ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਪਣੀ ਤੀਜੀ ਅਤੇ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿੱਚ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਹੁਣ ਪਾਰਟੀ ਵੱਲੋਂ ਪੰਜਾਬ ਦੀਆ ਸਾਰੀਆਂ ਸੀਟਾਂ ਤੇ ਉਮੀਦਵਾਰ ਉਤਾਰ ਦਿੱਤੇ ਗਏ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਜਿੱਤਣ ਦਾ ਸਪਨਾ ਇਹ ਜੋਧੇ ਪੁਰਾ ਕਰਕੇ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚੋਂ 13 ਜ਼ੀਰੋ ਦੇ ਵੱਡੇ ਫ਼ਰਕ ਨਾਲ ਜਿਤਾਉਣਗੇ ਅਤੇ ਦੇਸ ਦੀ ਲੋਕ ਸਭਾ ਵਿਚ ਪੰਜਾਬ ਦੇ ਮੁੱਦਿਆਂ ਤੇ ਕੇਂਦਰ ਸਰਕਾਰ ਨੂੰ ਘੇਰਣਗੇ l
ਇਸ ਵਿੱਚ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਫ਼ਿਰੋਜ਼ਪੁਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜਲੰਧਰ ਦੇ ਸਾਬਕਾ ਵਿਧਾਇਕ ਪਵਨ ਟੀਨੂੰ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ‘ਆਪ’ 2 ਸੂਚੀਆਂ ਜਾਰੀ ਕਰ ਚੁੱਕੀ ਹੈ। ਪਹਿਲੀ ਸੂਚੀ ਵਿੱਚ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਪਰ ਉਨ੍ਹਾਂ ਵਿੱਚੋਂ ਸੁਸ਼ੀਲ ਰਿੰਕੂ ਟਿਕਟ ਮਿਲਣ ਦੇ ਬਾਵਜੂਦ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ।
ਰਿੰਕੂ ਤੋਂ ਇਲਾਵਾ ਇਸ ਸੂਚੀ ਵਿੱਚ ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ ਮੰਤਰੀ ਡਾ: ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਸਿੰਘ ਭੁੱਲਰ, ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ.ਪੀ.ਸ਼ਾਮਲ ਸਨ।
ਇਹ ਵੀ ਪੜ੍ਹੋ :- ਭਾਜਪਾ ਦੇ ਤਿੰਨ ਹੋਰ ਜੋਧੇ ਪੰਜਾਬ ਚ ਉਤਾਰੇ
ਦੂਜੀ ਸੂਚੀ ਵਿੱਚ ਦੋ ਉਮੀਦਵਾਰ ਐਲਾਨੇ ਗਏ ਸਨ ਜਿਸ ਵਿੱਚ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਅਤੇ ਰਾਜਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਤੋਂ ਟਿਕਟਾਂ ਦਿੱਤੀਆਂ ਗਈਆਂ ਹਨ।
One thought on “Awaiting the full result of the preparation of 13-0 ਆਪ 13-0 ਦੀ ਤਿਆਰੀ ਪੂਰੀ ਨਤੀਜੇ ਦੀ ਉਡੀਕ”
Comments are closed.