ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਆਗੂ ਦਲਬੀਰ ਗੋਲਡੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫੇ ਦੀ ਕਾਪੀ ਦਲਬੀਰ ਗੋਲਡੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਸਾਂਝੀ ਕੀਤੀ ਹੈ।
ਜਾਣਕਾਰੀ ਅਨੁਸਾਰ ਉਹ ਟਿਕਟ ਨੂੰ ਲੈ ਕੇ ਹਾਈਕਮਾਨ ਤੋਂ ਨਰਾਜ਼ ਸਨ। ਜਿਸ ਦੇ ਚਲਦਿਆਂ ਅੱਜ ਦਲਬੀਰ ਗੋਲਡੀ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ।
ਇਸ ਦੇ ਨਾਲ ਹੀ ਉਨ੍ਹਾਂ ਸੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ “ਭਰੇ ਮਨ ਨਾਲ ਮੈਂ ਅੱਜ ਜੋ ਫੈਸਲਾ ਲੈ ਰਿਹਾ ਹਾਂ ਇਹ ਮੇਰਾ ਪਰਿਵਾਰ ਮੇਰੇ ਸਕੇ ਸੰਬੰਧੀ ਅਤੇ ਜੋ ਵੀ ਮੈਨੂੰ ਨਿਜੀ ਤੌਰ ਤੇ ਮੇਰੇ ਸਾਥੀ ਜਾਣਦੇ ਹਨ ਓਹਨਾਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਮੇਰੇ ਲਈ ਇਹ ਫੈਸਲਾ ਲੈਣਾ ਕਿੰਨਾਂ ਮੁਸ਼ਕਿਲ ਸੀ। ਇਸ ਬਾਰੇ ਮੇਰਾ ਅਤੇ ਮੇਰੇ ਸਾਥੀਆਂ ਦਾ ਅੰਦਰ ਹੀ ਜਾਣਦਾ ਹੈ।”
ਸੋਚਦੇ ਹਾਂ ਇੱਕ ਨਵਾਂ, ਕੋਈ ਰਾਹ ਬਣਾ ਲਈਏ,ਕਿੰਨਾ ਚਿਰ ਉਹ ਰਾਹ ਪੁਰਾਣੇ, ਲੱਭਦੇ ਰਹਾਂਗੇ ..!!ਰੁਕ ਗਈ ਇਸ ਜ਼ਿੰਦਗੀ ਨੂੰ, ਧੱਕੇ ਦੀ ਲੋੜ ਹੈ,ਇੱਕ ਵਾਰ ਚੱਲ ਪਏ – ਤਾਂ ਫਿਰ ਵਗਦੇ ਰਹਾਂਗੇ ..!!ਹਨੇਰਿਆਂ ਦੀ ਰਾਤ ਵਿੱਚ, ਚਾਨਣ ਦੀ ਲੋੜ ਹੈ,ਦੀਵੇ ਨਹੀਂ – ਜੁਗਨੂੰ ਸਹੀ, ਪਰ ਜਗਦੇ ਰਹਾਂਗੇ ..!!!
ਇਹ ਵੀ ਚਰਚਾਵਾਂ ਹਨ ਕਿ ਦਲਵੀਰ ਗੋਲਡੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ, ਉੱਥੇ ਹੀ ਭਾਰਤੀ ਜਨਤਾ ਪਾਰਟੀ ਨੇ ਸੰਗਰੂਰ ਤੋਂ ਅਜੇ ਤੱਕ ਕੋਈ ਵੀ ਉਮੀਦਵਾਰ ਨਹੀਂ ਐਲਾਨਿਆ ਹੈ ਇਸ ਲਈ ਕਿਹਾ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਉਨ੍ਹਾਂ ਨੂੰ ਉਮੀਦਵਾਰ ਬਣਾ ਸਕਦੀ ਹੈ।
2 thoughts on “Dalvir Goldi resigned from Congress ਦਲਵੀਰ ਗੋਲਡੀ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ”
Comments are closed.