ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੁੱਖ ਸਾਂਝਾ ਕਰਨ ਪਹੁੰਚੇ।

ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਦੁੱਖ ਸਾਂਝਾ ਕੀਤਾ

ਤੁਹਾਨੂੰ ਦਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਵੀ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸੀ ਅਤੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਵਾਇਆ ਸੀ। ਪਰ ਪਿੰਡ ਦੀਆਂ ਬਜ਼ੁਰਗ ਔਰਤਾਂ ਨੇ ਜਦੋਂ ਆਪਣੀ ਦੁਹਾਈ ਪਾਉਣੀ ਸ਼ੁਰੂ ਕੀਤੀ ਤਾਂ ਮੁੱਖ ਮੰਤਰੀ ਅੱਖ ਬਚਾ ਕੇ ਨਿਕਲ ਗਏ ਅਤੇ ਬਾਦ ਵਿੱਚ ਉਨ੍ਹਾਂ ਔਰਤਾਂ ਨੇ ਪਿੰਡ ਵਿੱਚ ਵਿਕਦੀ ਜ਼ਹਿਰੀਲੀ ਸ਼ਰਾਬ ਦੇ ਵਪਾਰੀਆਂ ਨੂੰ ਮੁੱਖ ਮੰਤਰੀ ਦੀ ਸ਼ਹਿ ਨਾਲ ਹੁੰਦਾ ਕਾਰਜ ਦੱਸਿਆ।

 

ਪੀੜਤ ਪਰਿਵਾਰਾਂ ਨੂੰ ਮਿਲਦੇ ਹੋਏ ਕੈਬਨਿਟ ਮੰਤਰੀ ਹਰਪਾਲ ਚੀਮਾ

ਮੁੱਖ ਮੰਤਰੀ ਭਗਵੰਤ ਮਾਨ ਤੋਂ ਪਹਿਲਾਂ ਖਜ਼ਾਨਾ ਮੰਤਰੀ ਹਰਪਾਲ ਚੀਮਾ ਪਿੰਡ ਗੁਜਰਾ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਉਹਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਦਾ ਭਰੋਸਾ ਦਵਾਇਆ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੇਸ਼ੱਕ ਚੋਣ ਜਾਬਤਾ ਲੱਗਿਆ ਹੋਇਆ ਹੈ ਪ੍ਰੰਤੂ ਸਬੰਧਿਤ ਪ੍ਰਸ਼ਾਸਨ ਪਰਿਵਾਰਾਂ ਨਾਲ ਸਲਾਹ ਮਸ਼ਵਰਾ ਕਰਕੇ ਇਹਨਾਂ ਦੀ ਯੋਗ ਮਦਦ ਕਰੇਗਾ।ਉਹਨਾਂ ਇਹ ਵੀ ਕਿਹਾ ਕਿ ਜੋ ਦੋਸ਼ੀ ਹਨ ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਉਹ ਸਲਾਖਾਂ ਦੇ ਪਿੱਛੋਂ ਨਾ ਨਿਕਲ ਸਕਣ।

ਇਹ ਵੀ ਪੜ੍ਹੋ :- ਭਗਵੰਤ ਮਾਨ ਸੰਭਾਲੂ AAP ਦੀ ਕਮਾਨ

 ਜ਼ਹਿਰੀਲੀ ਸ਼ਰਾਬ ਦੇ ਪੀੜਤਾਂ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ