ਅੱਜ ਈਡੀ ਵੱਲੋਂ ਚੰਡੀਗੜ੍ਹ ਤੇ ਮੁਹਾਲੀ ਵਿੱਚ ਛਾਪੇਮਾਰੀ ਗਈ ਹੈ। ਇਹ ਰੇਡ ਕਈ ਆਈਏਐਸ ਅਫਸਰ, ਪ੍ਰਾਪਰਟੀ ਡੀਲਰ ਸਣੇ ਕਿਸਾਨਾਂ ਦੇ 22 ਟਿਕਾਣਿਆਂ ‘ਤੇ ਕੀਤੀ ਗਈ ਹੈ। 

ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਹੀ ਕੀਤੀ ਜਾ ਰਹੀ ਹੈ।

ਪੰਜਾਬ ਤੇ ਚੰਡੀਗੜ੍ਹ ਸਮੇਤ ਕੁੱਲ 22 ਥਾਵਾਂ ‘ਤੇ ਛਾਪੇਮਾਰੀ

ਜਾਣਕਾਰੀ ਮੁਤਾਬਿਕ ਦਿੱਲੀ ਤੋਂ ਬਾਅਦ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਪੰਜਾਬ ਤੇ ਚੰਡੀਗੜ੍ਹ ਸਮੇਤ ਕੁੱਲ 22 ਥਾਵਾਂ ‘ਤੇ ਛਾਪੇ ਮਾਰੇ। ਇਹ ਛਾਪੇਮਾਰੀ ਪੰਜਾਬ ਵਿੱਚ 137 ਕਰੋੜ ਰੁਪਏ ਦੇ ਅਮਰੂਦ ਬਾਗ ਘੁਟਾਲੇ ਦੇ ਮਾਮਲੇ ਵਿੱਚ ਕੀਤੀ ਗਈ। ਇਸ ਤੋਂ ਇਲਾਵਾ, ਈਡੀ ਨੇ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਪੰਜਾਬ ਆਬਕਾਰੀ ਕਮਿਸ਼ਨਰ ਵਰੁਣ ਦੇ ਘਰ ਵੀ ਛਾਪੇਮਾਰੀ ਕਰ ਕੇ ਇਸ ਘੁਟਾਲੇ ਨਾਲ ਸਬੰਧੀ ਪੁੱਛਗਿੱਛ ਕੀਤੀ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਨੇ 30 ਜਨਵਰੀ ਨੂੰ ਇਸ ਮਾਮਲੇ ਵਿੱਚ ਬਾਗਬਾਨੀ ਵਿਕਾਸ ਅਫਸਰ ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫਤਾਰ ਕੀਤਾ ਸੀ।

ਇਹ ਵੀ ਪੜ੍ਹੋ :- ਬਿੱਟੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ

ਦਿੱਲੀ ਤੋਂ ਈਡੀ ਦੀ ਇੱਕ ਟੀਮ ਨੇ ਆਈਏਐਸ ਅਧਿਕਾਰੀ ਵਰੁਣ ਰੂਜਮ ਦੇ ਚੰਡੀਗੜ੍ਹ ਸਥਿਤ ਘਰ ਦੀ ਤਲਾਸ਼ੀ ਲਈ। ਉਹ ਪੰਜਾਬ ਦੇ ਆਬਕਾਰੀ ਅਤੇ ਕਰ ਕਮਿਸ਼ਨਰ ਹਨ।

ਡੀਸੀ ਰਾਜੇਸ਼ ਧੀਮਾਨ ਦੇ ਘਰ ਦੀ ਤਲਾਸ਼ੀ

ਫਿਰੋਜ਼ਪੁਰ ਦੇ ਡੀਸੀ ਰਾਜੇਸ਼ ਧੀਮਾਨ ਦੀ ਰਿਹਾਇਸ਼ ਦੀ ਵੀ ਤਲਾਸ਼ੀ ਲਈ ਗਈ।ਅਮਰੂਦ ਘੁਟਾਲਾ ਕੁਝ ਵਿਅਕਤੀਆਂ ਵੱਲੋਂ 130 ਕਰੋੜ ਰੁਪਏ ਤੋਂ ਵੱਧ ਦੇ ਗਬਨ ਨਾਲ ਸਬੰਧਤ ਹੈ, ਜਿਨ੍ਹਾਂ ਨੇ ਗਮਾਡਾ ਦੁਆਰਾ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ‘ਤੇ ਅਮਰੂਦ ਦੇ ਰੁੱਖ ਲਗਾਏ ਸਨ ਤਾਂ ਜੋ ਜ਼ਮੀਨ ਦਾ ਵਧੇਰੇ ਮੁਆਵਜ਼ਾ ਪ੍ਰਾਪਤ ਕੀਤਾ ਜਾ ਸਕੇ।