Thursday, September 29, 2022

ਪੰਜਾਬ ਪੁਲਿਸ ਵੱਲੋਂ ਕੈਨੇਡਾ ਦੇ ਲਖਬੀਰ ਲੰਡਾ ਗੈਂਗ ਨਾਲ ਸਬੰਧਤ ਗੈਂਗਸਟਰ ਬਿਹਾਰ ਤੋਂ ਗ੍ਰਿਫਤਾਰ 

ਗ੍ਰਿਫਤਾਰ ਗੈਂਗਸਟਰ ਕਤਲ ਅਤੇ ਲੁੱਟ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸੀ ਲੋੜੀਂਦਾ: ਡੀਜੀਪੀ ਪੰਜਾਬ ਚੰਡੀਗੜ੍ਹ, 28 ਸਤੰਬਰ: -ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਾਜ...

ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ: ਜਤਿੰਦਰ ਜੋਰਵਾਲ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸੰਗਰੂਰ ਵਾਸੀਆਂ ਨੇ ਪੂਰੇ ਉਤਸ਼ਾਹ ਨਾਲ ਲਿਆ ‘ਹਾਫ਼ ਮੈਰਾਥਨ’ ’ਚ ਹਿੱਸਾ ਸੰਗਰੂਰ, 28 ਸਤੰਬਰ: -ਦੇਸ਼ ਦੀ ਆਜ਼ਾਦੀ ਲਈ ਆਪਣੀ...

ਸ਼ਹੀਦੇ ਆਜਮ ਸ:ਭਗਤ ਸਿੰਘ ਦਾ 115 ਵਾਂ ਜਨਮ ਦਿਨ ਮਨਾਇਆ

ਅਜ਼ਾਦੀ ਪ੍ਰਵਾਨਿਆਂ ਦੇ ਸੁਪਨੇ ਸਾਕਾਰ ਕਰਨ ਦਾ ਪ੍ਰਣ ਸੰਗਰੂਰ 28 ਸਤੰਬਰ  ( ਬਾਵਾ) - ਅੱਜ ਇਥੇ ਕਾ.ਤੇਜਾ ਸਿੰਘ ਸੁਤੰਤਰ ਭਵਨ ਵਿਖੇ ਸਹੀਦੇ ਆਜਮ ਸ: ਭਗਤ ਸਿੰਘ...
spot_img
Homeਖਾਸ ਖਬਰਾਂਡੇਅਰੀ ਟ੍ਰੇਨਿੰਗ ਵਾਸਤੇ ਕਾਊਂਸਲਿੰਗ 16 ਸਤੰਬਰ ਨੂੰ: ਡਿਪਟੀ ਡਾਇਰੈਕਟਰ ਡੇਅਰੀ

ਡੇਅਰੀ ਟ੍ਰੇਨਿੰਗ ਵਾਸਤੇ ਕਾਊਂਸਲਿੰਗ 16 ਸਤੰਬਰ ਨੂੰ: ਡਿਪਟੀ ਡਾਇਰੈਕਟਰ ਡੇਅਰੀ

ਬਰਨਾਲਾ, 8 ਸਤੰਬਰ
– ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ ਸ. ਜਸਵਿੰਦਰ ਸਿੰਘ ਨੇ ਦੱਸਿਆ ਕਿ ਐਸਸੀ ਸਿਖਿਆਰਥੀਆਂ ਲਈ ਡੇਅਰੀ ਟ੍ਰੇਨਿੰਗ ਵਾਸਤੇ ਕਾਊਂਸਲਿੰਗ 16 ਸਤੰਬਰ ਨੂੰ ਹੋਵੇਗੀ। Dairy Training Counseling on 16th September

ਉਨਾਂ ਕਿਹਾ ਕਿ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2 ਹਫਤੇ ਦੀ ਡੇਅਰੀ ਸਿਖਲਾਈ ਕੇਵਲ ਐੱਸਸੀ ਸ਼੍ਰੇਣੀ ਦੇ ਬੇਰੁਜ਼ਗਾਰ ਸਿਖਿਆਰਥੀਆਂ (ਲੜਕੇ/ਲੜਕੀਆਂ) ਲਈ 27 ਸਤੰਬਰ ਤੋਂ ਡੇਅਰੀ ਟ੍ਰੇਨਿੰਗ ਸੈਂਟਰ ਸੰਗਰੂਰ ਵਿਖੇ ਸ਼ੁਰੂ ਹੋਣ ਜਾ ਰਹੀ ਹੈ, ਜਿਸ ਲਈ ਸਿਖਿਆਰਥੀਆਂ ਦੀ ਕਾਊਂਸਲਿੰਗ 16 ਸਤੰਬਰ ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ ਵਿਖੇ ਕੀਤੀ ਜਾਣੀ ਹੈ।

ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਪੰਜਾਬ ਦੀ ਤਰੱਕੀ ‘ਚ ਅਹਿਮ ਯੋਗਦਾਨ ਪਾਏਗਾ: ਮੁੱਖ ਸਕੱਤਰ

ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਸ ਸਿਖਲਾਈ ਦੀ ਯੋਗਤਾ ਪੰਜਵੀਂ ਪਾਸ ਰੱਖੀ ਗਈ ਹੈ। ਸਿਖਿਆਰਥੀਆਂ ਦੀ ਉਮਰ 18 ਤੋਂ 50 ਸਾਲ ਦੇ ਦਰਮਿਆਨ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ ਅਤੇ ਸਿਖਿਆਰਥੀਆਂ ਕੋਲ ਪਸ਼ੂ ਰੱਖਣ ਲਈ  ਜਗਾ ਦਾ ਪ੍ਰਬੰਧ ਅਤੇ ਚਾਰੇ ਦਾ ਪ੍ਰਬੰਧ ਹੋਵੇ ਅਤੇ ਨਾਲ ਹੀ ਸਿਖਿਆਰਥੀਆਂ ਦਾ ਬੈਂਕ ਖਾਤਾ ਜੋ ਕਿ ਚਾਲੂ ਹੋਣਾ ਜਰੂਰੀ ਹੈ। ਇਹ ਸਿਖਲਾਈ ਬਿਲਕੁਲ ਮੁਫਤ ਕਰਵਾਈ ਜਾ ਰਹੀ ਹੈ ਅਤੇ ਸਿਖਲਾਈ ਸਫਲਤਾਪੂਰਵਕ ਪੂਰੀ ਕਰਨ ’ਤੇ ਸਿਖਿਆਥੀਆਂ ਨੂੰ 3500 ਰੁਪਏ ਵਜ਼ੀਫਾ ਵੀ ਦਿੱਤਾ ਜਾ ਰਿਹਾ ਹੈ।

ਟ੍ਰੇਨਿੰਗ ਵਿੱਚ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਖਾਦ ਖੁਰਾਕ ਅਤੇ ਪਸ਼ੂਆਂ ਦੀ ਸਾਭ ਸੰਭਾਲ ਦੀ ਜਾਣਕਾਰੀ ਦਿੱਤੀ ਜਾਵੇਗੀ। ਚਾਹਵਾਨ ਸਿਖਿਆਰਥੀ (ਅਸਲ ਅਤੇ ਫੋਟੋ ਕਾਪੀਆਂ) ਪੜਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੈਂਕ ਪਾਸਬੁੱਕ ਦੀ ਫੋਟੋ ਕਾਪੀ ਲੈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ ਨਾਲ ਸੰਪਰਕ ਕਰ ਸਕਦੇ ਹਨ। ਟ੍ਰੇਨਿੰਗ ਕਰਨ ਉਪਰੰਤ ਸਿਖਿਆਰਥੀਆਂ ਨੂੰ ਬੈਂਕਾਂ ਤੋਂ ਸਸਤੇ ਦਰਾਂ ’ਤੇ ਕਰਜ਼ਾ ਮੁਹੱਈਆਂ ਕਰਵਾਇਆ ਜਾਵੇਗਾ ਅਤੇ ਸਰਕਾਰ ਵੱਲੋਂ ਦੁਧਾਰੂ ਪਸ਼ੁਆਂ ਦੀ ਖਰੀਦ ਤੇ 33 ਫੀਸਦੀ ਸਬਸਿਡੀ ਵੀ ਮੁਹੱਈਆ ਕਰਵਾਈ ਜਾਵੇਗੀ। ਚਾਹਵਾਨ ਸਿਖਿਆਰਥੀ 16 ਸਤੰਬਰ ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ, ਨੇੜੇ ਕਚਿਹਰੀ ਚੌਂਕ, ਬੀ.ਡੀ.ਪੀ.ਓ ਦਫਤਰ ਵਿਖੇ ਕਾਊਂਸਲਿੰਗ ਲਈ ਪੁੱਜ ਸਕਦੇ ਹਨ।

Punjab Nama Bureauhttps://punjabnama.com
Punjab Nama Bureau ਪੰਜਾਬ ਨਾਮਾ ਤੁਹਾਡੇ ਆਲੇ ਦੁਆਲੇ ਦੀਆਂ ਖ਼ਬਰਾਂ ਅਤੇ ਵਿਚਾਰਾਂ ਨੂੰ ਜਨਾਣ ਦੀ ਤਾਂਘ ਲਈ ਇਕ ਭਰੋਸੇਯੋਗ ਗਾਈਡ ਦਾ ਕੰਮ ਕਰੇਗਾ। ਡੂੰਘੇ ਅਤੇ ਖੋਜੀ ਵਿਚਾਰਸ਼ੀਲ ਵਿਸ਼ਲੇਸ਼ਣ ਅਤੇ ਨਿਡਰ ਵਿਚਾਰਾਂ ਦੇ ਨਾਲ ਸਾਡੀ ਸੰਪਾਦਕਾਂ ਦੀ ਟੀਮ ਪੰਜਾਬ, ਭਾਰਤ ਅਤੇ ਵਿਸ਼ਵ ਵਿੱਚ ਵਾਪਰਦੀਆਂ ਘਟਨਾਵਾਂ ਨੂੰ ਸਹੀ ਤੱਥਾਂ ਨਾਲ ਵਿਚਾਰਕੇ ਇਕ ਸਾਫ ਅਤੇ ਬਦਲਦੀ ਗਤੀਸ਼ੀਲਤਾ ਨੂੰ ਸਹੀ ਦ੍ਰਿਸ਼ਟੀਕੋਣ ਪ੍ਰਦਾਨ ਕਰੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine
Google search engine
Google search engine

Most Popular

Recent Comments