿਲਾਫ਼ ਉਨ੍ਹਾਂ ਦੀ ਵਿਵਾਦਿਤ ਟਿੱਪਣੀ ਕਾਰਨ ਧਮਕੀਆਂ ਮਿਲਣ ਦੀਆਂ ਸ਼ਿਕਾਇਤਾਂ ’ਤੇ ਅਣਪਛਾਤਿਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ।

ਪਾਕਿਸਤਾਨ ‘ਤੇ ਭਾਰਤ ਦੀ ਜਵਾਬੀ ਕਾਰਵਾਈ, ਕਿਹਾ – ਪਾਕਿਸਤਾਨ ਘੱਟ ਗਿਣਤੀਆਂ ਦੀ ਸੁਰੱਖਿਆ ਵੱਲ ਦੇਵੇ ਧਿਆਨ

ਭਾਰਤ ਨੇ ਸੋਮਵਾਰ ਨੂੰ ਪਾਕਿਸਤਾਨ ਦੀਆਂ ਟਿੱਪਣੀਆਂ ‘ਤੇ ਜਵਾਬੀ ਹਮਲਾ ਕੀਤਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਪਾਕਿਸਤਾਨ ਨੂੰ ਘੱਟ ਗਿਣਤੀਆਂ ਦੀ ਸੁਰੱਖਿਆ ‘ਤੇ ਧਿਆਨ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਅਰਿੰਦਮ ਬਾਗਚੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਵਿਦੇਸ਼ ਮੰਤਰਾਲੇ ਦੇ ਦੋ ‘ਸਾਬਕਾ’ ਭਾਜਪਾ ਨੇਤਾਵਾਂ ਦੇ ਪੈਗੰਬਰ ਮੁਹੰਮਦ ਖਿਲਾਫ ਕਥਿਤ ਵਿਵਾਦਿਤ ਟਿੱਪਣੀਆਂ ਨੂੰ ਰੱਦ ਕਰ ਦਿੱਤਾ।